ਡਿਪਟੀ ਕਮਿਸ਼ਨਰ ਨੇ ਜਣੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਰੋਕਣ ਲਈ ਕੀਤੀ ਮੀਟਿੰਗ

Sorry, this news is not available in your requested language. Please see here.

ਗਰਭਵਤੀ ਔਰਤਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣਾ ਅਤਿ ਜ਼ਰੂਰੀ: ਡਿਪਟੀ ਕਮਿਸ਼ਨਰ
ਫ਼ਿਰੋਜ਼ਪੁਰ, 26 ਦਸੰਬਰ 2024 
ਗਰਭਵਤੀ ਔਰਤਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਜੱਚਾ ਬੱਚਾ ਨੂੰ ਗਰਭ ਅਵਸਥਾ ਜਾਂ ਜਣੇਪੇ ਦੌਰਾਨ ਕੋਈ ਦਿੱਕਤ ਨਾ ਆਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੈਟਰਨਲ ਡੈਥ ਰੀਵਿਊ ਮੀਟਿੰਗ ਦੌਰਾਨ ਕੀਤਾ।
ਉਨ੍ਹਾਂ ਗਰਭਵਤੀ ਔਰਤਾਂ ਦੀ ਜਲਦ ਤੋਂ ਜਲਦ ਰਜਿਸਟ੍ਰੇਸ਼ਨ ਕਰਵਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਜੋ ਡਾਕਟਰੀ ਜਾਂਚ ਉਪਰੰਤ ਜਣੇਪੇ ਦੌਰਾਨ ਹੋਣ ਵਾਲੀਆਂ ਮੁਸ਼ਕਲਾਂ ਅਤੇ ਅਣਹੋਣੀ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਗਰਭਵਤੀ ਔਰਤਾਂ ਦਾ ਨਿਰੀਖਣ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਵੱਲੋਂ ਜੱਚਾ ਬੱਚਾ ਨੂੰ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਅਤੇ ਮੈਟਰਨਲ ਡੈੱਥ ਸੰਬੰਧੀ ਮੁੱਖ ਨੁਕਤਿਆਂ ’ਤੇ ਵਿਚਾਰ-ਚਰਚਾ ਕੀਤੀ ਗਈ ਅਤੇ ਜ਼ਰੂਰੀ ਨਿਰਦੇਸ਼ ਵੀ ਦਿੱਤੇ ਗਏ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮੀਨਾਕਸ਼ੀ ਅਬਰੋਲ ਨੇ ਦੱਸਿਆ ਕਿ ਜੇਕਰ ਕਿਸੇ ਵੀ ਗਰਭਵਤੀ ਔਰਤ ਦੀ ਗਰਭ ਦੌਰਾਨ ਮੌਤ, ਜਣੇਪੇ ਦੌਰਾਨ ਜਾਂ ਜਣੇਪੇ ਤੋਂ 42 ਦਿਨਾਂ ਬਾਅਦ ਕਿਸੇ ਵੀ ਕਾਰਨ ਕਰਕੇ ਮੌਤ ਹੁੰਦੀ ਹੈ ਤਾਂ ਸਿਹਤ ਵਿਭਾਗ ਵੱਲੋਂ ਉਸਦੇ ਕਾਰਨਾਂ ਦੀ ਜਾਂਚ ਕਰਨ ਸਬੰਧੀ ਅੰਤਰ ਵਿਭਾਗੀ ਮੈਟਰਨਲ ਡੈਥ ਰੀਵਿਊ ਮੀਟਿੰਗ ਕੀਤੀ ਜਾਂਦੀ ਹੈ, ਜਿਸ ਵਿੱਚ ਇਲਾਜ ਕਰਨ ਵਾਲੇ ਡਾਕਟਰ , ਸਬੰਧਤ ਸਿਹਤ ਕਰਮਚਾਰੀ, ਆਸ਼ਾ ਵਰਕਰ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਯਕੀਨੀ ਤੌਰ ‘ਤੇ ਸ਼ਾਮਿਲ ਕੀਤਾ ਜਾਂਦਾ ਹੈ ਤਾਂ ਕਿ ਕਮੀਆਂ ਦਾ ਬਰੀਕੀ ਨਾਲ ਵਿਸ਼ਲੇਸ਼ਣ ਕਰਕੇ ਮੈਟਰਨਲ ਡੈਥ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਸਕੇ ਅਤੇ ਭਵਿੱਖ ਵਿੱਚ ਹੋਣ ਵਾਲੀ ਅਜਿਹੀ ਕਿਸੀ ਵੀ ਸਥਿਤੀ ਨਾਲ ਨਜਿੱਠਿਆ ਜਾ ਸਕੇ ਤਾਂ ਜੋ ਜਣੇਪੇ ਦੌਰਾਨ ਮੌਤਾਂ ਨੂੰ ਰੋਕਿਆ ਜਾ ਸਕੇ ।
ਮੀਟਿੰਗ ਵਿਚ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਮਨਦੀਪ ਕੌਰ, ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।