ਜਿਲ੍ਹਾ ਲੋਕ ਸੰਪਰਕ ਦਫਤਰ ਪਠਾਨਕੋਟ ਵੱਲੋਂ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਵੈਕਸੀਨ ਲਗਾਉਂਣ ਲਈ ਡੀ.ਏ.ਸੀ. ਮਲਿਕਪੁਰ ਵਿਖੇ ਲਗਾਇਆ ਵਿਸ਼ੇਸ ਕੈਂਪ

Sorry, this news is not available in your requested language. Please see here.

—-ਸਿਹਤ ਵਿਭਾਗ ਦੇ ਸਹਿਯੋਗ ਨਾਲ ਪੱਤਰਕਾਰਾਂ ਦੇ ਕੀਤੇ ਗਏ ਕਰੋਨਾ ਟੈਸਟ ਅਤੇ ਲਗਾਈ ਗਈ ਕੋਵਿਡ ਵੈਕਸੀਨ
—-ਪੱਤਰਕਾਰ ਭਾਈਚਾਰੇ ਵੱਲੋਂ ਪੰਜਾਬ ਸਰਕਾਰ ਦੇ ਇਸ ਚੁੱਕੇ ਕਦਮ ਦੀ ਕੀਤੀ ਪ੍ਰਸੰਸਾ

ਪਠਾਨਕੋਟ: 13 ਮਈ 2021:– (              ) ਪਿਛਲੇ ਦਿਨ੍ਹਾਂ ਦੋਰਾਨ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਕਰੋਨਾ ਫਰੰਟ ਲਾਈਨ ਵਰਕਰ ਦਾ ਦਰਜਾ ਦਿੱਤਾ ਗਿਆ ਸੀ ਜਿਸ ਅਧੀਨ ਅੱਜ ਜਿਲ੍ਹਾ ਪਠਾਨਕੋਟ ਵਿੱਚ ਮਾਨਯੋਗ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਦੀਆਂ ਹਦਾਇਤਾਂ ਅਨੁਸਾਰ ਦਫਤਰ ਜਿਲ੍ਹਾ ਲੋਕ ਸੰਪਰਕ ਅਫਸ਼ਰ ਪਠਾਨਕੋਟ ਵੱਲੋਂ ਸਿਹਤ ਵਿਭਾਗ ਪਠਾਨਕੋਟ ਦੇ ਸਹਿਯੋਗ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਸੇਵਾ ਕੇਂਦਰ ਵਿੱਚ ਪੱਤਰਕਾਰਾਂ ਨੂੰ ਕੋਵਿਡ ਵੈਕਸੀਨ ਲਗਾਉਂਣ ਲਈ ਇੱਕ ਵਿਸ਼ੇਸ ਕੈਂਪ ਲਗਾਇਆ ਗਿਆ।
ਜਾਣਕਾਰੀ ਦਿੰਦਿਆਂ ਸ੍ਰੀ ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸ਼ਰ ਪਠਾਨਕੋਟ ਨੇ ਦੱਸਿਆ ਕਿ ਅੱਜ ਲਗਾਏ ਗਏ ਕੈਂਪ ਦੋਰਾਨ ਜਿਲ੍ਹਾ ਪਠਾਨਕੋਟ ਦੇ ਪੰਜਾਬ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਕਰੋਨਾ ਤੋਂ ਬਚਾਓ ਲਈ ਵੈਕਸੀਨ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਦੋਰਾਨ ਪੱਤਰਕਾਰਾਂ ਦੇ ਕਰੋਨਾ ਟੈਸਟ ਵੀ ਕੀਤੇ ਗਏ। ਜਿਲ੍ਹਾ ਪਠਾਨਕੋਟ ਦੇ ਪੱਤਰਕਾਰ ਭਾਈਚਾਰੇ ਵੱਲੋਂ ਪੰਜਾਬ ਸਰਕਾਰ ਦੇ ਇਸ ਫੈਂਸਲੇ ਦੀ ਪ੍ਰਸੰਸਾ ਕੀਤੀ ਗਈ ਅਤੇ ਕਰੋਨਾ ਵੈਕਸੀਨ ਲਗਾਉਂਣ ਲਈ ਜੋ ਫਰੰਟ ਲਾਈਨ ਵਰਕਰ ਦਾ ਜੋ ਦਰਜਾ ਦਿੱਤਾ ਗਿਆ ਹੈ ਉਸ ਲਈ ਧੰਨਵਾਦ ਵੀ ਕੀਤਾ ਗਿਆ।
ਇਸ ਮੋਕੇ ਤੇ ਜਿਲ੍ਹਾ ਲੋਕ ਸੰਪਰਕ ਅਫਸ਼ਰ ਨੇ ਕਿਹਾ ਕਿ ਪੱਤਰਕਾਰ ਜਿੱਥੇ ਸਮਾਜ ਦਾ ਚੋਥਾ ਮੰਨੇ ਜਾਂਦੇ ਹਨ ਅਤੇ ਜਿਲ੍ਹਾ ਪਠਾਨਕੋਟ ਦੇ ਪੱਤਰਕਾਰਾਂ ਵੱਲੋਂ ਕਰੋਨਾ ਕਾਲ ਦੋਰਾਨ ਅਪਣੀਆਂ ਜਿਮ੍ਹੇਦਾਰੀਆਂ ਨੂੰ ਬਹੁਤ ਹੀ ਵਧੀਆ ਢੰਗ ਨਾਲ ਨਿਭਾ ਰਹੇ ਹਨ। ਉਨ੍ਹਾਂ ਸਾਰੇ ਪੱਤਰਕਾਰ ਭਾਈਚਾਰੇ ਅੱਗੇ ਅਪੀਲ ਕਰਦਿਆਂ ਕਿਹਾ ਕਿ ਪੱਤਰਕਾਰ ਜੋ ਫਰੰਟ ਲਾਈਨ ਤੇ ਅਪਣੀਆਂ ਸੇਵਾਵਾਂ ਦਿੰਦੇ ਹਨ ਉਹ ਕਵਰੇਜ ਦੇ ਦੋਰਾਨ ਪੂਰੀ ਤਰ੍ਹਾਂ ਨਾਲ ਹਦਾਇਤਾਂ ਦੀ ਪਾਲਣਾ ਕਰਨ, ਮਾਸਕ ਲਗਾ ਕੇ ਰੱਖਣ ਅਤੇ ਆਪਸੀ ਸਮਾਜਿੱਕ ਦੂਰੀ ਵੀ ਬਣਾ ਕੇ ਰੱਖਣ। ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਲੋਕਾਂ ਨੂੰ ਵੀ ਕਰੋਨਾ ਬੀਮਾਰੀ ਤੋਂ ਬਚਾਉਂਣ ਲਈ ਜਾਗਰੁਕ ਕਰੀਏ ਤਾਂ ਜੋ ਪੰਜਾਬ ਸਰਕਾਰ ਦਾ ਜੋ ਪੰਜਾਬ ਨੂੰ ਕਰੋਨਾ ਮੁਕਤ ਬਣਾਉਂਣ ਦਾ ਮਿਸ਼ਨ ਫਤਿਹ ਹੈ ਉਸ ਨੂੰ ਸਫਲ ਕੀਤਾ ਜਾ ਸਕੇ।