ਜਿ਼ਲ੍ਹੇ ਭਰ ਦੇ ਸਮੂਹ ਪ੍ਰਾਈਵੇਟ ਸਕੂਲ ਆਪਣੀ ਮਾਨਤਾ ਜਾਰੀ ਰੱਖਣ ਲਈ ਫਾਇਰ ਸੇਫਟੀ ਅਤੇ ਬਿਲਡਿੰਗ ਸੇਫਟੀ

Sorry, this news is not available in your requested language. Please see here.

 ਸਰਟੀਫਿਕੇਟ ਜਮ੍ਹਾਂ ਕਰਵਾਉਣ : ਡੀ.ਈ.ਓ

–ਬਿਨਾਂ ਮਾਨਤਾ ਤੋਂ ਚੱਲ ਰਹੇ ਸਕੂਲ ਸਬੰਧੀ ਸੂਚਨਾ ਜਿ਼ਲ੍ਹਾ ਸਿੱਖਿਆ ਅਫ਼ਸਰ ਨੂੰ ਦਿੱਤੀ ਜਾਵੇ

 ਬਰਨਾਲਾ, 22 ਅਪ੍ਰੈਲ

                ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ) ਬਰਨਾਲਾ ਵੱਲੋਂ ਦੱਸਿਆ ਗਿਆ ਕਿ ਆਰ.ਟੀ ਈ.ਐਕਟ 2009 ਅਨੁਸਾਰ ਜ਼ਿਲ੍ਹਾ ਬਰਨਾਲਾ ਅਧੀਨ ਚੱਲ ਰਹੇ ਸਮੂਹ ਪ੍ਰਾਈਵੇਟ ਸਕੂਲਾਂ ਨੂੰ ਆਪਣੀ ਮਾਨਤਾ 2021-22 ਲਈ ਜਾਰੀ ਰੱਖਣ ਲਈ ਫਾਇਰ ਸੇਫਟੀ ਅਤੇ ਬਿਲਡਿੰਗ ਸੇਫਟੀ ਸਰਟੀਫਿਕੇਟ ਦਫਤਰ ਜ਼ਿਲ੍ਹਾ ਸਿੱਖਿਆ ਅਫਸਰ(ਐ.ਸਿੱ) ਬਰਨਾਲਾ ਵਿਖੇ 15 ਮਈ, 2021 ਤੱਕ ਜ਼ਮ੍ਹਾਂ ਕਰਵਾਉਣ ਦੀ ਹਦਾਇਤ ਜਾਰੀ ਕੀਤੀ ਗਈ ਹੈ।  ਜੇਕਰ ਕਿਸੇ ਵੀ ਸਕੂਲ ਵੱਲੋਂ ਇਹ ਸਰਟੀਫਿਕੇਟ ਜਮ੍ਹਾਂ ਨਹੀਂ ਕਰਵਾਏ ਜਾਂਦੇ ਤਾਂ ਉਸ ਖਿਲਾਫ ਆਰ.ਟੀ.ਐਕਟ 2009 ਦੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ । ਜਿਸ ਦੀ ਜਿੰਮੇਵਾਰੀ ਸਬੰਧਤ ਸਕੂਲ ਦੀ ਨਿੱਜੀ ਹੋਵੇਗੀ।

                ਇਸ ਸਬੰਧੀ ਉਨ੍ਹਾਂ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਵੀ ਸਕੂਲ ਬਿਨ੍ਹਾਂ ਮਾਨਤਾ ਤੋਂ ਚੱਲ ਰਿਹਾ ਹੈ ਤਾਂ ਇਸ ਦੀ ਸੂਚਨਾ ਦਫਤਰ ਜ਼ਿਲ੍ਹਾ ਸਿੱਖਿਆ ਅਫਸਰ ਦੀ ਈ-ਮੇਲ ਆਈ ਡੀ ssabarnala@punjabeducation.gov.in ਤੇ ਦਿੱਤੀ ਜਾਵੇ, ਤਾਂ ਜੋ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਹੋਣ ਤੋਂ ਰੋਕਿਆ ਜਾ ਸਕੇ।