ਡਿਪਟੀ ਕਮਿਸ਼ਨਰ ਹੋਏ ਡੀ.ਪੀ.ਆਰ.ਓ ਸ੍ਰੀ ਮੁਕਤਸਰ ਸਾਹਿਬ ਦੇ ਫੇਸ ਬੁੱਕ ਪੇਜ ਤੇ ਲਾਇਵ

Sorry, this news is not available in your requested language. Please see here.

ਕੋਰੋਨਾ ਵਾਇਰਸ ਤੋਂ ਬਚਣ ਲਈ ਸਾਵਧਾਨੀਆਂ ਰੱਖਣੀਆਂ ਜਰੂਰੀ
ਸ੍ਰੀ ਮੁਕਤਸਰ ਸਾਹਿਬ, 6 ਜੂਨ,2021
ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਜ਼ਿਲਾ ਵਾਸੀਆਂ ਨੂੰ ਸਮੇਂ ਸਮੇਂ ਤੇ ਲੋਕਾਂ ਨੂੰ ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਤੋਂ ਬਚਣ ਲਈ ਸੁਚੇਤ ਕਰਦੇ ਰਹਿੰਦੇ ਹਨ।
ਇਸੇ ਤਰਾਂ ਹੀ ਡਿਪਟੀ ਕਮਿਸ਼ਨਰ ਬੀਤੇ ਦਿਨੀ ਡੀ.ਪੀ.ਆਰ.ਓ ਸ੍ਰੀ ਮੁਕਤਸਰ ਸਾਹਿਬ ਦੇ ਫੇਸ ਬੁੱਕ ਪੇਜ ਤੇ ਲਾਇਵ ਹੋ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਤੋਂ ਬਚਣ ਲਈ ਲੋਕਾਂ ਨੂੰ ਅਪੀਲ ਕੀਤੀ ਗਈ। ਡਿਪਟੀ ਕਮਿਸ਼ਨਰ ਅਨੁਸਾਰ ਕੋਰੋਨਾ ਵਾਇਰਸ ਇੱਕ ਖਤਰਨਾਕ ਵਾਇਰਸ ਹੈ ਅਤੇ ਜਦੋਂ ਤੱਕ ਲੋਕਾਂ ਤੇ ਪੂਰੀ ਤਰਾਂ ਕੋਰੋਨਾ ਵੈਕਸੀਨੇਸ਼ਨ ਨਹੀਂ ਹੋ ਜਾਂਦੀ, ਉਦੋਂ ਤੱਕ ਸਾਵਧਾਨੀਆਂ ਵਰਤੀਆਂ ਬਹੁਤ ਜਰੂਰੀ ਹੈ।
ਉਹਨਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਆਪਣੇ ਮੂੰਹ ਤੇ ਮਾਸਕ ਲਗਾ ਕੇ ਰੱਖਣ, ਆਪਣੇ ਹੱਥਾਂ ਨੂੰ ਸਾਬਣ ਨਾਲ ਧੋਦੇ ਰਹਿਣ, ਸੈਨੀਟਾਈਜਰ ਦੀ ਵਰਤੋ ਕੀਤੀ ਜਾਵੇ ਅਤੇ ਸਮਾਜਿਕ ਦੂਰੀ ਦਾ ਵਿਸ਼ੇਸ਼ ਤੌਰ ਤੇ ਖਿਆਲ ਰੱਖਿਆ ਜਾਵੇ ਤਾਂ ਜੋ ਇਸ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਸਕੀਮਾਂ ਦਾ ਫਾਇਦਾ ਲੈਣ ਅਤੇ ਹੋਰ ਜਰੂਰੀ ਜਾਣਕਾਰੀ ਪ੍ਰਾਪਤ ਕਰਨ ਲਈ ਡੀ.ਪੀ.ਆਰ.ਓ ਸ੍ਰੀ ਮੁਕਤਸਰ ਸਾਹਿਬ ਦੇ ਫੇਸਬੁੱਕ ਪੇਜ ਨੂੰ ਜਰੂਰ ਲਾਇਕ ਕਰਨਾ ਚਾਹੀਦਾ ਹੈ।