ਜ਼ਿਲ੍ਹੇ ਵਿੱਚ ਪ੍ਰੀਗਾਬਾਲਿਨ 75 ਐਮਜੀ ਤੋਂ ਵੱਧ ਮਾਤਰਾ ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ ‘ਤੇ ਮੁਕੰਮਲ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ

Sorry, this news is not available in your requested language. Please see here.

ਫਾਜ਼ਿਲਕਾ 6 ਜਨਵਰੀ 2025

ਜ਼ਿਲਾ ਮੈਜਿਸਟ੍ਰੇਟ ਅਮਰਪ੍ਰੀਤ ਸਿੰਘ ਸੰਧੂ ਨੇ ਬੀ.ਐਨ.ਐਸ.ਐਸ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਵਿੱਚ ਪ੍ਰੀਗਾਬਾਲਿਨ 75 ਐਮਜੀ ਤੋਂ ਵੱਧ ਮਾਤਰਾ ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ ‘ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ ‘ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇਗੀ। ਇਹ ਪਾਬੰਦੀਆਂ 28 ਫਰਵਰੀ 2025 ਤੱਕ ਲਾਗੂ ਰਹਿਣਗੀਆਂ ।

ਇਹ ਹੁਕਮ ਸਿਵਲ ਸਰਜਨ ਫਾਜ਼ਿਲਕਾ ਦੇ ਪੱਤਰ ਉੱਤੇ ਕੀਤੀ ਗਈ ਕਾਰਵਾਈ ਸਬੰਧੀ ਜਾਰੀ ਕੀਤਾ ਗਿਆ ਹੈ। ਸਿਵਲ ਸਰਜਨ ਨੇ ਆਪਣੀ ਰਿਪੋਰਟ ‘ਚ ਦੱਸਿਆ ਹੈ ਕਿ ਕੈਪਸੂਲ ਦਾ ਆਮ ਲੋਕਾਂ ਵੱਲੋਂ ਮੈਡੀਕਲ ਨਸ਼ੇ ਵਜੋਂ ਸੇਵਨ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਕੈਪਸੂਲ ਦੀ ਵਿਕਰੀ ‘ਤੇ ਉਕਤ ਧਾਰਾ ਤਹਿਤ ਮੁਕੰਮਲ ਤੌਰ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ।

ਜਾਰੀ ਹੁਕਮ ਅਨੁਸਾਰ ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਜਾਂ ਕੋਈ ਹੋਰ ਵਿਅਕਤੀ ਪ੍ਰੀਗਾਬਾਲਿਨ 75 ਐਮਜੀ ਦੀ ਅਸਲ ਪਰਚੀ ਤੋਂ ਬਿਨਾਂ ਨਹੀਂ ਵੇਚੇਗਾ। ਪ੍ਰੀਗਾਬਾਲਿਨ (75 ਮਿਲੀਗ੍ਰਾਮ ਤੱਕ) ਦੀ ਖਰੀਦ ਅਤੇ ਵਿਕਰੀ ਦਾ ਸਹੀ ਰਿਕਾਰਡ ਰੱਖਣ ਤੋਂ ਇਲਾਵਾ, ਉਹ ਇਨ੍ਹਾਂ ਵੇਰਵਿਆਂ  ਕੈਮਿਸਟ/ਰਿਟੇਲਰ ਦਾ ਵਪਾਰਕ ਨਾਮ, ਵੰਡਣ ਦੀ ਮਿਤੀ, ਵੰਡੀਆਂ ਗਈਆਂ ਗੋਲੀਆਂ ਦੀ ਸੰਖਿਆ ਵਾਲੀ ਅਸਲ ਪਰਚੀ ‘ਤੇ ਮੋਹਰ ਵੀ ਲਗਾਉਣਾ ਯਕੀਨੀ ਬਣਾਉਣਗੇ।
ਹੁਕਮ ਅਨੁਸਾਰ ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਵਾਲੇ ਸਲਿੱਪ ਦੀ ਸਹੀ ਪੜਤਾਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਪ੍ਰੀਗਾਬਾਲਿਨ ਕੈਪਸੂਲ/ਟੈਬਲੇਟ ਦੀ ਅਸਲ ਸਲਿੱਪ ਦੇ ਵਿਰੁੱਧ ਪਹਿਲਾਂ ਕਿਸੇ ਹੋਰ ਡਰੱਗ ਵਿਕਰੇਤਾ ਦੁਆਰਾ ਉਪਰੋਕਤ ਕੈਪਸੂਲ ਨਹੀਂ ਦਿੱਤਾ ਗਿਆ ਹੈ। ਉਹ ਇਹ ਵੀ ਯਕੀਨੀ ਬਣਾਉਣਗੇ ਕਿ ਦਿੱਤੀਆਂ ਜਾ ਰਹੀਆਂ ਗੋਲੀਆਂ/ਕੈਪਸੂਲ ਦੀ ਗਿਣਤੀ ਸਲਿੱਪ ਤੇ ਲਿਖੇ ਮਿਆਦ ਤੋਂ ਵੱਧ ਨਹੀਂ ਹੋਣੀਆਂ ਚਾਹੀਦੀਆ। ਹੁਕਮ ਦੀ ਕਿਸੇ ਵੀ ਉਲੰਘਣਾ ‘ਤੇ ਭਾਰਤੀ ਦੰਡਾਵਲੀ ਦੀ ਧਾਰਾ 188 ਅਨੁਸਾਰ ਸਖ਼ਤੀ ਨਾਲ ਨਜਿੱਠਿਆ ਜਾਵੇਗਾ

ਜਿ਼ਲ੍ਹਾ ਫਾਜਿ਼ਲਕਾ ਦੇ ਬਾਰਡਰ ਨੇੜਲੇ ਪਿੰਡਾਂ ਵਿਚ ਸ਼ਾਮ 5 ਵਜੇ ਤੋਂ ਬਾਅਦ ਡੀਜੇ (ਮਿਊਜਿਕ ਸਿਸਟਮ), ਪਟਾਖੇ ਚਲਾਉਣ ਅਤੇ ਲੇਜਰ ਲਾਇਟਾਂ ਦਾ ਇਸਤੇਮਾਲ ਕਰਨ ਤੇ ਰੋਕ ਲਗਾ ਦਿੱਤੀ ਗਈ ਹੈ।  ਜਿਕਰਯੋਗ ਹੈ ਕਿ ਬਾਰਡਰ ਦੇ ਪਾਰ ਤੋਂ ਰਾਤ ਸਮੇਂ ਡ੍ਰੋਨ ਰਾਹੀਂ ਘੁਸਪੈਠ ਦੀ ਕੋਸਿਸ਼ ਹੁੰਦੀ ਹੈ ਅਤੇ ਡੀਜੇ ਦੀ ਉਚੀ ਅਵਾਜ ਵਿਚ ਹਿੰਦ ਪਾਕਿ ਸੀਮਾ ਤੇ ਡਿਊਟੀ ਕਰ ਰਹੇ ਜਵਾਨਾਂ ਨੂੰ ਡ੍ਰੋਨ ਦੀ ਗੂੰਜ ਸੁਣਾਈ ਨਹੀਂ ਦਿੰਦੀ ਜਿਸ ਕਾਰਨ ਡੋ੍ਰਨ ਗਤੀਵਿਧੀ ਦਾ ਪਤਾ ਲਗਾਉਣਾ ਮੁਸਕਿਲ ਹੋ ਜਾਂਦਾ ਹੈ। ਜ਼ਿਲ੍ਹਾ ਫਾਜਿਲਕਾ ਵਿੱਚ ਸਰਹੱਦੀ ਖੇਤਰਾਂ ਦੇ ਨਾਲ-ਨਾਲ ਬੀ.ਓ.ਪੀਜ ਦੇ ਨੇੜੇ ਸ਼ਾਮ 5 ਵਜੇ ਤੋਂ ਬਾਅਦ ਡੀ.ਜੇ ਦੀ ਆਵਾਜ ਨੂੰ ਸੀਮਤ ਕਰਨ ਲਈ ਜਰੂਰੀ ਨਿਰਦੇਸ਼ ਜਾਰੀ ਕਰਨ ਦੇ ਉਪਰਾਲੇ ਕੀਤੇ ਜਾਣੇ ਜਰੂਰੀ ਹਨ।ਇਸ ਲਈ ਰਾਸ਼ਟਰੀ ਸੁਰੱਖਿਆ ਦੇ ਮੱਦੇਨਜਰ ਇਹ ਹੁਕਮ ਜਾਰੀ ਕੀਤੇ ਗਏ ਹਨ।