ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਵਿਖੇ ਬਣ ਰਹੀ ਲਾਇਬ੍ਰੇਰੀ ਅਤੇ ਬੱਸ ਸਟੈਂਡ ਦਾ ਅਚਨਚੇਤ ਨਿਰੀਖਣ

Sorry, this news is not available in your requested language. Please see here.

— ਕਿਹਾ, ਲਾਇਬ੍ਰੇਰੀ ਦੇ ਨਿਰਮਾਣ ਕਾਰਜਾਂ ਵਿਚ ਵਰਤੀ ਜਾਣ ਵਾਲੀ ਸਮੱਗਰੀ ਉੱਚ ਗੁੱਣਵਤਾ ਵਾਲੀ ਹੋਵੇ ਤੇ ਇਸ ਨੂੰ ਤੈਅ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ

ਅਬੋਹਰ/ਫਾਜ਼ਿਲਕਾ, 30 ਅਕਤੂਬਰ:

ਡਿਪਟੀ ਕਮਿਸ਼ਨਰ-ਕਮ-ਨਗਰ ਨਿਗਮ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐਸ. ਵੱਲੋਂ ਅਬੋਹਰ ਸ਼ਹਿਰ ਵਿਖੇ ਉਸਾਰੀ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟ ਜਿਵੇਂ ਕਿ ਲਾਇਬ੍ਰੇਰੀ ਅਬੋਹਰ ਅਤੇ ਬੱਸ ਸਟੈਂਡ ਦਾ ਅਚਨਚੇਤ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਸਬੰਧਿਤ ਠੇਕੇਦਾਰਾਂ ਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਪ੍ਰੋਜੈਕਟ ਨੂੰ ਤੈਅ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ ਤੇ ਜਲਦ ਤੋਂ ਜਲਦ ਵਿਕਾਸ ਪ੍ਰੋਜੈਕਟ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਜਾਣ।

ਡਿਪਟੀ ਕਮਿਸ਼ਨਰ ਨੇ ਬੱਸ ਸਟੈਂਡ ਦੇ ਚੱਲ ਰਹੇ ਵਿਕਾਸ ਕਾਰਜ ਦਾ ਨਿਰੀਖਣ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਰਮਾਣ ਕਾਰਜਾਂ ਵਿਚ ਢਿੱਲ-ਮੱਠ ਨਾ ਵਰਤੀ ਜਾਵੇ ਅਤੇ ਇਨ੍ਹਾਂ ਕੰਮਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਬੋਹਰ ਸਹਿਰ ਦੀ ਆਬਾ ਸਿਟੀ ਵਿਖੇ ਬਣ ਰਹੀ ਲਾਇਬ੍ਰੇਰੀ ਦੀ ਬਿਲਡਿੰਗ ਦੇ ਨਿਰਮਾਣ ਕਾਰਜ ਵਿਚ ਵਰਤੀ ਜਾਣ ਵਾਲੀ ਸਮੱਗਰੀ ਉੱਚ ਗੁਣਵਤਾ ਵਾਲੀ ਹੋਵੇ ਤੇ ਨਿਸਚਿਤ ਸਮੇਂ ਅੰਦਰ ਕੰਮ ਪੂਰਾ ਕੀਤਾ ਜਾਵੇ ਤਾਂ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਖੋਲ੍ਹੀ ਜਾਣ ਵਾਲੀ ਇਹ ਲਾਇਬ੍ਰੇਰੀ ਹਲਕੇ ਦੇ ਲੋਕਾਂ ਨੂੰ ਸਮਰਪਿਤ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਸਮੇਂ ਕੋਈ ਵੀ ਅਣਗਹਿਲੀ ਨਜ਼ਰ ਆਉਂਦੀ ਹੈ ਤਾਂ ਸਬੰਧਤ ਖਿਲਾਫ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵੱਖ-ਵੱਖ ਵਿਕਾਸ ਪ੍ਰੋਜੇਕਟਾਂ ਨੂੰ ਜਿਥੇ ਸ਼ੁਰੂ ਕੀਤਾ ਜਾ ਰਿਹਾ ਹੈ ਉਥੇ ਵਿਕਾਸ ਪ੍ਰੋਜੈਕਟਾਂ ਨੂੰ ਅੰਤਿਮ ਰੂਪ ਵੀ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਫਾਜ਼ਿਲਕਾ ਚੁੰਗੀ ਤੋਂ ਅਬੋਹਰ ਰੋਡ ਦੀਆਂ ਸੜਕਾਂ ਦੀ ਸਾਫ ਸਫਾਈ ਦਾ ਜਾਇਜ਼ਾ ਲਿਆ ਅਤੇ ਅਬੋਹਰ ਸਹਿਰ ਦੀ 11 ਅਤੇ 12 ਨੰਬਰ ਗਲੀ ਦੀ ਸਾਫ ਸਫਾਈ ਦੀ ਵੀ ਚੈਕਿੰਗ ਕੀਤੀ। ਉਨ੍ਹਾਂ ਕਿਹਾ ਕਿ ਅਬੋਹਰ ਸ਼ਹਿਰ ਦੇ ਸੁੰਦਰੀਕਰਨ ਦੇ ਮੰਤਵ ਤਹਿਤ ਲਗਾਤਾਰ ਨਗਰ ਨਿਗਮ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਸਹਿਰ ਦੀ ਸਾਫ ਸਫਾਈ ਅਤੇ ਹੋਰ ਪ੍ਰਬੰਧਾਂ ਵਿੱਚ ਕੋਈ ਕੁਤਾਹੀ ਨਜ਼ਰ ਨਾ ਆਵੇ ਤੇ ਸਹਿਰ ਨੂੰ ਸਾਫ ਸੁੱਥਰਾ ਰੱਖਣ ਵਿੱਚ ਕੋਈ ਕਸਰ ਨਾਲ ਛੱਡੀ ਜਾਵੇ।