ਝੋਨੇ ਦੀ ਫਸਲ ਵਿੱਚ ਕਿਸਾਨ ਲੋੜ ਅਨੁਸਾਰ ਖੇਤੀ ਮਾਹਿਰਾਂ ਦੀ ਸਲਾਹ ਨਾਲ ਰਸਾਇਣਾਂ ਦੀ ਵਰਤੋਂ ਕਰਨ – ਮੁੱਖ ਖੇਤੀਬਾੜੀ ਅਫਸਰ ਡਾ. ਗੁਰਬਚਨ ਸਿੰਘ 

_Dr. Gurbachan Singh
ਝੋਨੇ ਦੀ ਫਸਲ ਵਿੱਚ ਕਿਸਾਨ ਲੋੜ ਅਨੁਸਾਰ ਖੇਤੀ ਮਾਹਿਰਾਂ ਦੀ ਸਲਾਹ ਨਾਲ ਰਸਾਇਣਾਂ ਦੀ ਵਰਤੋਂ ਕਰਨ - ਮੁੱਖ ਖੇਤੀਬਾੜੀ ਅਫਸਰ ਡਾ. ਗੁਰਬਚਨ ਸਿੰਘ 

Sorry, this news is not available in your requested language. Please see here.

ਰੂਪਨਗਰ, 17 ਅਗਸਤ 2024
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਰੂਪਨਗਰ ਦੀ ਖੇਤੀ ਮਾਹਿਰਾਂ ਦੀ ਟੀਮ ਵੱਲੋਂ ਕਿਸਾਨਾਂ ਨੂੰ ਕਿਸਾਨ ਸਿਖਲਾਈ ਕੈਂਪਾਂ ਅਤੇ ਨੁੱਕੜ ਮੀਟਿੰਗਾਂ ਰਾਹੀਂ ਪਿੰਡਾਂ ਵਿੱਚ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਕੀੜੇ-ਮਕੌੜੇ, ਬਿਮਾਰੀਆਂ ਅਤੇ ਨਦੀਨਾਂ ਦੀ ਰੋਕਥਾਮ ਲਈ ਛਿੜਕਾਅ ਦਾ ਸਹੀ ਤਰੀਕਾਂ ਅਤੇ ਸ਼ਿਫ਼ਾਰਿਸ਼ ਕੀਤੀਆਂ ਰਸਾਇਣਾਂ, ਖੇਤੀ ਮਾਹਿਰਾਂ ਦੀ ਸਲਾਹ ਨਾਲ ਵਰਤਕੇ ਅਤੇ ਕੁੱਝ ਨੁਕਤਿਆਂ ਨੂੰ ਅਪਣਾਕੇ ਵਧੀਆਂ ਨਤੀਜੇ ਲਏ ਜਾ ਸਕਦੇ ਹਨ।
ਮੁੱਖ ਖੇਤੀਬਾੜੀ ਅਫਸਰ ਡਾ. ਗੁਰਬਚਨ ਸਿੰਘ ਵੱਲੋਂ ਪਿੰਡ ਮੜੌਲੀ ਬਲਾਕ ਮੋਰਿੰਡਾ ਵਿਖੇ ਕਿਸਾਨ ਮੇਵਾ ਸਿੰਘ, ਖੁਸ਼ਵਿੰਦਰ ਸਿੰਘ, ਦੀਦਾਰ ਸਿੰਘ, ਨਿਧਾਨ ਸਿੰਘ, ਤਲਵਿੰਦਰ ਸਿੰਘ, ਮਨਪ੍ਰੀਤ ਸਿੰਘ ਅਤੇ ਹਾਕਮ ਸਿੰਘ ਦੇ ਖੇਤਾਂ ਵਿੱਚ ਝੋਨਾ ਦੀ ਫਸਲ ਦਾ ਨਿਰੀਖਣ ਕਰਦੇ ਹੋਏ ਦੱਸਿਆਂ ਕਿ ਵੱਖ-ਵੱਖ ਕੀੜੇ-ਮਕੌੜੇ, ਬਿਮਾਰੀਆਂ ਅਤੇ ਨਦੀਨਾਂ ਦੀ ਰੋਕਥਾਮ ਲਈ ਵੱਖ-ਵੱਖ ਰਸਾਇਣਾਂ ਦੀ ਪੀ.ਏ.ਯੂ ਵੱਲੋਂ ਸਿਫਾਰਿਸ਼ ਕੀਤੀ ਗਈ ਹੈ, ਇਸ ਲਈ ਰਸਾਇਣਾਂ ਦੀ ਚੋਣ ਕਰਨ ਤੋਂ ਪਹਿਲਾਂ ਫਸਲ ਦੇ ਕੀੜੇ-ਮਕੌੜੇ, ਬਿਮਾਰੀਆਂ ਅਤੇ ਨਦੀਨਾਂ ਦੀ ਸਹੀ ਪਹਿਚਾਣ ਕਰਨੀ ਬਹੁਤ ਜਰੂਰੀ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਆਮ ਵੇਖਣ ਵਿੱਚ ਆਇਆ ਹੈ ਕਿ ਕੁੱਝ ਕਿਸਾਨ ਵੀਰ ਖੇਤੀ ਮਾਹਿਰਾਂ ਦੀ ਸਲਾਹ ਤੋਂ ਵਗੈਰ ਹੀ ਝੋਨੇ ਦੀ ਫਸਲ ਵਿੱਚ ਬੇਲੋੜੀਆਂ ਕੀਟਨਾਸ਼ਕ ਦਵਾਈਆਂ ਅਤੇ ਯੂਰੀਆ ਖਾਦ ਦੀ ਵਰਤੋਂ ਕਰ ਰਹੇ ਹਨ ਜਿਸ ਨਾਲ ਫਸਲਾਂ ਤੇ ਕੀੜਿਆਂ ਅਤੇ ਬਿਮਾਰੀਆਂ ਦਾ ਹਮਲਾ ਵੱਧ ਹੋਵੇਗਾ, ਉੱਥੇ ਆਰਥਿਕ ਨੁਕਸਾਨ ਵੀ ਹੋਵੇਗਾ।
ਡਾ. ਗੁਰਬਚਨ ਸਿੰਘ ਨੇ ਦੱਸਿਆ ਕਿ ਬਹੁਤ ਸਾਰੇ ਕਿਸਾਨ ਵੀਰ ਇਕ ਹੀ ਨੋਜ਼ਲ ਨਾਲ ਨਦੀਨਾਂ, ਕੀੜਿਆਂ ਅਤੇ ਬਿਮਾਰੀਆਂ ਦੇ ਛਿੜਕਾਅ ਲਈ ਵਰਤੀ ਜਾਂਦੇ ਹਨ ਜੋ ਕਿ ਸਹੀ ਨਹੀ ਹੈ ਜਿਵੇਂ ਕਿ ਨਦੀਨਾਂ ਦੀ ਰੋਕਥਾਮ ਲਈ ਬਿਜਾਈ ਸਮੇਂ ਫਲੈਟਫੈਨ ਜਾਂ ਫਲੱਡ ਜੈਟ ਅਤੇ ਖੜੀ ਫਸਲ ਵਿੱਚ ਸਿਰਫ ਫਲੈਟਫੈਨ ਨੋਜ਼ਲ ਅਤੇ ਕੀੜੇ-ਮਕੌੜੇ, ਬਿਮਾਰੀਆਂ ਦੀ ਰੋਕਥਾਮ ਲਈ ਕੋਨ ਵਾਲੀ ਨੋਜ਼ਲ ਹੀ ਵਰਤੀ ਜਾਵੇ।
ਉਨ੍ਹਾਂ ਦੱਸਿਆ ਕਿ ਰਸਾਇਣਾਂ ਅਤੇ ਨੋਜ਼ਲ ਦੀ ਚੋਣ ਤੋਂ ਬਾਅਦ ਸਿਫਾਰਿਸ਼ ਕੀਤੀ ਮਾਤਰਾ ਅਨੁਸਾਰ ਪਾਣੀ ਦੀ ਵਰਤੋਂ ਕੀਤੀ ਜਾਵੇ। ਜੇ ਕਿਸਾਨ ਵੀਰ ਸਾਰਿਆਂ ਗੱਲਾਂ ਦਾ ਧਿਆਨ ਰੱਖਣਗੇ, ਸਾਵਧਾਨੀਆਂ ਵਰਤਣਗੇ ਤਾਂ ਰਸਾਇਣਾਂ ਦੇ ਚੰਗੇ ਨਤੀਜਿਆਂ ਦੇ ਨਾਲ ਫਸਲ ਚੰਗੀ ਹੋਵੇਗੀ ਅਤੇ ਕਿਸਾਨਾਂ ਦਾ ਆਰਥਿਕ ਨੁਕਸਾਨ ਵੀ ਘੱਟ ਹੋਵੇਗਾ।
ਇਸ ਮੌਕੇ ਵਿਭਾਗ ਦੇ ਦਲਜੀਤ ਸਿੰਘ ਏ.ਟੀ.ਐਮ ਅਤੇ ਹੋਰ ਕਿਸਾਨ ਹਾਜ਼ਰ ਸਨ।