ਡਿਪਟੀ ਕਮਿਸ਼ਨਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਵਪਾਰ ਮੰਡਲ ਨਾਲ ਮੀਟਿੰਗ

Sorry, this news is not available in your requested language. Please see here.

*ਵਪਾਰੀਆਂ ਦੀਆਂ ਮੁਸ਼ਕਲਾਂ ਸੁੁਣੀਆਂ
*ਕਿਹਾ, ਕੋਰੋਨਾ ਦਾ ਫੈਲਾਅ ਰੋਕਣ ਲਈ ਆਮ ਜਨਤਾ ਦਾ ਯੋਗਦਾਨ ਬੇਹੱਦ ਮਹੱਤਵਪੂਰਨ

ਬਰਨਾਲਾ, 6 ਮਈ
ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਅੱਜ ਵੱਖ ਵੱਖ ਸਿਆਸੀ ਪਾਰਟੀਆਂ ਦੇ ਜ਼ਿਲਾ ਬਰਨਾਲਾ ਦੇ ਨੁਮਾਇੰਦਿਆਂ ਅਤੇ ਵਪਾਰ ਮੰਡਲ ਦੇ ਨੁਮਾਇੰਦਿਆਂ ਨਾਲ ਕੋਰੋਨਾ ਦਾ ਫੈਲਾਅ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਲਾਈਆਂ ਗਈਆਂ ਪਾਬੰਦੀਆਂ ਸਬੰਧੀ ਅਹਿਮ ਮੀਟਿੰਗ ਕੀਤੀ।
ਇਸ ਬੈਠਕ ਨੂੰ ਸੰਬੋਧਨ ਕਰਦਿਆਂ ਉਨਾਂ ਕਿਹਾ ਕਿ ਇਹ ਪਾਬੰਦੀਆਂ ਸਰਕਾਰ ਵੱਲੋਂ ਆਮ ਜਨਤਾ ਨੂੰ ਕੋਰੋਨਾ ਤੋਂ ਬਚਾਉਣ ਲਈ ਪੁੱਟੇ ਜਾ ਰਹੇ ਵੱਖ ਵੱਖ ਕਦਮਾਂ ’ਚੋਂ ਇਕ ਹਨ। ਉਨਾਂ ਸਾਰਿਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਜ਼ਿਲਾ ਪ੍ਰਸਾਸਨ ਦਾ ਸਾਥ ਦੇਣ ਤਾਂ ਜੋ ਇਸ ਲੜਾਈ ’ਚ ਜਿੱਤ ਹਾਸਲ ਹੋ ਸਕੇ।
ਇਸ ਮੌਕੇ ਵੱਖ ਵੱਖ ਪਾਰਟੀਆਂ ਦੇ ਨੁਮਾਇੰਦਿਆਂ ਨੇ ਪ੍ਰਸ਼ਾਸਨ ਨੂੰ ਯਕੀਨ ਦਵਾਇਆ ਕਿ ਉਹ ਇਸ ਘੜੀ ਵਿਚ ਸਰਕਾਰ ਦੇ ਨਾਲ ਹੈ। ਇਸ ਮੌਕੇ ਵਪਾਰੀਆਂ ਵੱਲੋਂ ਆਪਣੀਆਂ ਮੁਸ਼ਕਲਾਂ ਵੀ ਬਿਆਨ ਕੀਤੀਆਂ ਗਈਆਂ। ਵਪਾਰੀਆਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਇਸ ਸਬੰਧੀ ਮੰਗ ਸਰਕਾਰ ਨੂੰ ਭੇਜਣਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਸ੍ਰ੍ਰੀ ਆਦਿਤਯ ਡੇਚਲਵਾਲ, ਐੱਸਪੀ ਹੈਡਕੁਆਰਟਰ ਹਰਵੰਤ ਕੌਰ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੱਖਣ ਸ਼ਰਮਾ, ਸ਼੍ਰੋਮਣੀ ਅਕਾਲੀ ਦਲ ਤੋਂ ਸੰਜੀਵ ਸ਼ੋਰੀ, ਜਤਿੰਦਰ ਜਿੰਮੀ, ਆਮ ਆਦਮੀ ਪਾਰਟੀ ਤੋਂ ਹਰੀ ਓਮ ਤੇ ਵਪਾਰ ਮੰਡਲ ਦੇ ਵੱਖ ਵੱਖ ਨੁਮਾਇੰਦੇ ਮੌਜੂਦ ਸਨ।