ਡਿਪਟੀ ਕਮਿਸ਼ਨਰ ਨੇ ਨਸ਼ਿਆਂ ਖਿਲਾਫ਼ ਜ਼ਿਲੇ ਦੀ ਕਾਰਗੁਜ਼ਾਰੀ ਨੂੰ ਦਰਸਾਉਂਦੀ ਦਸਤਾਵੇਜ਼ੀ ਫ਼ਿਲਮ ਕੀਤੀ ਜਾਰੀ

Sorry, this news is not available in your requested language. Please see here.

ਜ਼ਿਲੇ ਨੂੰ ਨਸ਼ਾ ਮੁਕਤ ਕਰਨ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਜ਼ਿਲਾ ਵਾਸੀ-ਡਾ. ਸ਼ੇਨਾ ਅਗਰਵਾਲ
ਨਵਾਂਸ਼ਹਿਰ, 17 ਅਗਸਤ 2021 ਨਸ਼ਾ ਮੁਕਤ ਭਾਰਤ ਅਭਿਆਨ ਦਾ ਇਕ ਸਾਲ ਪੂਰਾ ਹੋਣ ’ਤੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲਾ ਪੱਧਰੀ ‘ਨਸ਼ਾ ਮੁਕਤ ਅਭਿਆਨ ਕਮੇਟੀ’ ਦੇ ਸਮੂਹ ਮੈਂਬਰਾਂ ਦੀ ਹਾਜ਼ਰੀ ਵਿਚ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੀ ਨਸ਼ਿਆਂ ਖਿਲਾਫ਼ ਕਾਰਗੁਜ਼ਾਰੀ ਨੂੰ ਦਰਸਾਉਂਦੀ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਜਾਰੀ ਕੀਤੀ ਗਈ। ਡਿਪਟੀ ਕਮਿਸ਼ਨਰ, ਜਿਹੜੇ ਕਿ ਨਸ਼ਾ ਮੁਕਤ ਅਭਿਆਨ ਕਮੇਟੀ ਦੇ ਚੇਅਰਪਰਸਨ ਵੀ ਹਨ, ਨੇ ਇਸ ਮੌਕੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲੇ ਨੂੰ ਨਸ਼ਾ ਮੁਕਤ ਕਰਨ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਜਿਹੜੇ ਸਾਡੇ ਭੈਣ-ਭਰਾ ਕਿਸੇ ਵੀ ਕਿਸਮ ਦੇ ਨਸ਼ੇ ਦੇ ਆਦੀ ਹਨ, ਉਨਾਂ ਨੂੰ ਨਸ਼ਾ ਛੱਡਣ ਲਈ ਪ੍ਰਰਿਤ ਕਰਨ। ਉਨਾਂ ਕਿਹਾ ਕਿ ਜ਼ਿਲੇ ਦੇ ਸਿਹਤ ਕੇਂਦਰਾਂ ਵਿਚ ਚੱਲਦੇ ਓਟ ਸੈਂਟਰਾਂ ਰਾਹੀਂ ਨਸ਼ਾ ਛੁਡਾਉਣ ਲਈ ਮੁਫ਼ਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਨਾਂ ਬਾਰੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨਾ ਚਾਹੀਦਾ ਹੈ, ਤਾਂ ਜੋ ਉਹ ਨਸ਼ੇ ਤੋਂ ਦੂਰ ਰਹਿ ਕੇ ਰੋਜ਼ਗਾਰ ਵੱਲ ਪ੍ਰੇਰਿਤ ਹੋਣ ਅਤੇ ਆਪਣੇ ਸੂਬੇ ਅਤੇ ਮੁਲਕ ਦੀ ਤਰੱਕੀ ਵਿਚ ਆਪਣਾ ਵਡਮੁੱਲਾ ਯੋਗਦਾਨ ਦੇਣ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਯੂ ਟਿਊਬ ’ਤੇ ਉਪਲਬੱਧ ਨਸ਼ਾ ਮੁਕਤੀ ਸਬੰਧੀ ਜ਼ਿਲੇ ਦੀ ਕਾਰਗੁਜ਼ਾਰੀ ਨੂੰ ਦਰਸਾਉਂਦੀ ਇਸ ਫ਼ਿਲਮ ਨੂੰ ਵੱਧ ਤੋਂ ਵੱਧ ਦੇਖਿਆ ਅਤੇ ਸਾਂਝਾ ਕੀਤਾ ਜਾਵੇ। ਉਨਾਂ ਕਿਹਾ ਕਿ ਇਸ ਫ਼ਿਲਮ ਨੂੰ ਸਕੂਲਾਂ, ਕਾਲਜਾਂ, ਹਸਪਤਾਲਾਂ ਅਤੇ ਹੋਰਨਾਂ ਸੰਸਥਾਵਾਂ ਆਦਿ ਵਿਚ ਇਸ ਨੂੰ ਪ੍ਰਸਾਰਿਤ ਕੀਤਾ ਜਾਵੇਗਾ, ਤਾਂ ਜੋ ਇਸ ਜ਼ਰੀਏ ਵੱਧ ਤੋਂ ਵੱਧ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਸਕੇ। ਨਸ਼ਾ ਮੁਕਤ ਅਭਿਆਨ ਕਮੇਟੀ ਦੇ ਮੈਂਬਰ ਸਕੱਤਰ ਅਤੇ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ ਨੇ ਇਸ ਮੌਕੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਹੁਣ ਤੱਕ ਕੀਤੀਆਂ ਗਈਆਂ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ ਅਤੇ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ, ਡੀ. ਐਸ. ਪੀ ਲਖਵੀਰ ਸਿੰਘ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ, ਡੀ. ਐਮ. ਸੀ ਡਾ. ਹਰਪ੍ਰੀਤ ਸਿੰਘ, ਜ਼ਿਲਾ ਕੋਆਰਡੀਨੇਟਰ ਵਿਵਹਾਰ ਪਰਿਵਰਤਨ ਮੰਗ ਗੁਰਪ੍ਰਸ਼ਾਦ ਸਿੰਘ, ਲੈਕਚਰਾਰ ਸੁਰਜੀਤ ਸਿੰਘ ਮਝੂਰ, ਸੁਖਵਿੰਦਰ ਸਿੰਘ, ਸੁਰਜੀਤ ਸਿੰਘ ਤੇ ਹੋਰ ਹਾਜ਼ਰ ਸਨ।
ਕੈਪਸ਼ਨ :-ਨਸ਼ਿਆਂ ਖਿਲਾਫ਼ ਦਸਤਾਵੇਜ਼ੀ ਫ਼ਿਲਮ ਜਾਰੀ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ। ਨਾਲ ਹਨ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ, ਡੀ. ਐਸ. ਪੀ ਲਖਵੀਰ ਸਿੰਘ ਤੇ ਹੋਰ।