ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸਬਜ਼ੀ ਉਤਪਾਦਕ, ਮਧੂ ਮੱਖੀ ਪਾਲਕ ਕਿਸਾਨਾਂ ਨਾਲ ਮੀਟਿੰਗ

Sorry, this news is not available in your requested language. Please see here.

ਕਰੋਨਾ ਕਾਲ ਮੌਕੇ ਸਬਜ਼ੀ ਉਤਪਾਦਕਾਂ, ਮਧੂ ਮੱਖੀ ਉਤਪਾਦਕਾਂ ਨੂੰ ਪੇਸ਼ ਸਮੱਸਿਆਵਾਂ ਦੇ ਹੱਲ ਦਾ ਦਿੱਤਾ ਭਰੋਸਾ
ਫਰੀਦਕੋਟ, 13 ਮਈ , 2021 ਕੋਰੋਨਾ ਮਹਾਂਮਾਰੀ ਦੇ ਸੰਕਟ ਦੌਰਾਨ ਜ਼ਿਲ੍ਹੇ ਦੇ ਸਬਜ਼ੀ ਉਤਪਾਦਕਾਂ ਤੇ ਮਧੂਮੱਖੀ ਉਤਪਾਦਕਾਂ ਨੂੰ ਪੇਸ਼ ਆ ਰਹੀਆਂ ਦਿੱਕਤਾਂ ਮੁਸ਼ਕਿਲਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਵੱਲੋਂ ਜ਼ਿਲ੍ਹੇ ਦੇ ਅਗਾਂਹਵਧੂ ਸਬਜ਼ੀ ਉਤਪਾਦਕ ਅਤੇ ਮਧੂਮੱਖੀ ਉਤਪਾਦਕਾਂ ਕਿਸਾਨਾਂ ਨਾਲ ਵਿਸ਼ੇਸ਼ ਤੌਰ ਤੇ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ/ਸਮੱਸਿਆਵਾਂ ਦੇ ਹੱਲ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਡਿਪਟੀ ਡਾਇਰੈਕਟਰ ਬਾਗਬਾਨੀ ਡਾ ਜਸਪਾਲ ਸਿੰਘ ਭੱਟੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।
ਇਸ ਮੌਕੇ ਸਬਜ਼ੀ ਉਤਪਾਦਕਾਂ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਕਰੋਨਾ ਦੇ ਸੰਕਟ, ਲੌਕ ਡਾਊਨ ਦੌਰਾਨ ਸਰਕਾਰ ਵੱਲੋਂ ਕਰੋਨਾ ਦੀ ਰੋਕਥਾਮ ਲਈ ਲਗਾਈਆਂ ਗਈਆਂ ਹੋਰ ਪਾਬੰਦੀਆਂ ਕਾਰਨ ਸਬਜ਼ੀ ਉਤਪਾਦਕਾਂ ਨੂੰ ਆਪਣੀ ਫਸਲ ਵੇਚਣ ਵਿਚ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਰੇਹੜੀਆਂ ਤੇ ਸਬਜ਼ੀ ਵੇਚਣ ਵਾਲਿਆਂ ਦਾ ਸਮਾਂ ਹੋਰ ਵਧਾਇਆ ਜਾਵੇ ਅਤੇ ਉਨ੍ਹਾਂ ਨੂੰ ਵੀਕੈਂਡ ਲਾਕਡਾਊਨ ਦੌਰਾਨ ਸ਼ਰਤਾਂ ਸਹਿਤ ਗਲੀਆਂ ਵਿੱਚ ਸਬਜ਼ੀ ਵੇਚਣ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਜੋ ਸਬਜ਼ੀ ਉਤਪਾਦਕ ਕਿਸਾਨਾਂ ਦੀ ਸਬਜ਼ੀ ਦੀ ਸਹੀ ਖ਼ਪਤ ਹੋ ਸਕੇ। ਇਸੇ ਤਰ੍ਹਾਂ ਮਧੂਮੱਖੀ ਪਾਲਕਾਂ ਨੇ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਮਧੂ ਮੱਖੀ ਪਾਲਣ ਦੇ ਧੰਦੇ ਵਿੱਚ ਉਨ੍ਹਾਂ ਨੂੰ ਮਧੂ ਮੱਖੀਆਂ ਦੇ ਬਕਸਿਆਂ ਨੂੰ ਵੱਖ ਵੱਖ ਜ਼ਿਲ੍ਹਿਆਂ ਜਾਂ ਦੂਜੇ ਰਾਜਾਂ ਵਿਚ ਲਿਜਾਣਾ ਪੈਂਦਾ ਹੈ ਪਰ ਲੌਕ ਡਾਊਨ ਦੌਰਾਨ ਉਨ੍ਹਾਂ ਦੇ ਬਕਸੇ ਦੂਜੇ ਸੂਬਿਆਂ ਜਿਵੇਂ ਕਿ ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਆਦਿ ਰਾਜਾਂ ਵਿੱਚ ਫਸੇ ਹੋਏ ਹਨ ਅਤੇ ਉਨ੍ਹਾਂ ਨੂੰ ਵਾਪਸ ਲਿਆਉਣ ਲਈ ਇੰਟਰ ਸਟੇਟ ਪਾਸ ਜਾਰੀ ਕੀਤੇ ਜਾਣ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਮੰਗ ਕੀਤੀ ਕਿ ਜੰਗਲਾਤ ਜਾਂ ਨਹਿਰੀ ਵਿਭਾਗ ਵੱਲੋਂ ਉਨ੍ਹਾਂ ਨੂੰ ਸੜਕਾਂ ਦੇ ਕਿਨਾਰੇ ਜਾਂ ਨਹਿਰਾਂ ਦੀਆਂ ਪਟੜੀਆਂ ਤੇ ਮਧੂ ਮੱਖੀਆਂ ਦੇ ਬਕਸੇ ਰੱਖਣ ਤੋਂ ਰੋਕਿਆ ਜਾਂਦਾ ਹੈ ਜਦਕਿ ਮਧੂਮੱਖੀਆਂ ਫ਼ਸਲਾਂ ਤੇ ਦਰੱਖਤਾਂ ਲਈ ਪਰਾਗਣ ਕਿਰਿਆ ਦਾ ਕੰਮ ਕਰਦੀਆਂ ਹਨ।