ਡਿਪਟੀ ਕਮਿਸ਼ਨਰ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ-2022 ਅਤੇ ਵੋਟਰ ਸੂਚੀ ਦੇ ਕੰਮਾਂ ਦੀ ਪ੍ਰਗਤੀ ਸਬੰਧੀ ਸਮੂਹ ਚੋਣਕਾਰ ਰਜਿਸ਼ਟਰੇਸ਼ਨ ਅਫਸਰਾਂ ਨਾਲ ਮੀਟਿੰਗ

Sorry, this news is not available in your requested language. Please see here.

ਡਿਪਟੀ ਕਮਿਸ਼ਨਰ ਵਲੋਂ ਸਾਰੇ ਯੋਗ ਨੌਜਵਾਨਾਂ ਦੀ ਵੋਟਰ ਵਜੋਂ ਰਜਿਸ਼ਟਰੇਸ਼ਨ ’ਤੇ ਜੋਰ
ਗੁਰਦਾਸਪੁਰ, 23 ਜੂਨ 2021 ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ ਦੀ ਪ੍ਰਧਾਨਗੀ ਹੇਠ ਆਗਾਮੀ ਵਿਧਾਨ ਸਭਾ ਚੋਣਾਂ-2022 ਅਤੇ ਵੋਟਰ ਸੂਚੀ ਦੇ ਕੰਮਾਂ ਦੀ ਪ੍ਰਗਤੀ ਨੂੰ ਰੀਵਿਊ ਕਰਨ ਦੇ ਮੰਤਵ ਨਾਲ ਸਮੂਹ ਚੋਣਕਾਰ ਰਜਿਸ਼ਟਰੇਸ਼ਨ ਅਫਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਸ੍ਰੀ ਰਾਹੁਲ, ਵਧੀਕ ਜ਼ਿਲਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਬਲਰਾਜ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੀ ਮੋਜੂਦ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਚੋਣ ਵਿਭਾਗ ਵਲੋਂ ਵੋਟਰ ਸੂਚੀਆਂ ਦੀ ਸੁਧਾਈ, ਇਤਰਾਜਾਂ ਦੇ ਨਿਪਟਾਰੇ, 100 ਫੀਸਦ ਈ-ਐਪਿਕ ਡਾਊਨਲੋਡ ਕਰਨ ਆਦਿ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਕੋਵਿਡ ਕਾਰਨ ਆਗਾਮੀ ਵਿਧਾਨ ਸਭਾ ਚੋਣਾਂ ਲਈ ਵਾਧੂ ਪੋਲਿੰਗ ਬੂਥ ਸਥਾਪਤ ਕਰਨ ਬਾਰੇ ਵੀ ਵਿਚਾਰ ਕੀਤਾ ਗਿਆ। ਉਨਾਂ ਐਨ.ਜੀ.ਆਰ.ਐਸ ਪੋਰਟਲ, ਈ.ਮੇਲਜ਼, ਫੋਨ, ਵਟਸਐਪ ਜਾਂ ਕਿਸੇ ਹੋਰ ਤਰੀਕੇ ਨਾਲ ਆਈਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਚੋਣ ਕਰਵਾਉਣ ਲਈ ਚੋਣ ਅਮਲੇ ਦਾ ਪ੍ਰਬੰਧ ਆਦਿ ਸਬੰਧੀ ਵੀ ਚੋਣ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ।
ਜ਼ਿਲਾ ਚੋਣ ਅਫਸਰ ਨੇ ਸਮੂਹ ਚੋਣਕਾਰ ਰਜਿਸ਼ਟਰੇਸ਼ਨ ਅਫਸਰਾਂ ਅਤੇ ਚੋਣ ਅਮਲੇ ਨੂੰ ਕਿਹਾ ਕਿ ਉਹ 18 ਸਾਲ ਜਾਂ ਉਸਤੋਂ ਵੱਧ ਉਮਰ ਦੇ ਸਾਰੇ ਯੋਗ ਵੋਟਰਾਂ ਦੀ ਵੋਟਰ ਵਜੋਂ ਰਜਿਸ਼ਟਰੇਸ਼ਨ ਕੀਤਾ ਜਾਣਾ ਯਕੀਨੀ ਬਣਾਉਣ ਤਾਂ ਜੋ ਲੋਕਤੰਤਰੀ ਵਿਵਸਥਾ ਵਿਚ ਉਨਾਂ ਦੀ ਸਾਂਝੇਦਾਰੀ ਹੋਰ ਵਧਾਈ ਜਾ ਸਕੇ। ਵਿੱਦਿਅਕ ਸੰਸਥਾਵਾਂ ਦੇ ਸਹਿਯੋਗ ਨਾਲ ਕਾਲਜਾਂ ਦੇ ਵਿਦਿਆਰਥੀਆਂ ਨਾਲ ਆਨਲਾਈਨ ਰਾਬਤਾ ਬਣਾਉਣ ਅਤੇ ਉਨਾਂ ਨੂੰ ਵੋਟਰ ਵਜੋਂ ਰਜਿਸ਼ਟਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ।
ਇਸ ਮੌਕੇ ਸ਼ਿਵਰਾਜ ਸਿੰਘ ਬੱਲ ਐਸ.ਡੀ.ਐਮ ਦੀਨਾਨਗਰ, ਬਲਵਿੰਦਰ ਸਿੰਘ ਐਸ.ਡੀ.ਐਮ ਬਟਾਲਾ, ਅਰਵਿੰਦ ਸਲਵਾਨ ਤਹਿਸੀਲਦਾਰ ਗੁਰਦਾਸਪੁਰ ਸਮੇਤ ਸਬੰਧਤ ਚੋਣ ਅਧਿਕਾਰੀ ਮੋਜੂਦ ਸਨ।
ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਆਪਣੇ ਦਫਤਰ ਵਿਚ ਚੋਣ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।