ਡਿਪਟੀ ਕਮਿਸ਼ਨਰ ਵੱਲੋਂ ਇਨਸੀਟੂ ਵਿਧੀ ਰਾਹੀਂ ਕੀਤੀ ਜਾ ਰਹੀ ਬੀਜਾਈ ਦਾ ਜਾਇਜ਼ਾ ਲੈਣ ਲਈ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਦਾ ਕੀਤਾ ਦੌਰਾ 

Sorry, this news is not available in your requested language. Please see here.

ਰੂਪਨਗਰ, 04 ਨਵੰਬਰ:
ਡਿਪਟੀ ਕਮਿਸ਼ਨਰ ਰੂਪਨਗਰ ਡਾ.ਪ੍ਰੀਤੀ ਯਾਦਵ ਵੱਲੋਂ ਝੋਨੇ ਦੀ ਪਰਾਲੀ ਨੂੰ ਇਨਸੀਟੂ ਵਿਧੀ ਰਾਹੀਂ ਸੁਪਰ ਸੀਡਰ ਦੀ ਮਦਦ ਨਾਲ ਮਿੱਟੀ ਵਿੱਚ ਰਲਾ ਕੇ ਕਣਕ ਬੀਜਣ ਤਹਿਤ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਪਿੰਡ ਬੇਲਾ ਵਿਖੇ ਕਿਸਾਨ ਗੁਰਚਰਨ ਸਿੰਘ ਪਿੰਡ ਮਨਜੀਤਪੁਰਾ ਵੱਲੋਂ ਸੁਪਰ ਸੀਡਰ ਨਾਲ ਕੀਤੀ ਜਾ ਰਹੀ ਕਣਕ ਦੀ ਬਜਾਈ ਦਾ ਮੌਕਾ ਵੇਖਿਆ ਗਿਆ। ਇਸ ਸੰਬੰਧਿਤ ਕਿਸਾਨ ਵੱਲੋਂ ਮੌਕੇ ਤੇ ਹਾਜ਼ਰ ਅਧਿਕਾਰੀਆਂ ਨੂੰ ਦੱਸਿਆ ਗਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾ ਕੇ ਹੈਪੀ ਸੀਡਰ ਨਾਲ ਬਜਾਈ ਕਰ ਰਿਹਾ ਹੈ ਤੇ ਇਸ ਸਾਲ ਸੁਪਰ ਸੀਡਰ ਨਾਲ ਉਸ ਵੱਲੋਂ ਲਗਭਗ 45 ਏਕੜ ਕਣਕ ਦੀ ਬਿਜਾਈ ਕੀਤੀ ਜਾ ਚੁੱਕੀ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਪਿੰਡ ਵਜੀਦਪੁਰ ਦਾ ਦੌਰਾ ਕਰਦਿਆਂ ਗੁਰਮੀਤ ਕੌਰ ਪਤਨੀ ਮਨਜੀਤ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ ਗਿਆ ਅਤੇ ਗੁਰਮੀਤ ਕੌਰ ਨਾਲ ਗੱਲਬਾਤ ਕਰਦਿਆਂ ਆ ਰਹੀਆਂ ਮੁਸ਼ਕਲਾਂ ਬਾਰੇ ਪੁੱਛਿਆ ਤਾਂ ਉਨ੍ਹਾਂ ਕੋਅਪ੍ਰੇਟਿਵ ਸੁਸਾਇਟੀ ਵੱਲੋਂ ਸਹਿਯੋਗ ਨਾ ਕਰਨ ਦੀ  ਗੱਲ ਆਖੀ ਜਿਸ ਦਾ ਡਿਪਟੀ ਕਮਿਸ਼ਨਰ ਨੇ ਤੁਰੰਤ ਐਕਸ਼ਨ ਲੈਂਦਿਆਂ ਅਧਿਕਾਰੀਆਂ ਦੀ ਖਿਚਾਈ ਕੀਤੀ ਅਤੇ ਬੀਬੀ ਮਨਜੀਤ ਕੌਰ ਨੂੰ ਹਰ ਤਰ੍ਹਾਂ ਦਾ ਸਹਿਯੋਗ ਕਰਨ ਦਾ ਭਰੋਸਾ ਦਿੱਤਾ। ਇਸ ਤੋਂ ਇਲਾਵਾ ਖੋਖਰ ਦੇ ਕਿਸਾਨਾਂ ਵੱਲੋਂ ਦੱਸੀਆਂ ਗਈਆਂ ਮੁਸ਼ਕਿਲਾਂ ਸੰਬੰਧੀ ਮੌਕੇ ਖੇਤੀਬਾੜੀ ਅਫਸਰ ਡਾ. ਗੁਰਬਚਨ ਸਿੰਘ ਨੂੰ ਕਿਸਾਨਾਂ ਦੀ ਹਰ ਸੰਭਵ ਮਦਦ ਕਰਨ ਦੇ ਆਦੇਸ਼ ਦਿੱਤੇ ਗਏ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਖੇਤੀਬਾੜੀ ਵਿਭਾਗ ਅਤੇ ਸਹਿਕਾਰੀ ਸੇਵਾਵਾਂ ਵਿੱਚ ਉਪਲਬਧ ਮਸ਼ੀਨੀ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਝੋਨੇ ਦੀ ਪਰਾਲੀ ਨੂੰ ਇੰਸਟੀਟੂ ਮਸ਼ੀਨਾਂ ਦੀ ਮਦਦ ਨਾਲ ਖੇਤ ਵਿੱਚ ਹੀ ਸਾਂਭਿਆ ਜਾ ਸਕੇ।
ਇਸ ਉਪਰੰਤ ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਪਿੰਡ ਵਜੀਦਪੁਰ ਦੀ ਸਹਿਕਾਰੀ ਸਭਾਵਾਂ ਦਾ ਵੀ ਦੌਰਾ ਕੀਤਾ ਗਿਆ ਅਤੇ ਸਭਾ ਵਿੱਚ ਮੌਜੂਦ ਡੀਏਪੀ ਅਤੇ ਯੂਰੀਆ ਖਾਦ ਦੀ ਸਟਾਕ ਵੀ ਚੈੱਕ ਕੀਤਾ ਗਿਆ।
ਇਸ ਮੌਕੇ ਖੇਤੀਬਾੜੀ ਬਲਾਕ ਅਫਸਰ ਡਾ.ਗੁਰਕਿਰਪਾਲ ਸਿੰਘ ਬਾਲਾ, ਖੇਤੀਬਾੜੀ ਇੰਜਨੀਅਰ ਜੁਝਾਰ ਸਿੰਘ ਅਤੇ ਤਕਨੀਕੀ ਸਹਾਇਕ ਗੁਰਪ੍ਰੀਤ ਸਿੰਘ ਹਾਜ਼ਰ ਸਨ।