ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ

Sorry, this news is not available in your requested language. Please see here.

ਕੀਤੇ ਜਾਣ ਵਾਲੇ ਸੂਖਮ ਸਿੰਚਾਈ (ਤੁਪਕਾ/ਫੁਹਾਰਾ) ਦੇ ਕੰਮਾਂ ਸਬੰਧੀ ਮੀਟਿੰਗ
ਤਰਨ ਤਾਰਨ, 16 ਅਪ੍ਰੈਲ :
ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਜਿਲੇ ਵਿੱਚ ਕੀਤੇ ਜਾਣ ਵਾਲੇ ਸੂਖਮ ਸਿੰਚਾਈ (ਤੁਪਕਾ/ਫੁਹਾਰਾ) ਦੇ ਕੰਮਾਂ ਸਬੰਧੀ ਮੀਟਿੰਗ ਕੀਤੀ ਗਈ, ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ, ਮੰਡਲ ਭੂਮੀ ਰੱਖਿਆ ਅਫ਼ਸਰ ਅੰਮ੍ਰਿਤਸਰ ਗੁਰਵਿੰਦਰ ਸਿੰਘ ਗਿੱਲ, ਉੱਪ ਮੰਡਲ ਭੂਮੀ ਰੱਖਿਆ ਅਫ਼ਸਰ ਪੱਟੀ ਰਵਿੰਦਰ ਸਿੰਘ ਅਤੇ ਉੱਪ ਮੰਡਲ ਭੂਮੀ ਰੱਖਿਆ ਅਫ਼ਸਰ ਤਰਨਤਾਰਨ ਸ੍ਰੀ ਅਮਨਦੀਪ ਸਿੰਘ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਏ।


ਮੀਟਿੰਗ ਦੌਰਾਨ ਪ੍ਰਾਪਤ ਹੋਏ 36 ਲਾਭਪਾਤਰੀਆ ਦੇ ਬਿਨੈ ਪੱਤਰਾਂ ਨੂੰ ਪ੍ਰਵਾਨਗੀ ਦਿੱਤੀ ਗਈ, ਜਿਨ੍ਹਾਂ ਦੇ ਕੰੰੰਮ ਸਾਲ 2021-22 ਵਿੱਚ ਕਰਵਾਏ ਜਾਣਗੇ। ਇੱਥੇ ਇਹ ਵੀ ਵਰਨਣਯੋਗ ਹੈ ਕਿ ਵਿਭਾਗ ਵੱਲੋਂ ਇਸ ਸਕੀਮ ਅਧੀਨ 80 ਪ੍ਰਤੀਸ਼ਤ ਸਬਸਿਡੀ ਦੀ ਰਾਸ਼ੀ ਦਿੱਤੀ ਜਾਂਦੀ ਹੈ ਅਤੇ ਇਸ ਤਕਨੀਕ ਨਾਲ 30-40 ਪ੍ਰਤੀਸ਼ਤ ਪਾਣੀ ਦੀ ਬੱਚਤ ਵੀ ਹੁੰਦੀ ਹੈ। ਡਿਪਟੀ ਕਮਿਸ਼ਨਰ ਵੱਲੋਂ ਜਿਮੀਦਾਰਾਂ ਨੂੰ ਅਪੀਲ ਹੈ ਕਿ ਵੱਧ ਤੋਂ ਵੱਧ ਕਿਸਾਨ, ਇਸ ਸਕੀਮ ਦਾ ਫਾਇਦਾ ਲੈਣ ਤਾਂ ਜੋ ਜ਼ਮੀਨੀ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਿਆ ਜਾ ਸਕੇ।