ਜੰਤਰ ਬੀਜ ਲੈਣ ਲਈ ਬਲਾਕ ਖੇਤੀਬਾੜੀ ਦਫ਼ਤਰਾਂ ਨਾਲ ਸੰਪਰਕ ਕਰਨ ਕਿਸਾਨ-ਡਾ. ਰਾਜ ਕੁਮਾਰ

Sorry, this news is not available in your requested language. Please see here.

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ
ਜੰਤਰ ਬੀਜ ਲੈਣ ਲਈ ਬਲਾਕ ਖੇਤੀਬਾੜੀ ਦਫ਼ਤਰਾਂ ਨਾਲ ਸੰਪਰਕ ਕਰਨ ਕਿਸਾਨ-ਡਾ. ਰਾਜ ਕੁਮਾਰ
ਨਵਾਂਸ਼ਹਿਰ, 7 ਮਈ :
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਜ਼ਮੀਨ ਦੀ ਸਿਹਤ ਅਤੇ ਉਪਜਾਊ ਸ਼ਕਤੀ ਵਧਾਉਣ ਲਈ ਕਿਸਾਨਾਂ ਨੂੰ ਜੰਤਰ ਬੀਜ ਸਬਸਿਡੀ ’ਤੇ ਦਿੱਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ ਨੇ ਦੱਸਿਆ ਕਿ ਜੰਤਰ ਬੀਜ ਹਰੀ ਖ਼ਾਦ ਬਣਾਉਣ ਅਤੇ ਜ਼ਮੀਨ ਦੀ ਸਿਹਤ ਅਤੇ ਉਪਜਾਊ ਸ਼ਕਤੀ ਵਧਾਉਣ ਲਈ ਇਕ ਮਹੱਤਵਪੂਰਨ ਫ਼ਸਲ ਹੈ। ਉਨਾਂ ਦੱਸਿਆ ਕਿ ਇਸ ਨੂੰ ਬਿਜਾਈ ਤੋਂ 6 ਹਫ਼ਤੇ ਬਾਅਦ ਜ਼ਮੀਨ ਵਿਚ ਵਾਹ ਦਿੱਤਾ ਜਾਂਦਾ ਹੈ ਅਤੇ ਇਸ ਨਾਲ ਮਿੱਟੀ ਦੀ ਭੌਤਿਕ ਬਣਤਰ ਅਤੇ ਖ਼ੁਰਾਕੀ ਤੱਤਾਂ ਦੀ ਉਪਲਬਧੱਤਾ ਵੀ ਵਧਦੀ ਹੈ। ਉਨਾਂ ਦੱਸਿਆ ਕਿ ਜ਼ਿਲੇ ਦੇ ਸਾਰੇ ਖੇਤੀਬਾੜੀ ਦਫ਼ਤਰਾਂ ਵਿਚ ਇਹ ਬੀਜ ਉਪਲਬੱਧ ਹੈ ਅਤੇ ਇਕ ਏਕੜ ਦਾ ਬੀਜ, ਜਿਸ ਦੀ ਮਾਤਰਾ 20 ਕਿਲੋਗ੍ਰਾਮ ਹੈ, 620 ਰੁਪਏ ਦੇ ਹਿਸਾਬ ਨਾਲ ਕਿਸਾਨਾਂ ਨੂੰ ਦਿੱਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਇਕ ਕਿਸਾਨ ਨੂੰ ਵੱਧ ਤੋਂ ਵੱਧ 5 ਏਕੜ ਲਈ ਬੀਜ ਦਿੱਤਾ ਜਾਵੇਗਾ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਸ ਸਕੀਮ ਦਾ ਲਾਭ ਲੈਣ ਲਈ ਆਪਣੇ ਬਲਾਕ ਦੇ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰਨ।