ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਵੱਲੋਂ ਕੋਵਿਡ-19 ਦੀ ਜਾਂਚ ਲਈ ਦਿੱਤੇ ਗਏ ਸੈਂਪਲ ਦੀ ਰਿਪੋਰਟ ਆਈ ਨੈਗੇਟਿਵ

Sorry, this news is not available in your requested language. Please see here.

ਕੋਵਿਡ-19 ਮਹਾਂਮਾਰੀ ਉਤੇ ਜਿੱਤ ਪਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਆਪਣੇ ਟੈਸਟ ਕਰਵਾਉਣ ਦੀ ਅਪੀਲ
ਕੋਰੋਨਾ ਮਰੀਜ਼ ਵੀ ਘਰ ਵਿਚ ਆਪਣੇ ਆਪ ਨੂੰ ਘਰ ਵਿਚ ਕਰ ਸਕਦੇ ਹਨ ਇਕਾਂਤਵਾਸ
ਤਰਨ ਤਾਰਨ, 18 ਸਤੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵੱਲੋਂ ਕੋਵਿਡ-19 ਦੀ ਜਾਂਚ ਲਈ ਦਿੱਤੇ ਗਏ ਸੈਂਪਲ ਦੀ ਰਿਪੋਰਟ ਨੈਗੇਟਿਵ ਆਈ ਹੈ। ਜਿਕਰਯੋਗ ਹੈ ਕਿ “ਮਿਸ਼ਨ ਫ਼ਤਿਹ” ਤਹਿਤ ਡਾ. ਸੁਨੀਲ ਭਰਦਵਾਜ ਐੱਮ. ਡੀ. ਦੀ ਅਗਵਾਈ ਹੇਠ ਅਮਨਦੀਪ ਕੌਰ ਤੇ ਨੋਮਨਜੀਤ ਕੌਰ ਕਮਿਊਨਿਟੀ ਹੈੱਲਥ ਅਫ਼ਸਰ ਤੇ ਦਲਜੀਤ ਸਿੰਘ ਲੈਬ ਟੈਕਨੀਸ਼ਨ ‘ਤੇ ਆਧਾਰਿਤ ਸਿਹਤ ਵਿਭਾਗ ਦੀ ਟੀਮ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਕੋਵਿਡ-19 ਜਾਂਚ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕੋਵਿਡ ਸੈਂਪਲ ਲਏ ਜਾ ਰਹੇ ਹਨ। ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ ਦੀ ਕਰੋਨਾ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ।
ਕੋਵਿਡ-19 ਮਹਾਂਮਾਰੀ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਿਦਆਂ ਕਿਹਾ ਕਿ ਕੋਰੋਨਾ ਤੋਂ ਸਾਵਧਾਨ ਰਹੋ, ਡਰੋ ਨਾ। ਉਨਾਂ ਕਿਹਾ ਕਿ ਜੇਕਰ ਤਹਾਨੂੰ ਰਤੀ ਭਰ ਵੀ ਕਰੋਨਾ ਦਾ ਸ਼ੱਕ ਪੈਂਦਾ ਹੈ ਤਾਂ ਸਰਕਾਰੀ ਹਸਪਤਾਲ ਜਾਂ ਮੋਬਾਈਲ ਵੈਨਾਂ ਤੋਂ ਮੁਫਤ ਟੈਸਟ ਕਰਵਾਓ।
ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਦੇ ਮੁੱਖ ਲੱਛਣ ਜਿਸ ਵਿਚ ਬੁਖਾਰ, ਖਾਂਸੀ, ਗਲਾ ਖਰਾਬ ਆਦਿ ਮੁੱਖ ਹਨ, ਸਾਹਮਣੇ ਆਉਣ ਉਤੇ ਤਰੁੰਤ ਕੋਰੋਨਾ ਟੈਸਟ ਕਰਵਾਉਣ।ਜੇਕਰ ਕੋਰੋਨਾ ਦੀ ਰਿਪੋਰਟ ਪਾਜ਼ਿਟਵ ਆ ਵੀ ਜਾਂਦੀ ਹੈ ਤਾਂ ਵੀ ਤੁਸੀਂ ਘਰ ਰਹਿ ਕੇ ਡਾਕਟਰਾਂ ਦੀ ਨਿਗਰਾਨੀ ਹੇਠ ਆਪਣਾ ਇਲਾਜ ਕਰ ਸਕਦੇ ਹੋ। ਇਸ ਨਾਲ ਤੁਸੀਂ ਤੇ ਤੁਹਾਡਾ ਪਰਿਵਾਰ ਸੁਰੱਖਿਅਤ ਰਹਿਣਗੇ।
ਜ਼ਿਲ੍ਹੇ ਵਿਚ ਵੱਧ ਰਹੇ ਕੋਵਿਡ-19 ਦੇ ਕੇਸਾਂ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਕਰਦੇ ਹੋਏ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਿਰੁੱਧ ਜੰਗ ਜਿੱਤਣ ਲਈ ਆਪਣੇ ਟੈਸਟ ਕਰਵਾਉਣ। ਉਨਾਂ ਕਿਹਾ ਕਿ ਕੁੱਝ ਸ਼ਰਾਰਤੀ ਲੋਕ ਟੈਸਟ ਨਾ ਕਰਵਾਉਣ ਲਈ ਵੀ ਉਕਸਾ ਰਹੇ ਹਨ ਅਤੇ ਇਸ ਬਾਬਤ ਤਰਾਂ-ਤਰਾਂ ਦੀਆਂ ਦਲੀਲਾਂ ਦੇ ਰਹੇ ਹਨ, ਜਦਕਿ ਅਸੀਲਅਤ ਇਹ ਹੈ ਕਿ ਸਮੇਂ ਸਿਰ ਕਰਵਾਇਆ ਟੈਸਟ ਤੁਹਾਡੀ ਅਤੇ ਤੁਹਾਡੇ ਪਰਿਵਾਰ ਦੀ ਜਾਨ ਬਚਾ ਸਕਦਾ ਹੈ।
ਉਨਾਂ ਕਿਹਾ ਕਿ ਮਰੀਜ਼ਾਂ ਦਾ ਇਲਾਜ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਕੀਤਾ ਜਾ ਰਿਹਾ ਹੈ ਅਤੇ ਲੋਕ ਕੋਰੋਨਾ ਨੂੰ ਹਰਾ ਕੇ ਘਰਾਂ ਨੂੰ ਜਾ ਰਹੇ ਹਨ, ਪਰ ਇਹ ਤਾਂ ਹੀ ਸੰਭਵ ਹੋਣਾ ਹੈ ਜੇਕਰ ਤੁਸੀਂ ਆਪਣਾ ਕੋਵਿਡ-19 ਟੈਸਟ ਕਰਵਾਉਗੇ। ਉਨਾਂ ਕਿਹਾ ਕਿ ਹੁਣ ਤੱਕ ਦੀ ਖੋਜ ਦੱਸਦੀ ਹੈ ਕਿ ਜਿਹੜੇ ਲੋਕ ਪਹਿਲੀ ਸਟੇਜ ਉਤੇ ਕੋਰੋਨਾ ਦਾ ਟੈਸਟ ਕਰਵਾ ਰਹੇ ਹਨ ਉਹ ਠੀਕ ਵੀ ਜਲਦੀ ਹੋ ਰਹੇ ਹਨ, ਜਦਕਿ ਕੇਸ ਵਿਗੜਨ ਉਤੇ ਸਮਾਂ ਵੀ ਵੱਧ ਲੱਗ ਰਿਹਾ ਹੈ ਅਤੇ ਖ਼ਤਰਾ ਵੀ ਵੱਧ ਰਿਹਾ ਹੈ।