ਬਰਨਾਲਾ, 16 ਦਸੰਬਰ:
ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਭਾਰੀ ਸ਼ਮੂਲੀਅਤ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ਼੍ਰੀ ਹਰਜੋਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ ਅਧੀਨ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ ਪ੍ਰੋਗਰਾਮ ਕਰਵਾਏ ਗਏ ਹਨ।
ਇਸੇ ਤਹਿਤ ਜ਼ਿਲ੍ਹਾ ਬਰਨਾਲਾ ਦੇ 182 ਪ੍ਰਾਇਮਰੀ ਅਤੇ 115 ਸੈਕੰਡਰੀ ਸਕੂਲਾਂ ਵਿੱਚ ਵੀ ਇਹ ਮਾਪੇ ਅਧਿਆਪਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਐੱਸ.ਡੀ.ਐਮ. ਬਰਨਾਲਾ ਸ਼੍ਰੀ ਗੋਪਾਲ ਸਿੰਘ ਵੱਲੋਂ ਸਕੂਲਾਂ ਵਿੱਚ ਪ੍ਰੋਗਰਾਮ ਦਾ ਜਾਇਜਾ ਲਿਆ ਗਿਆ ਅਤੇ ਬੱਚਿਆਂ ਤੇ ਉਹਨਾਂ ਦੇ ਮਾਪਿਆਂ ਨਾਲ ਸਕੂਲ ਦੀ ਪੜ੍ਹਾਈ ਅਤੇ ਮਿਲਦੀਆਂ ਸਹੂਲਤਾਂ ਬਾਰੇ ਗੱਲਬਾਤ ਕੀਤੀ ਗਈ।
ਇਸ ਮੌਕੇ ਸਿੱਖਿਆ ਵਿਭਾਗ ਦੇ ਸਹਾਇਕ ਡਾਇਰੈਕਟਰ ਕਮ ਨੋਡਲ ਅਫ਼ਸਰ ਸ਼੍ਰੀ ਦੀਪਕ ਕਾਂਸਲ ਵੱਲੋਂ ਸਕੂਲਾਂ ਦਾ ਦੌਰਾ ਕੀਤਾ ਗਿਆ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਇਸ ਮੈਗਾ ਪੀ.ਟੀ
ਐਮ. ਦਾ ਮੁੱਖ ਉਦੇਸ਼ ਸਰਕਾਰ ਦੀਆਂ ਸਿੱਖਿਆ ਨੀਤੀਆਂ ਅਤੇ ਸਰਕਾਰੀ ਸਕੂਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਬਾਰੇ ਮਾਪਿਆਂ ਨੂੰ ਜਾਣਕਾਰੀ ਦੇਣਾ, ਅਧਿਆਪਕਾਂ ਤੇ ਮਾਪਿਆਂ ਵਿਚਕਾਰ ਵਨ ਟੂ ਵਨ ਫੀਡਬੈਕ, ਮਾਪਿਆਂ ਨੂੰ ਵਿਦਿਆਰਥੀਆਂ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਬਾਰੇ ਦੱਸਣਾ, ਮਿਸ਼ਨ ਸਮਰੱਥ ਵਿੱਚ ਬੱਚੇ ਦੇ ਸਿੱਖਣ ਪੱਧਰ ਦੀ ਜਾਣਕਾਰੀ ਦੇਣਾ, ਵਿਦਿਆਰਥੀਆਂ ਦੀ 100 ਪ੍ਰਤੀਸ਼ਤ ਹਾਜ਼ਰੀ ਅਤੇ ਜ਼ੀਰੋ ਡ੍ਰੌਪ ਆਊਟ ਯਕੀਨੀ ਬਣਾਉਣਾ ਅਤੇ ਨਵੇਂ ਸੈਸ਼ਨ ਵਿੱਚ ਦਾਖ਼ਲਿਆਂ ਸੰਬੰਧੀ ਜਾਣਕਾਰੀ ਦੇਣਾ ਹੈ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸ਼੍ਰੀ ਬਰਜਿੰਦਰ ਪਾਲ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਸ਼੍ਰੀਮਤੀ ਵਸੁੰਧਰਾ ਕਪਿਲਾ ਜੀ ਵੱਲੋਂ ਵੱਖ ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ। ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਹੀ ਮਾਪੇ ਅਧਿਆਪਕ ਮਿਲਣੀ ਪ੍ਰੋਗਰਾਮ ਲਈ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਵਿੱਚ ਭਰਪੂਰ ਉਤਸ਼ਾਹ ਦੇਖਣ ਨੂੰ ਮਿਲਿਆ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਿਲ ਕਰਨ ਦੀ ਅਪੀਲ ਕੀਤੀ।

हिंदी






