ਡਿਪਟੀ ਕਮਿਸ਼ਨਰ ਨੇ ਜ਼ਿਲਾ ਐਨੀਮਲ ਵੈਲਫੇਅਰ ਸੋਸਾਇਟੀ (ਕੈਟਲ ਪੋਂਡ) ਸਲੇਮਸ਼ਾਹ ਤਹਿਤ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Sorry, this news is not available in your requested language. Please see here.

ਤੂੜੀ ਦੇ ਬਿਹਤਰ ਤਰੀਕੇ ਨਾਲ ਰੱਖ—ਰਖਾਵ ਲਈ ਮਗਨਰੇਗਾ ਸਕੀਮ ਤਹਿਤ ਜਲਦ ਤੋਂ ਜਲਦ ਬਣਾਏ ਜਾਣ ਤੂੜੀ ਸ਼ੈਡ—ਡਿਪਟੀ ਕਮਿਸ਼ਨਰ

ਫਾਜ਼ਿਲਕਾ, 19 ਫਰਵਰੀ 2025

ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲਾ ਐਨੀਮਲ ਵੈਲਫੇਅਰ ਸੋਸਾਇਟੀ (ਕੈਟਲ ਪੋਂਡ) ਸਲੇਮਸ਼ਾਹ ਤਹਿਤ ਗਉਵੰਸ਼ ਦੇ ਬਿਹਤਰ ਰੱਖ ਰਖਾਵ ਅਤੇ ਹੋਣ ਵਾਲੇ ਵਿਕਾਸ ਕਾਰਜਾਂ ਦੇ ਸਨਮੁੱਖ ਵੱਖ—ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਲੋੜੀਂਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸਲੇਮਸ਼ਾਹ ਵਿਖੇ ਮੌਜੂਦ ਗਉਵੰਸ਼ ਦੀ ਮੁਕੰਮਲ ਟੈਗਿੰਗ ਕਰਵਾਈ ਜਾਵੇ। ਇਸ ਤੋਂ ਇਲਾਵਾ ਕੈਟਲ ਪੋਂਡ ਵਿਖੇ ਹੋਰ ਗਉਵੰਸ਼ ਨੂੰ ਲਿਆਂਦਾ ਜਾਂਦਾ ਹੈ ਤਾਂ ਉਸਦੀ ਟੈਗਿੰਗ ਨਾਲੋ—ਨਾਲ ਕਰਨੀ ਯਕੀਨੀ ਬਣਾਈ ਜਾਵੇ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੈਟਲ ਪੋਂਡ ਸਲੇਮਸ਼ਾਹ ਵਿਖੇ ਤੂੜੀ ਦਾਨ ਲਈ ਕਿਸਾਨ ਭਰਾਵਾਂ ਤੇ ਹੋਰਨਾਂ ਪਤਵੰਤੇ ਸਜਨਾਂ ਨੂੰ ਪ੍ਰੇਰਿਤ ਕੀਤਾ ਜਾਵੇ ਤਾਂ ਜ਼ੋ ਪ੍ਰਸ਼ਾਸਨ ਦੇ ਨਾਲ—ਨਾਲ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਗਉਵੰਸ਼ ਦੀ ਬਾਖੂਬੀ ਢੰਗ ਨਾਲ ਸੰਭਾਲ ਕੀਤੀ ਜਾ ਸਕੇ।ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਮਗਨਰੇਗਾ ਸਕੀਮ ਅਧੀਨ ਤੂੜੀ ਦੀ ਸਾਂਭ—ਸੰਭਾਲ ਲਈ ਤੂੜੀ ਸ਼ੈਡ ਬਣਾਏ ਜਾਣ| ਉਨ੍ਹਾਂ ਕਿਹਾ ਕਿ ਤੂੜੀ ਨੂੰ ਗਉਵੰਸ਼ ਦੀ ਖੁਰਾਕ ਵਜੋਂ ਵਰਤਿਆ ਜਾਂਦਾ ਹੈ।
ਉਨ੍ਹਾਂ ਬੈਠਕ ਦੌਰਾਨ ਅਧਿਕਾਰੀਆਂ ਨੁੰ ਹਦਾਇਤ ਕੀਤੀ ਕਿ ਕੈਟਲ ਪੋਂਡ ਸਲੇਮਸ਼ਾਹ ਵਿਖੇ ਹੋਣ ਵਾਲੇ ਹੋਰ ਵਿਕਾਸ ਕਾਰਜ਼ਾਂ ਨੂੰ ਵੀ ਮੁਕੰਮਲ ਕੀਤਾ ਜਾਵੇ, ਕਿਉਂ ਜ਼ੋ ਗਉਵੰਸ਼ ਨੂੰ ਰੱਖ—ਰਖਾਵ ਤੇ ਖੁਰਾਕ ਵਜੋਂ ਕੋਈ ਪ੍ਰੇਸ਼ਾਣੀ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ, ਐਸੋਸੀਏਸ਼ਨ ਤੇ ਪਤਵੰਤੇ ਸਜਨਾਂ ਨੂੰ ਅਪੀਲ ਕੀਤੀ ਕਿ ਕੈਟਲ ਪੋਂਡ ਸਲੇਮਸ਼ਾਹ ਨੂੰ ਕਿਸੇ ਨਾ ਕਿਸੇ ਰੂਪ ਵਿਚ ਦਾਨ ਦਿੱਤਾ ਜਾਵੇ ਤਾਂ ਜ਼ੋ ਗਉਵੰਸ਼ ਦੀ ਹੋਰ ਬਿਹਤਰ ਤਰੀਕੇ ਨਾਲ ਸੰਭਾਲ ਕੀਤੀ ਜਾ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ) ਸੁਭਾਸ਼ ਚੰਦਰ, ਵਧੀਕ ਡਿਪਟੀ ਕਮਿਸ਼ਨਰ (ਜ) ਮਨਦੀਪ ਕੌਰ, ਸਹਾਇਕ ਕਮਿਸ਼ਨਰ ਅਮਨਦੀਪ ਸਿੰਘ ਮਾਵੀ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀਮਤੀ ਨੀਰੂ ਗਰਗ, ਪੰਚਾਇਤ ਵਿਭਾਗ ਤੋਂ ਮਨਪ੍ਰੀਤ, ਕਾਰਜ ਸਾਧਕ ਅਫਸਰ ਗੁਰਦਾਸ ਸਿੰਘ, ਖੇਤੀਬਾੜੀ ਵਿਭਾਗ ਤੋਂ ਮਮਤਾ, ਕੇਅਰ ਟੇਕਰ ਸੋਨੂ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀ ਆਦਿ ਹੋਰ ਸਟਾਫ ਮੌਜੂਦ ਸੀ।