ਡਿਪਟੀ ਕਮਿਸ਼ਨਰ ਵਲੋਂ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਲੱਗ ਰਹੇ ਆਕਸੀਜਨ ਪਲਾਂਟ ਦਾ ਦੌਰਾ

Sorry, this news is not available in your requested language. Please see here.

ਗੁਰਦਾਸਪੁਰ, 15 ਮਈ (   ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਸਿਵਲ ਹਸਪਤਾਲ ਨੇੜੇ ਬੱਬਰੀ ਬਾਈਪਾਸ ਗੁਰਦਾਸਪੁਰ ਵਿਖੇ ਲੱਗ ਰਹੇ ਆਕਸੀਜਨ ਪਲਾਂਟ ਅਤੇ ਸਿਵਲ ਹਸਪਤਾਲ ਦੀ ਆਈਸ਼ੋਲੇਸ਼ਨ ਵਾਰਡ ਦਾ ਦੋਰਾ ਕੀਤਾ ਗਿਆ। ਇਸ ਮੌਕੇ ਅਰਸ਼ਦੀਪ ਸਿੰਘ ਲੁਬਾਣਾ ਐਸ.ਡੀ.ਐਮ ਗੁਰਦਾਸਪੁਰ, ਡਾ. ਹਰਭਜਨ ਰਾਮ ਸਿਵਲ ਸਰਜਨ ਤੇ ਡਾ. ਚੇਤਨਾ ਐਸ.ਐਮ.ਓ ਗੁਰਦਾਸਪੁਰ ਵੀ ਮੋਜੂਦ ਸਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੁਰਦਾਸਪੁਰ ਵਿਖੇ ਲੱਗ ਰਹੇ 500 ਐਲ.ਪੀ.ਐਮ (ਲਿਟਰ ਪਰ ਮਿੰਟ) ਦੀ ਸਮਰੱਥਾ ਵਾਲੇ ਆਕਸੀਜਨ ਪਲਾਂਟ ਨਾਲ ਗੁਰਦਾਸਪੁਰ ਜਿਲੇ ਅੰਦਰ ਆਕਸੀਜਨ ਗੈਸ ਦੀ ਹੋਰ ਸਪਲਾਈ ਵਧੇਗੀ ਤੇ ਕੋੋਰੋਨਾ ਸੰਕਟ ਦੋਰਾਨ ਇਸ ਪਲਾਂਟ ਦੇ ਲੱਗਣ ਬਹੁਤ ਲਾਭ ਮਿਲੇਗਾ। ਉਨਾਂ ਦੱਸਿਆ ਕਿ ਕਰੀਬ ਇਕ ਮਹੀਨੇ ਵਿਚ ਮੁਕੰਮਲ ਹੋਣ ਵਾਲੇ ਇਸ ਅਕਾਸੀਜਨ ਪਲਾਂਟ ਨਾਲ ਕਰੀਬ 100 ਵੱਡੇ ਆਕਸੀਜਨ ਦੇ ਸਿਲੰਡਰ ਭਰੇ ਜਾ ਸਕਣਗੇ, ਜਿਸ ਨਾਲ ਸਰਕਾਰੀ ਅਤੇ ਪਾਈਵੇਟ ਹਸਪਤਾਲਾਂ ਨੂੰ ਆਕਸੀਜਨ ਗੈਸ ਮਿਲਣ ਨਾਲ ਲੋਕਾਂ ਨੂੰ ਬਹੁਤ ਫਾਇਦਾ ਮਿਲੇਗਾ।

ਇਸ ਮੌਕੇ ਉਨਾਂ ਸਿਵਲ ਹਸਪਤਾਲ ਵਿਖੇ ਆਈਸੋਲੇਸ਼ਨ ਵਾਰਡ ਦਾ ਨਿਰੀਖਣ ਕੀਤਾ ਅਤੇ ਸਿਹਤ ਵਿਭਾਗ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦਾ ਜਾਇਜਾ ਲਿਆ। ਗੱਲਬਾਤ ਦੋਰਾਨ ਉਨਾਂ ਅੱਗੇ ਕਿਹਾ ਕਿ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵਲੋਂ ਵਿਸ਼ੇਸ ਉਪਰਾਲੇ ਵਿੱਢੇ ਗਏ ਹਨ ਅਤੇ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ ਹਨ, ਜੋ ਪੀੜਤਾਂ, ਉਨਾਂ ਦੇ ਪਰਿਵਾਰਕ ਮੈਂਬਰਾਂ ਆਦਿ ਦਾ ਵਿਸ਼ੇਸ ਤੋਰ ਤੇ ਖਿਆਲ ਰੱਖ ਰਹੀਆਂ ਹਨ ਅਤੇ ਜੋ ਪੀੜਤ ਘਰ ਏਕਾਂਤਵਾਸ ਹਨ , ਉਨਾਂ ਦੀ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਲਗਾਤਾਰ ਨਿਗਰਾਨੀ ਰੱਖੀ ਜਾਂਦੀ ਹੈ ਤੇ ਉਨਾਂ ਦੀ ਹਰ ਮੁਸ਼ਕਿਲ ਪਹਿਲ ਦੇ ਅਧਾਰ ਤੇ ਹੱਲ ਕੀਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਜਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ। ਮਾਸਕ ਲਾਜ਼ਮੀ ਤੋਰ ਤੇ ਪਹਿਨਣ। ਸ਼ੋਸਲ ਡਿਸਟੈਸਿੰਗ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਹੱਥਾਂ ਨੂੰ ਵਾਰ –ਵਾਰ ਧੋਤਾ ਜਾਵੇ ਤੇ ਯੋਗ ਵਿਅਕਤੀ ਵੈਕਸੀਨ ਜਰੂਰ ਲਗਾਉਣ।