ਪਾਣੀ ਦੀ ਬਚਤ ਲਈ ਸਿੱਧੀ ਬਿਜਾਈ ਨੂੰ ਤਰਜੀਹ ਦੇਣਾ ਸਮੇਂ ਦੀ ਲੋੜ:- ਕਿਸਾਨ ਜੁਝਾਰ ਸਿੰਘ
ਨੂਰਪੁਰ ਬੇਦੀ 06 ਜੂਨ ,2021
ਪੰਜਾਬ ਸਰਕਾਰ ਵਲੋ ਕਿਸਾਨਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਵਾਤਾਵਰਣ ਅਤੇ ਪਾਉਣ ਪਾਣੀ ਦੀ ਸਾਂਭ ਸੰਭਾਲ ਦੇ ਨਾਲ ਨਾਲ ਕਿਸਾਨਾਂ ਨੂੰ ਆਰਥਿਕ ਤੌਰ ਤੇ ਮਜਬੂਤ ਕਰਨ ਲਈ ਵੀ ਪੰਜਾਬ ਸਰਕਾਰ ਨੇ ਵਿਸ਼ੇਸ ਯੋਜਨਾ ਉਲੀਕੀ ਹੈ। ਸਿੱਧੀ ਝੋਨੇ ਦੀ ਬਿਜਾਈ ਵੀ ਘੱਟ ਖਰਚ ਤੇ ਵੱਧ ਉਪਜ ਲੈਣ ਦਾ ਇੱਕ ਚੰਗਾ ਉਪਰਾਲਾ ਹੈ। ਇਸੇ ਕੜੀ ਅਧੀਨ ਪਾਣੀ ਦੇ ਦਿਨ-ਬ-ਦਿਨ ਘੱਟ ਰਹੇ ਪੱਧਰ ਤੋਂ ਚਿੰਤਤ ਨੂਰਪੁਰ ਬੇਦੀ ਦੇ ਪਿੰਡ ਸਿੰਘਪੁਰ ਦੇ ਅਗਾਂਹਵਧੂ ਕਿਸਾਨ ਜੁਝਾਰ ਸਿੰਘ ਵੱਲੋਂ ਪਾਣੀ ਦੇ ਸੋਮਿਆਂ ਨੂੰ ਬਚਾਉਣ ਲਈ ਪਿਛਲੇ ਦੋ ਸਾਲ ਤੋਂ ਝੋਨੇ ਦੀ ਸਿੱਧੀ ਬਿਜਾਈ ਕਰਕੇ ਮਿਸਾਲ ਕਾਇਮ ਕੀਤੀ ਜਾ ਰਹੀ ਹੈ।
ਅਗਾਂਹਵਧੂ ਕਿਸਾਨ ਜੁਝਾਰ ਸਿੰਘ ਨੇ ਦੱਸਿਆ ਕਿ ਜਿੱਥੇ ਕੋਰੋਨਾ ਕਾਰਨ ਬਾਹਰੀ ਰਾਜਾਂ ਤੋਂ ਮਜ਼ਦੂਰਾਂ ਦੀ ਘਾਟ ਹੋਣ ਕਾਰਨ ਪਿਛਲੇ ਸਾਲ ਝੋਨੇ ਦੀ ਬਿਜਾਈ ਲਈ ਪ੍ਰਤੀ ਏਕੜ 5000 ਹਜ਼ਾਰ ਰੁਪਏ ਤਕ ਲਵਾਈ ਲਈ ਗਈ ਸੀ। ਉਥੇ ਉਸ ਵੱਲੋਂ ਪਿਛਲੇ ਦੋ ਸਾਲ ਤੋਂ ਆਪਣੇ ਖੇਤਾਂ ‘ਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾ ਰਹੀ ਹੈ ਤੇ ਇਸ ਵਾਰ ਵੀ ਝੋਨੇ ਦੀ ਸਿੱਧੀ ਬਿਜਾਈ ਲਈ ਰਕਬੇ ‘ਚ ਵਾਧਾ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਪਾਣੀ ਦਾ ਘੱਟ ਰਿਹਾ ਪੱਧਰ ਵੱਡੀ ਚਿੰਤਾ ਦਾ ਵਿਸ਼ਾ ਹੈ ਜਿਸ ਲਈ ਸਾਨੂੰ ਪਾਣੀ ਦੀ ਬਚਤ ਲਈ ਸਿੱਧੀ ਬਿਜਾਈ ਨੂੰ ਤਰਜੀਹ ਦੇਣ ਦੀ ਲੋੜ ਹੈ। ਕੱਦੂ ਕਰਕੇ ਬਿਜਾਈ ਕੀਤੇ ਝੋਨੇ ਦੀ ਲਵਾਈ 5 ਹਜ਼ਾਰ ਤੇ ਵਹਾਈ ਤੇ ਖਰਚ 4 ਹਜ਼ਾਰ ਰੁਪਏ ਆਉਂਦੇ ਹਨ ਜਦਕਿ ਡਰਿੱਲ ਨਾਲ ਝੋਨੇ ਦੀ ਫ਼ਸਲ ਦੀ ਸਿੱਧੀ ਬਿਜਾਈ ਲਈ 10 ਲੀਟਰ ਤੇਲ ਦੇ ਖਰਚਾ ਆਉਂਦਾ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਤੇ ਖੇਤੀਬਾੜੀ ਮਾਹਿਰਾਂ ਦੀ ਸਲਾਹ ‘ਤੇ ਓਨਾਂ ਵੱਲੋਂ ਪ੍ਰਤੀ ਏਕੜ ਜ਼ਮੀਨ ‘ਚ 5 ਤੋਂ 7 ਕਿੱਲੋ ਝੋਨੇ ਦਾ ਬੀਜ ਡਰਿੱਲ ਵਿਧੀ ਰਾਹੀਂ ਪੀਆਰ 121, ਪੀ 7 ਦੀ ਬਿਜਾਈ ਜਾਰੀ ਹੈ।
ਉਨ੍ਹਾਂ ਦੱਸਿਆ ਕਿ ਸਿੱਧੀ ਬਿਜਾਈ ਕਰਨ ਤੋਂ ਬਾਅਦ ਝੋਨੇ ਵਾਲੇ ਖੇਤ ‘ਚ ਨਾਲੋ ਨਾਲ ਸਪਰੇਅ ਵੀ ਕੀਤੀ ਜਾਵੇਗੀ। ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇ ਕੇ ਪਾਣੀ ਤੇ ਵਾਧੂ ਖ਼ਰਚ ਨੂੰ ਬਚਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਾਣੀ ਦੇ ਪੱਧਰ ਨੂੰ ਉਪਰ ਚੁੱਕਣ ਲਈ ਸਿੱਧੀ ਬਿਜਾਈ ਨੂੰ ਤਰਜੀਹ ਦਿੱਤੀ ਜਾਵੇ।ਮੁੱਖ ਖੇਤੀਬਾੜੀ ਅਫਸਰ ਡਾ.ਅਵਤਾਰ ੰਿਸਘ ਨੇ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਦੇ ਫੀਲਡ ਵਿਚ ਤੈਨਾਤ ਅਧਿਕਾਰੀ ਲਗਾਤਾਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰ ਰਹੇ ਹਨ। ਇਹ ਉਪਰਾਲਾ ਭਵਿੱਖ ਵਿਚ ਕਿਸਾਨਾਂ ਲਈ ਹੋਰ ਲਾਹੇਵੰਦ ਸਿੱਧ ਹੋਵੇਗਾ।
ਕੈਪਸ਼ਨ ਤਸਵੀਰ :- ਆਪਣੇ ਖੇਤਾਂ ਦੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰ ਰਿਹੈ ਅਗਾਂਹਵਧੂ ਕਿਸਾਨ ਜੁਝਾਰ ਸਿੰਘ ਅਤੇ ਜਾਣਕਾਰੀ ਦਿੰਦਾ ਹੋਇਆ ਕਿਸਾਨ ਜੁਝਾਰ ਸਿੰਘ

हिंदी






