ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਮਾਜਿਕ ਭਲਾਈ ਦਫ਼ਤਰ ਦੀ ਕੀਤੀ ਅਚਨਚੇਤ ਚੈਕਿੰਗ 

_Dr. Preeti Yadav
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਮਾਜਿਕ ਭਲਾਈ ਦਫ਼ਤਰ ਦੀ ਕੀਤੀ ਅਚਨਚੇਤ ਚੈਕਿੰਗ 

Sorry, this news is not available in your requested language. Please see here.

ਰੂਪਨਗਰ, 11 ਜਨਵਰੀ 2024
ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਸਮਾਜਿਕ ਭਲਾਈ ਦਫ਼ਤਰ  ਦਾ ਅਚਨਚੇਤ ਦੌਰਾ ਕੀਤਾ ਅਤੇ ਵਿਭਾਗ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਵੀ ਜਾਇਜਾ ਲਿਆ।
ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਜਨਤਾ ਦੇ ਹਿੱਤ ਵਿਚ ਵੱਖ-ਵੱਖ ਭਲਾਈ ਸਕੀਮਾਂ ‘ਤੇ ਨਿਰੰਤਰ ਕੰਮ ਕਰ ਰਹੀ ਹੈ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਇਸ ਮੌਕੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਪਹੁੰਚੇ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਉਨ੍ਹਾਂ ਦੇ ਕੰਮ ਨੂੰ ਜਲਦ ਤੋਂ ਜਲਦ ਕਰਨ ਲਈ ਪੁਰਜ਼ੋਰ ਕੋਸ਼ਿਸ਼ ਕੀਤੇ ਜਾਵੇ ਅਤੇ ਨਾਲ ਹੀ ਦੂਰ ਦੂਰਾਡਿਓ ਦਿਹਾਤੀ ਖੇਤਰਾਂ ਤੋਂ ਆਉਂਣ ਵਾਲੇ ਲੋਕਾਂ ਨੂੰ ਦਫ਼ਤਰ ਤੱਕ ਪਹੁੰਚ ਕਰਨ ਦੀ ਬਜਾਏ ਉਨ੍ਹਾਂ ਨੂੰ ਫ਼ੋਨ ਤੇ ਹੀ ਦਰੁੱਸਤ ਜਾਣਕਾਰੀ ਦਿੱਤੀ ਜਾਵੇ।
ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਕਿਹਾ ਕਿ ਸੀਨੀਅਰ ਸਿਟੀਜਨ ਅਤੇ ਔਰਤਾਂ ਦੀ ਸੁਣਵਾਈ ਪਹਿਲ ਦੇ ਆਧਾਰ ਉਤੇ ਕੀਤੀ ਜਾਵੇ ਅਤੇ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੇ ਲੋਕਾਂ ਤੱਕ ਪਹੁੰਚਾਉਣ ਲਈ ਵੱਖ-ਵੱਖ ਯਤਨ ਕੀਤੇ ਜਾਣ।