ਡਾ. ਅਰਪਿਤ ਗੁਪਤਾ (ਜਨਰਲ ਸਰਜਨ) ਨੇ ਜ਼ਿਲ੍ਹਾ ਫਾਜ਼ਿਲਕਾ ਦੇ ਸਹਾਇਕ ਸਿਵਲ ਸਰਜਨ ਦਾ ਸੰਭਾਲਿਆ ਵਾਧੂ ਕਾਰਜ 

Sorry, this news is not available in your requested language. Please see here.

ਮਰੀਜਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਪ੍ਰੇਸ਼ਾਨੀ : ਡਾ. ਅਰਪਿਤ ਗੁਪਤਾ ਸਹਾਇਕ ਸਿਵਲ ਸਰਜਨ

ਫਾਜ਼ਿਲਕਾ 01ਅਕਤੂਬਰ 2025

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਡਾ. ਰੋਹਿਤ ਗੋਇਲ ਸਿਵਲ ਸਰਜਨ ਦੇ ਹੁਕਮਾਂ ਅਨੁਸਾਰ ਡਾ. ਅਰਪਿਤ ਗੁਪਤਾ ਜਨਰਲ ਸਰਜਨ ਸਿਵਲ ਹਸਪਤਾਲ ਫਾਜ਼ਿਲਕਾ ਨੇ ਦਫ਼ਤਰ ਸਿਵਲ ਸਰਜਨ ਵਿਖੇ ਸਹਾਇਕ ਸਿਵਲ ਸਰਜਨ ਦਾ ਵਾਧੂ ਚਾਰਜ ਸੰਭਾਲ ਲਿਆ ਹੈ। ਇਸ ਸਮੇਂ ਦਫ਼ਤਰ ਸਿਵਲ ਸਰਜਨ ਅਤੇ ਸਿਵਲ ਹਸਪਤਾਲ ਫਾਜ਼ਿਲਕਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਉਹਨਾਂ ਨੂੰ ਵਧਾਈਆਂ ਦਿੱਤੀਆਂ।
ਡਾ. ਅਰਪਿਤ ਗੁਪਤਾ ਪਿਛਲੇ ਲੰਮੇ ਸਮੇਂ ਤੋਂ ਬਤੌਰ ਜਨਰਲ ਸਰਜਨ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਹਨ। ਉਹਨਾਂ ਅਹੁਦਾ ਸੰਭਾਲਦਿਆਂ ਕਿਹਾ ਕਿ ਉੱਚ ਅਧਿਕਾਰੀਆਂ ਵੱਲੋਂ ਉਹਨਾਂ ਨੂੰ ਜੋ ਡਿਊਟੀ ਦਿੱਤੀ ਗਈ ਹੈ, ਉਹ ਉਸ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਾਰੇ ਪ੍ਰੋਗ੍ਰਾਮਾਂ ਦੇ 100 ਪ੍ਰਤੀਸ਼ਤ ਟੀਚੇ ਹਾਸਿਲ ਕਰਨ ਲਈ ਉਪਰਾਲੇ ਕਰਨਗੇ। ਉਹਨਾਂ ਸਮੂਹ ਸਿਹਤ ਸਟਾਫ਼ ਨੂੰ ਕਿਹਾ ਕਿ ਦਫ਼ਤਰ ਅਤੇ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਲੋਕਾਂ ਨਾਲ ਚੰਗਾ ਵਿਵਹਾਰ ਰੱਖਿਆ ਜਾਵੇ ਅਤੇ ਉਹਨਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਕੀਤਾ ਜਾਵੇ। ਉਹਨਾਂ ਕਿਹਾ ਕਿ ਉਹ ਦਫ਼ਤਰੀ ਕੰਮ ਕਾਜ ਦੇ ਨਾਲ ਨਾਲ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਕਲੀਨੀਕਲ ਸੇਵਾਵਾਂ (ਓ.ਪੀ
ਡੀ ਅਤੇ ਆਪਰੇਸ਼ਨ) ਜਾਰੀ ਰੱਖਣਗੇ ਤਾਂ ਜੋ ਮਰੀਜਾਂ ਨੂੰ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀ ਨੂੰ ਸਿਹਤ ਵਿਭਾਗ ਦੀਆਂ ਸੇਵਾਵਾਂ ਅਤੇ ਸਕੀਮਾਂ ਦਾ ਪੂਰਨ ਲਾਭ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਉਹਨਾਂ ਸਮੂਹ ਸਟਾਫ, ਪਿੰਡ ਪੰਚਾਇਤਾਂ, ਪੇਂਡੂ ਸਿਹਤ ਕਮੇਟੀਆਂ, ਸਮਾਜਸੇਵੀ ਸੰਸਥਾਵਾਂ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਿਹਤ ਵਿਭਾਗ ਦੀਆਂ ਸਕੀਮਾਂ ਅਤੇ ਸੇਵਾਵਾਂ ਦਾ ਸੰਪੂਰਨ ਲਾਭ ਲੈਣ ਦੀ ਅਤੇ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਡਾ. ਰਿੰਕੂ ਚਾਵਲਾ ਜਿਲ੍ਹਾ ਟੀਕਾਕਰਣ ਅਫ਼ਸਰ, ਡਾ. ਐਰਿਕ ਡਿਪਟੀ ਮੈਡੀਕਲ ਕਮਿਸ਼ਨਰ, ਡਾ.ਨੀਲੂ ਚੁੱਘ, ਡਾ. ਨਿਸਾਂਤ, ਡਾ. ਅਭਿਨਵ ਸਚਦੇਵਾ, ਵਿਨੋਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫ਼ਸਰ, ਮਨਬੀਰ ਸਿੰਘ ਡਿਪਟੀ ਮਾਸ ਮੀਡੀਆ ਅਫ਼ਸਰ, ਦਿਵੇਸ਼ ਕੁਮਾਰ ਬੀਈਈ, ਰੋਹਿਤ ਸਟੈਨੋ, ਸੰਜੀਵ ਕੁਮਾਰ ਹਾਜ਼ਰ ਹਨ।