ਜ਼ਿਲ੍ਹੇ ਦੇ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ: ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

Sorry, this news is not available in your requested language. Please see here.

ਫਿਰੋਜ਼ਪੁਰ 4 ਫਰਵਰੀ 2025

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਦੇ ਸ਼ੁਰੂਆਤੀ ਦੇਖਭਾਲ ਤੇ ਸਿੱਖਿਆ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ/ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਅਤੇ ਪਹਿਲਾਂ ਤੋਂ ਵਿਕਸਿਤ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ ਲਾਜਮੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰੀਚਿਕਾ ਨੰਦਾ ਨੇ  ਦੱਸਿਆ ਕਿ 3 ਤੋਂ 6 ਸਾਲ ਦੇ ਬੱਚਿਆਂ ਲਈ ਈ.ਸੀ.ਸੀ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਅਤੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਨੂੰ ਰਜਿਸਸਟਰਡ ਕਰਵਾਉਣਾ ਜ਼ਰੂਰੀ ਹੈ ਅਤੇ ਰਜਿਸਟ੍ਰੇਸਨ ਲਈ 5 ਹਜ਼ਾਰ ਰੁਪਏ ਦੀ ਸਲਾਨਾ ਫੀਸ ਹੋਵੇਗੀ।
ਉਨ੍ਹਾਂ  ਨੇ ਕਿਹਾ ਕਿ ਜ਼ਿਲ੍ਹੇ ਦੀਆਂ ਉਕਤ ਸੰਸਥਾਵਾਂ ਅਤੇ ਪਲੇਅ-ਵੇਅ ਸਕੂਲ 10 ਦਿਨਾਂ ਦੇ ਵਿੱਚ ਆਪਣੀ ਰਜਿਸਟ੍ਰੇਸ਼ਨ ਜ਼ਰੂਰ ਕਰਵਾਉਣ। ਇਸ ਸਬੰਧੀ ਐਪਲੀਕੇਸ਼ਨ ਫਾਰਮ ਅਨੈਕਸਚਰ-1 ਜ਼ਿਲ੍ਹਾ ਫਿਰੋਜ਼ਪੁਰ ਦੀ ਵੈਬਸਾਈਟ www.ferozepur.nic.in ਤੇ ਉਪਲੱਬਧ ਹੈ ਅਤੇ ਇਸ ਤੋਂ ਇਲਾਵਾ ਫਾਰਮ ਸਬੰਧਤ ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ, ਜ਼ਿਲ੍ਹਾ ਫਿਰੋਜ਼ਪੁਰ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ। ਇਸ ਸਬੰਧੀ ਕਿਸੇ ਪ੍ਰਕਾਰ ਦੀ ਜਾਣਕਾਰੀ ਲਈ ਦਫਤਰ ਜ਼ਿਲ੍ਹਾ ਪ੍ਰੋਗਰਾਮ ਅਫਸਰ, ਫਿਰੋਜ਼ਪੁਰ ਮਿੰਨੀ ਸਕੱਤਰੇਤ ਬਲਾਕ-ਏ ਕਮਰਾ ਨੰ. 110 ਦੇ ਡੀਲਿੰਗ ਸਹਾਇਕ ਦੇ ਮੋਬਾਇਲ ਨੰ 99141-99001 ਨਾਲ ਤਾਲਮੇਲ ਕੀਤਾ ਜਾ ਸਕਦਾ ਹੈ।