ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨ ਲੜਕੇ ਤੇ ਲੜਕੀਆਂ ਨੂੰ ਆਪਣਾ ਸਵੈ-ਰੋਜ਼ਗਾਰ ਸ਼ੁਰੂ ਕਰਨ ਲਈ ਸਲਾਈ ਮਸ਼ੀਨਾਂ ਤੇ ਟੂਲ ਕਿੱਟਾਂ ਵੰਡਣ ਦੀ ਸ਼ੁਰੂਆਤ

Sorry, this news is not available in your requested language. Please see here.

ਸਰਹੱਦੀ ਇਲਾਕੇ ਦੇ ਬੇਰੋਜ਼ਗਾਰ ਨੌਜਵਾਨ ਲੜਕੇ ਤੇ ਲੜਕੀਆਂ ਨੂੰ ਹੁਨਰਮੰਦ ਬਣਾਉਣ ਵੱਖ-ਵੱਖ ਕਿੱਤਾ ਮੁਖੀ ਕੋਰਸਾਂ ਦੀ ਦਿੱਤੀ ਜਾਂਦੀ ਹੈ ਮੁਫਤ ਟਰੇਨਿੰਗ
ਤਰਨ ਤਾਰਨ, 14 ਅਕਤੂਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਵੱਲੋਂ ਅੱਜ ਜ਼ਿਲ੍ਹੇ ਦੇ ਪਿੰਡ ਪਹੁਵਿੰਡ ਵਿਖੇ ਬਾਰਡਰ ਏਰੀਆ ਡਿਵੈੱਲਪਮੈਂਟ ਪ੍ਰੋਗਰਾਮ ਅਧੀਨ ਸਰਹੱਦੀ ਇਲਾਕੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਕਿੱਤਾ ਮੁੱਖੀ ਕੋਰਸਾਂ ਦੀ ਸਿਖਲਾਈ ਦੇਣ ਉਪਰੰਤ ਸਿਖਲਾਈ ਪ੍ਰਾਪਤ ਕਰ ਚੁੱਕੇ ਨੌਜਵਾਨ ਲੜਕੇ ਤੇ ਲੜਕੀਆਂ ਨੂੰ ਆਪਣਾ ਸਵੈ-ਰੋਜ਼ਗਾਰ ਸ਼ੁਰੂ ਕਰਨ ਲਈ ਸਲਾਈ ਮਸ਼ੀਨਾਂ ਟੂਲ ਕਿੱਟਾਂ ਵੰਡਣ ਦੀ ਸ਼ੁਰੀਆਤ ਕੀਤੀ ਗਈ।
ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰੀ ਜਗਤਾਰ ਸਿੰਘ ਬੁਰਜ, ਡਿਪਟੀ ਈ. ਐੱਸ. ਏ. ਡਾ. ਅਮਨਦੀਪ ਸਿੰਘ, ਕੈਪਟਨ ਬਲਵੰਤ ਸਿੰਘ ਅਤੇ ਤਹਿਸੀਲਦਾਰ ਸ੍ਰੀ ਲਖਵਿੰਦਰ ਸਿੰਘ, ਸ੍ਰੀ ਰਜਵੰਤ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਇੰਦਰਬੀਰ ਸਿੰਘ ਸਰਪੰਚ ਅਤੇ ਸ੍ਰੀ ਬਿਕਰਮਜੀਤ ਸਿੰਘ ਬਾਠ ਚੇਅਰਮੈਨ ਗੁਰੂ ਨਾਨਕ ਐਜੂਕੇਸ਼ਨਲ ਵੈੱਲਫੇਅਰ ਤੇ ਚੈਰੀਟੇਬਲ ਸੋਸਾਇਟੀ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੁਰੂ ਨਾਨਕ ਐਜੂਕੇਸ਼ਨਲ ਵੈੱਲਫੇਅਰ ਤੇ ਚੈਰੀਟੇਬਲ ਸੋਸਾਇਟੀ ਵੱਲੋਂ ਹੁਣ ਤੱਕ 748 ਨੌਜਵਾਨ ਲੜਕੇ ਤੇ ਲੜਕੀਆਂ ਨੂੰ ਵੱਖ-ਵੱਖ ਕਿੱਤਾ-ਮੁਖੀ ਕੋਰਸਾਂ ਦੀ ਟਰੇਨਿੰਗ ਦਿੱਤੀ ਗਈ ਹੈ।ਉਹਨਾਂ ਦੱਸਿਆ ਕਿ ਸਰਹੱਦੀ ਇਲਾਕੇ ਦੇ ਬੇਰੋਜ਼ਗਾਰ ਨੌਜਵਾਨ ਲੜਕੇ ਤੇ ਲੜਕੀਆਂ ਨੂੰ ਹੁਨਰਮੰਦ ਬਣਾਉਣ ਲਈ ਸਲਾਈ-ਕਢਾਈ, ਏ. ਸੀ. ਰਿਪੇਅਰ ਮਕੈਨਿਕ, ਕੰਪਿਊਟਰ ਹਾਰਡਵੇਅਰ, ਸੇਲਜ਼ਮੈਨ ਅਤੇ ਕਸਟਮਰ ਕੇਅਰ ਐਗਜ਼ੈਕਟਿਵ ਕੋਰਸਾਂ ਦੀ ਮੁਫਤ ਟਰੇਨਿੰਗ ਦਿੱਤੀ ਜਾ ਰਹੀ ਹੈ। ਉਹਨਾਂ ਜ਼ਿਲ੍ਹੇ ਦੇ ਨੌਜਵਾਨਾਂ ਨੰੁ ਅਪੀਲ ਕੀਤੀ ਕਿ ਆਤਮ-ਨਿਰਭਰ  ਹੋਣ ਲਈ ਕਿਸੇ ਨਾ ਕਿਸੇ ਹੁਨਰ ਦੀ ਸਿਖਲਾਈ ਜ਼ਰੂਰ ਲੈਣ।
————-