ਡਿਪਟੀ ਕਮਿਸ਼ਨਰ ਵੱਲੋਂ ਜਲਾਲਾਬਾਦ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ, ਹਰ ਸੰਭਵ ਮਦਦ ਕਰਨ ਦਾ ਦਿੱਤਾ ਭਰੋਸਾ

Sorry, this news is not available in your requested language. Please see here.

ਜਲਾਲਾਬਾਦ, 29 ਅਗਸਤ 2025

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜਲਾਲਾਬਾਦ ਖੇਤਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਵੀ ਦੌਰਾ ਕੀਤਾ ਅਤੇ ਪਿੰਡਾਂ ਦੇ ਵਸਨੀਕਾਂ ਨਾਲ ਗਲਬਾਤ ਵੀ ਕੀਤੀ। ਉਨ੍ਹਾਂ ਇਨ੍ਹਾਂ ਖੇਤਰਾਂ ਦੇ ਲੋਕਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਵੀ ਦਿੱਤਾ।
ਉਨ੍ਹਾਂ ਢਾਣੀ ਬਚਨ ਸਿੰਘ ਦਾ ਦੌਰਾ ਕਰਕੇ ਪਿੰਡ ਵਾਸੀਆਂ ਨੂੰ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੇ ਨਾਲ ਹੈ, ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੂੰ ਰਾਸ਼ਨ ਕਿੱਟਾਂ, ਪਸ਼ੂਆਂ ਲਈ ਫੀਡ ਮੁਹੱਈਆ ਕਰਵਾਉਣ ਦੇ ਨਾਲ -ਨਾਲ ਸਿਹਤ ਵਿਭਾਗ, ਪਸ਼ੂ ਪਾਲਣ ਦੀਆਂ ਟੀਮਾਂ ਲਗਾਤਾਰ ਕਾਰਜਸ਼ੀਲ ਹਨ। ਉਹਨਾਂ ਨੇ ਕਿਹਾ ਕਿ ਜੇਕਰ ਕਿਸੇ ਨੂੰ ਮਦਦ ਦੀ ਲੋੜ ਹੋਵੇ ਜਾਂ ਕੋਈ ਜਾਣਕਾਰੀ ਚਾਹੀਦੀ ਹੋਵੇ ਤਾਂ ਜਿਲ੍ਹਾ ਪੱਧਰੀ ਹੜ ਕੰਟਰੋਲ ਰੂਮ ਦੇ ਨੰਬਰ 01638-262 153 ਜਾਂ ਹੜ੍ਹ ਕੰਟਰੋਲ ਰੂਮ ਜਲਾਲਬਾਦ 01638 251373 ਤੇ ਸੰਪਰਕ ਕੀਤਾ ਜਾ ਸਕਦਾ।

ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਜਲਾਲਾਬਾਦ ਸ੍ਰੀ ਕੰਵਰਜੀਤ ਸਿੰਘ ਮਾਨ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।