ਡਿਪਟੀ ਕਮਿਸ਼ਨਰ ਵੱਲੋਂ 20 ਅਗਸਤ ਨੂੰ ਜ਼ਿਲ੍ਹੇ ਭਰ ਵਿੱਚ ਛੁੱਟੀ ਦਾ ਐਲਾਨ

Sorry, this news is not available in your requested language. Please see here.

ਬਰਨਾਲਾ, 19 ਅਗਸਤ 2021
ਸ਼ਹੀਦ ਸੰਤ ਸ਼੍ਰੀ ਹਰਚੰਦ ਸਿੰਘ ਲੌਂਗੋਵਾਲ ਜੀ ਦੇ ਸ਼ਹੀਦੀ ਦਿਵਸ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਨੈਗੋਸ਼ੀਏਬਲ ਇੰਸਟੀਰੂਮੈਂਟਸ ਐਕਟ 1881 ਦੀ ਧਾਰਾ 25 ਦੇ ਤਹਿਤ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ/ਅਰਧ ਸਰਕਾਰੀ/ਵਿਦਿਅਕ ਅਦਾਰਿਆਂ/ਦਫ਼ਤਰਾਂ/ਬੈਂਕਾਂ ਆਦਿ ਵਿੱਚ ਮਿਤੀ 20 ਅਗਸਤ 2021 (ਦਿਨ ਸ਼ੁੱਕਰਵਾਰ) ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਵਿੱਦਿਅਕ ਅਦਾਰੇ-ਯੂਨੀਵਰਸਿਟੀ, ਬੋਰਡਾਂ, ਸਕੂਲ, ਕਾਲਜਾਂ ਆਦਿ ਜਿਨ੍ਹਾਂ ਵਿੱਚ ਪ੍ਰੀਖਿਆ ਚੱਲ ਰਹੀ ਹੈ, ਉਪਰ ਇਹ ਹੁਕਮ ਲਾਗੂ ਨਹੀਂ ਹੋਣਗੇ।