ਰੂਪਨਗਰ 15 ਜੁਲਾਈ 2021
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ 16 ਜੁਲਾਈ 2021 ਨੂੰ ਸਵੇਰੇ 10:00 ਵਜੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿੱਚ ਬੀ.ਐਸ.ਸੀ.ਜੇ ਕੰਪਨੀ ਵੱਲੋਂ Paytm, Flipcart, India mart, snap deal, RBL, Myntra, Godaddy ਲਈ Hiring ਕੀਤੀ ਜਾਵੇਗੀ। ਇਸ ਕੈਂਪ ਵਿੱਚ Job Roles: HR, BPO, KPO, Backend, Customer Care executive, tellcaller technical ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਅਤੇ ਮੌਕੇ ਤੇ ਹੀ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।
ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਜਿਲ੍ਹੇ ਦੇ ਬੇਰੋਜ਼ਗਾਰ ਨੌਜ਼ਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਅਤੇ ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਦਿਨੇਸ਼ ਵਸ਼ਿਸ਼ਟ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ਓ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਦੀ ਅਗਵਾਈ ਵਿੱਚ ਇਸ ਮੁਹਿੰਮ ਤਹਿਤ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਅਰੁਣ ਕੁਮਾਰ, ਰੋਜ਼ਗਾਰ ਅਫਸਰ ਵੱਲੋਂ ਦੱਸਿਆ ਗਿਆ ਕਿ ਨੌਕਰੀ ਦੇ ਚਾਹਵਾਨ ਉਮੀਦਵਾਰ www.pgrkam.com ਤੇ ਰਜਿਸਟਰ ਕਰਨ ਅਤੇ ਡੀ.ਬੀ.ਈ.ਈ ਵੱਲੋਂ ਆਯੋਜਿਤ ਕੀਤੇ ਜਾਂਦੇ ਪਲੇਸਮੈਂਟ ਕੈਂਪਾਂ ਵਿੱਚ ਭਾਗ ਲੈ ਕੇ ਮੌਕੇ ਦਾ ਲਾਭ ਉਠਾਉਣ। ਉਨ੍ਹਾਂ ਨੇ ਦੱਸਿਆ ਕਿ ਉਪਰੋਕਤ ਅਸਾਮੀਆਂ ਲਈ ਪ੍ਰਾਰਥੀਆਂ ਦੀ ਯੋਗਤਾ 12ਵੀਂ, ਗਰੈਜੂਏਸ਼ਨ ਅਤੇ ਪੋਸਟ ਗਰੈਜੂਏਸ਼ਨ ਪਾਸ ਹੋਣੀ ਚਾਹੀਦੀ ਹੈ ਅਤੇ ਉਮਰ ਸੀਮਾ 18 ਤੋਂ 32 ਸਾਲ ਦੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 ਤੇ ਕਾਲ ਕੀਤਾ ਜਾ ਸਕਦਾ ਹੈ।

हिंदी






