ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਲਾਏ ਕੈਂਪ ਵਿਚ 11 ਨੌਜਵਾਨਾਂ ਨੂੰ  ਕੀਤਾ ਗਿਆ ਸ਼ਾਰਟਲਿਸਟ  

Sorry, this news is not available in your requested language. Please see here.

ਰੂਪਨਗਰ 11 ਅਗਸਤ  2021
ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਜਿਲ੍ਹੇ ਦੇ ਬੇਰੋਜ਼ਗਾਰ ਨੌਜ਼ਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਸੋਨਾਲੀ ਗਿਰੀ, ਆਈ.ਏ.ਐਸ, ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਦਿਨੇਸ਼ ਵਸ਼ਿਸ਼ਟ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) – ਕਮ-ਸੀ.ਈ.ਓ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਜੀ ਦੀ ਯੋਗ ਅਗਵਾਈ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਚਲਾਇਆ ਜਾ ਰਿਹਾ ਹੈ। ਜਿਸ ਦੇ ਤਹਿਤ ਜਿਲ੍ਹਾ ਰੋਜ਼ਗਾਰ ਦਫ਼ਤਰ ਵੱਲੋਂ ਇੱਕ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਭਾਰਤੀ ਏਅਰਟੈੱਲ ਪ੍ਰਾਈਵੇਟ ਲਿਮਿਟਡ ਕੰਪਨੀ ਦੇ ਇੰਮਪਲਾਈਅਰਜ਼ ਵੱਲੋਂ ਪ੍ਰਾਰਥੀਆਂ ਦੀ ਪ੍ਰਮੋਟਰਜ਼ (ਸਿਰਫ਼ ਲੜਕੇ) ਦੀ ਅਸਾਮੀ ਲਈ ਇੰਟਰਵਿਊ ਲਈ ਗਈ ਸੀ। ਇਸ ਇੰਟਰਵਿਊ ਲਈ ਪ੍ਰਾਰਥੀਆਂ ਦੀ ਵਿਦਿਅਕ ਯੋਗਤਾ 10ਵੀਂ, 12ਵੀਂ ਅਤੇ ਗਰੈਜੂਏਸ਼ਨ ਪਾਸ ਰੱਖੀ ਗਈ ਸੀ। ਇਸ ਪਲੇਸਮੈਂਟ ਕੈਂਪ ਵਿੱਚ 26 ਪ੍ਰਾਰਥੀਆਂ ਵੱਲੋਂ ਹਿੱਸਾ ਲਿਆ ਗਿਆ। ਇਸ ਪਲੇਸਮੈਂਟ ਕੈਂਪ ਵਿੱਚ ਪ੍ਰਮੋਟਰਜ਼ ਦੀ ਅਸਾਮੀ ਲਈ 11 ਪ੍ਰਾਰਥੀਆਂ ਨੂੰ ਸ਼ਾਰਟਲਿਸਟ ਕੀਤਾ ਗਿਆ। ਸ੍ਰੀ ਅਰੁਣ ਕੁਮਾਰ, ਰੋਜ਼ਗਾਰ ਅਫ਼ਸਰ ਵੱਲੋਂ ਇੰਟਰਵਿਊ ਵਿੱਚ ਹਿੱਸਾ ਲੈਣ ਵਾਲੇ ਪ੍ਰਾਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਸਤੰਬਰ 2021 ਵਿੱਚ ਮੈਗਾ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨ੍ਹਾਂ ਮੇਲਿਆਂ ਵਿੱਚ ਹਿੱਸਾ ਲੈਣ ਲਈ ਚਾਹਵਾਨ ਉਮੀਦਵਾਰ www.pgrkam.com ਤੇ ਰਜਿਸਟਰ ਕਰਨ ਅਤੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਆਯੋਜਿਤ ਕੀਤੇ ਜਾਂਦੇ ਪਲੇਸਮੈਂਟ ਕੈਂਪਾਂ ਵਿੱਚ ਭਾਗ ਲੈ ਕੇ ਮੌਕੇ ਦਾ ਲਾਭ ਉਠਾਉਣ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੇ ਉਪਰਾਲੇ ਤਹਿਤ ਰੋਜ਼ਗਾਰ ਵਿਭਾਗ ਵੱਲੋਂ ਵਿਦੇਸ਼ੀ ਪੜ੍ਹਾਈ ਅਤੇ ਪਲੇਸਮੈਂਟ ਸੈੱਲ ਤਿਆਰ ਕੀਤਾ ਗਿਆ ਹੈ। ਜਿਸ ਵਿੱਚ ਤਜਰਬੇਕਾਰ ਅਫ਼ਸਰਾਂ ਵੱਲੋਂ ਨੌਜਵਾਨਾਂ ਦੀ ਮੁਫਤ ਕਾਊਸਲਿੰਗ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਵੀ ਪ੍ਰਾਰਥੀਆਂ ਦੀ ਵਿਦੇਸ਼ੀ ਪੜ੍ਹਾਈ ਅਤੇ ਵਿਦੇਸ਼ੀ ਨੌਕਰੀ ਲਈ ਕਾਉਂਸਲਿੰਗ ਕੀਤੀ ਜਾਂਦੀ ਹੈ। ਸ੍ਰੀਮਤੀ ਮੀਨਾਕਸ਼ੀ ਬੇਦੀ, ਪਲੇਸਮੈਂਟ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਆਈ.ਆਈ.ਟੀ ਰੋਪੜ ਵੱਲੋਂ ਆਰਟੀਫੀਸ਼ਲ ਇੰਟੇਲੀਜੇਸ਼ੀ ਦੇ ਕੋਰਸ ਸੁਰੂ ਕਰਵਾਏ ਜਾ ਰਹੇ ਹਨ ਅਤੇ ਇਨ੍ਹਾਂ ਕੋਰਸਾਂ ਲਈ ਜਾਣਕਾਰੀ ਹਾਸਿਲ ਕਰਨ ਲਈ ਪ੍ਰਾਰਥੀ ਦਫ਼ਤਰ ਦੇ ਹੈਲਪਲਾਈਨ ਨੰ: 8557010066 ਤੇ ਸੰਪਰਕ ਕਰ ਸਕਦੇ ਹਨ।
ਫੋਟੋ ਕੈਪਸ਼ਨ :-1. ਪਲੇਸਮੈਂਟ ਅਫ਼ਸਰ ਪ੍ਰਾਰਥੀਆਂ ਨੂੰ ਸੰਬੋਧਿਤ ਕਰਦੇ ਹੋਏ
2. ਭਾਰਤੀ ਏਅਰਟੈੱਲ ਪ੍ਰਾਈਵੇਟ ਲਿਮਿਟਡ ਕੰਪਨੀ ਦੇ ਇੰਮਪਲਾਈਅਰਜ਼ ਪ੍ਰਾਰਥੀਆਂ ਦੀ ਇੰਟਰਵਿਊ ਲੈਂਦੇ ਹੋਏ