ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ

Sorry, this news is not available in your requested language. Please see here.

ਬਕਾਇਆ ਪਈਆਂ ਜਮ੍ਹਾਬੰਦੀਆਂ ਇੱਕ ਹਫਤੇ ਦੇ ਅੰਦਰ-ਅੰਦਰ ਦਾਖਲ ਕਰਨੀਆਂ ਯਕੀਨੀ ਬਣਾਏ  ਜਾਣ ਦੇ ਦਿੱਤੇ ਨਿਰਦੇਸ਼
ਤਰਨਤਾਰਨ, 11 ਜਨਵਰੀ :
ਜ਼ਿਲੇ ਵਿੱਚ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਕੁਲਵੰਤ ਸਿੰਘ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਬਕਾਇਆ ਪਏ ਕੇਸਾਂ ਦੇ ਜਲਦੀ ਨਿਪਟਾਰੇ ਤੇ ਫੁਟਕਲ ਬਕਾਇਆਂ ਦੀ ਵਸੂਲੀ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਐਸ. ਡੀ. ਐਮ. ਖਡੂਰ ਸਾਹਿਬ ਸ੍ਰੀ ਰੋਹਿਤ ਗੁਪਤਾ, ਐਸ. ਡੀ. ਐਮ. ਤਰਨਤਾਰਨ ਸ੍ਰੀ ਰਜਨੀਸ਼ ਅਰੋੜਾ, ਐਸ. ਡੀ. ਐਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ ਅਤੇ ਜ਼ਿਲਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ ਤੋਂ ਇਲਾਵਾ ਮਾਲ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਅਧਿਕਾਰੀ ਮਿੱਥੇ ਗਏ ਟੀਚੇ ਅਨੁਸਾਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ। ਉਨਾਂ ਕਿਹਾ ਕਿ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਤਰਾਂ ਦੇ ਕੰਮ ਲਈ ਪਰੇਸ਼ਾਨੀ ਪੇਸ਼ ਨਹੀਂ ਆਉਣੀ ਚਾਹੀਦੀ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਬਕਾਇਆ ਕੋਰਟ ਕੇਸਾਂ ਦੀ ਰਿਪੋਰਟ ਤਿਆਰ ਕਰਕੇ ਇਨ੍ਹਾਂ ਦੇ ਨਿਪਟਾਰੇ ਲਈ ਆਪਸੀ ਤਾਲਮੇਲ ਨੂੰ ਯਕੀਨੀ ਬਣਾਇਆ ਜਾਵੇ।
ਉਨਾਂ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲੇ ਵਿੱਚ ਬਕਾਇਆ ਪਈਆਂ ਜਮ੍ਹਾਬੰਦੀਆਂ ਇੱਕ ਹਫਤੇ ਦੇ ਅੰਦਰ-ਅੰਦਰ ਦਾਖਲ ਕਰਨੀਆਂ ਯਕੀਨੀ ਬਣਾਈ ਜਾਣ। ਇਸ ਮੌਕੇ ਉਨਾਂ ਤਕਸੀਮ ਦੇ ਅਦਾਲਤੀ ਕੇਸਾਂ, ਜ਼ਮੀਨ ਦੇ ਖਾਨਗੀ ਵੰਡ ਦੇ ਕੇਸਾਂ, ਝਗੜੇ ਤੋਂ ਰਹਿਤ ਅਤੇ ਝਗੜੇ ਵਾਲੇ ਇੰਤਕਾਲਾਂ, ਜਮਾਂਬੰਦੀ ਅਤੇ ਵਸੀਕਾ ਦੇ ਨਿਪਟਾਰੇ ਸਬੰਧੀ ਅਫ਼ਸਰ ਵਾਰ ਜਾਣਕਾਰੀ ਲਈ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸੇ ਤਰਾਂ ਉਨਾਂ ਤਹਿਸੀਲ ਵਾਰ ਵਸੂਲੀ ਦੇ ਕੰਮ ਦਾ ਜਾਇਜ਼ਾ ਵੀ ਲਿਆ।