ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ

Sorry, this news is not available in your requested language. Please see here.

— ਸਮਾਜ ਸੇਵੀ ਅਜੇ ਕੁਮਾਰ ਸਿੰਗਲਾ ਅਤੇ ਵਿਜੇ ਕੁਮਾਰ ਸਿੰਗਲਾ ਨੇ ਗਊਸ਼ਾਲਾ ਨੂੰ ਦਾਨ ਕੀਤਾ ਟਰੈਕਟਰ, ਡਿਪਟੀ ਕਮਿਸ਼ਨਰ ਨੇ ਕੀਤਾ ਧੰਨਵਾਦ

ਫਾਜ਼ਿਲਕਾ 18 ਅਕਤੂਬਰ 2023…

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ (ਕੈਡਲ ਪੋਂਡ) ਗਊਸ਼ਾਲਾ ਦਾ ਅਚਨਚੇਤ ਦੌਰਾ ਕੀਤਾ ਗਿਆ। ਉਨ੍ਹਾਂ ਪਹਿਲਾ ਗਊਸ਼ਾਲਾ ਵਿਖੇ ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਹੋਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕੀਤੇ ਗਏ ਪ੍ਰਬੰਧਾਂ ਨੂੰ ਹੋਰ ਬਿਹਤਰ ਕਰਨ ਲਈ ਅਧਿਕਾਰੀਆਂ ਅਤੇ ਗਊਸ਼ਾਲਾ ਦੇ ਕਰਮਚਾਰੀਆਂ ਨੂੰ ਹਦਾਇਤ ਕੀਤੀ। ਇਸ ਉਪਰੰਤ ਉਨ੍ਹਾਂ ਖੁਦ ਗਊਆਂ ਨੂੰ ਚਾਰਾ ਵੀ ਖੁਆਇਆ। ਇਸ ਮੌਕੇ ਫਾਜ਼ਿਲਕਾ ਦੇ ਸਮਾਜ ਸੇਵੀ ਅਜੇ ਕੁਮਾਰ ਸਿੰਗਲਾ ਅਤੇ ਵਿਜੇ ਕੁਮਾਰ ਸਿੰਗਲਾ ਭੱਠੇ ਵਾਲੇ ਵੱਲੋਂ ਗਊਸ਼ਾਲਾ ਨੂੰ ਸੋਨਾਲੀਕਾ ਟਰੈਕਟਰ ਭੇਟ ਕੀਤਾ ਜਿਸ ਦੀ ਚਾਬੀ ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਸੌਂਪੀ। ਜਿਸ ਤੇ ਡਿਪਟੀ ਕਮਿਸ਼ਨਰ ਨੇ ਸਮਾਜ ਸੇਵੀ ਅਜੇ ਸਿੰਗਲਾ ਅਤੇ ਵਿਜੇ ਸਿੰਗਲਾ ਵੱਲੋਂ ਕੀਤੇ ਇਸ ਦਾਨ ਦਾ ਧੰਨਵਾਦ ਕੀਤਾ।

ਡਿਪਟੀ ਕਮਿਸ਼ਨਰ ਅਧਿਕਾਰੀਆਂ ਅਤੇ ਗਊਸ਼ਾਲਾਂ ਦੇ ਕਰਮਚਾਰੀਆਂ ਨੂੰ ਗਊਆਂ ਦੀ ਦੇਖਭਾਲ ਦੇ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕਰ ਲਏ ਜਾਣ ਤੇ ਠੰਡ ਦੇ ਮੌਸਮ ਵਿੱਚ ਗਊਆਂ ਦਾ ਖਾਸ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਗਊਸ਼ਾਲਾ ਵਿੱਚ ਹੋਣ ਵਾਲੇ ਕੰਮ ਜਿਵੇਂ ਕਿ ਬਿਮਾਰ ਪਸ਼ੂਆਂ ਲਈ ਹਸਪਤਾਲ, ਤੂੜੀ ਤੇ ਹਰੇ ਚਾਰੇ ਲਈ ਸੈੱਡ ਅਤੇ, ਗਊਆਂ ਤੇ ਬਲਦਾਂ ਨੂੰ ਅਲੱਗ-ਅਲੱਗ ਕਰਨ ਲਈ ਸੈੱਡਾਂ ਦੇ ਨਿਰਮਾਣ ਕਾਰਜ ਜਲਦ ਤੋਂ ਜਲਦ ਨੇਪਰੇ ਚਾੜੇ ਜਾਣ ਤੇ ਜੇਕਰ ਇਸ ਕੰਮ ਵਿੱਚ ਉਨ੍ਹਾਂ ਦੀ ਮਦਦ ਦੀ ਲੋੜ ਹੈ ਤਾਂ ਉਨ੍ਹਾਂ ਦੀ ਧਿਆਨ ਵਿੱਚ ਲਿਆਉਣ ਜ਼ਿਲ੍ਹਾ ਪ੍ਰਸ਼ਾਸਨ ਮਦਦ ਲਈ ਤਿਆਰ ਹੈ।

ਉਨ੍ਹਾਂ ਕਿਹਾ ਕਿ ਆਵਾਰਾ ਪਸ਼ੂਆਂ ਨੂੰ ਗਊਸ਼ਾਲਾ ਵਿੱਚ ਲਿਆਉਣ ਦੇ ਕਾਰਜ ਜਾਰੀ ਹਨ, ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਧੁੰਦ ਦੇ ਮੌਸਮ ਨੂੰ ਮੱਦੇਨਜ਼ਰ ਰੱਖਦਿਆਂ ਸੜਕਾਂ ਦੇ ਘੁੰਮਦੇ ਆਵਾਰਾ ਪਸ਼ੂਆਂ ਨੂੰ ਗਊਸ਼ਾਲਾਵਾਂ ਵਿੱਚ ਲਿਆਂਦਾ ਜਾਵੇ ਤੇ ਇਸ ਕਾਰਜ ਨੂੰ ਤੇਜ ਕੀਤਾ ਜਾਵੇ ਤਾਂ ਜੋ ਆਵਾਰਾ ਪਸ਼ੂਆਂ ਨਾਲ ਹੋਣ ਵਾਲੇ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਸਮੂਹ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਗਊਸ਼ਾਲਾ ਵਿੱਚ ਵੱਧ ਤੋਂ ਵੱਧ ਪਰਾਲੀ ਸਟੋਰ ਕਰਨ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਗਊਸ਼ਾਲਾਂ ਵਿੱਚ ਦਾਨ ਕਰਨ। ਇਸ ਤੋਂ ਇਲਾਵਾ ਕਿਸਾਨ ਆਪਣੀ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਆਧੁਨਿਕ ਸੰਦਾਂ ਨਾਲ ਵਾਹ ਸਕਦੇ ਹਨ ਅਤੇ ਬੇਲਰ ਦੀ ਮਦਦ ਨਾਲ ਗੱਠਾਂ ਬਣਾ ਕੇ ਚੁਕਵਾਉਣ ਉਪਰੰਤ ਅਗਲੀ ਫਸਲ ਦੀ ਬਿਜਾਈ ਕਰ ਸਕਦੇ ਹਨ। ਅਜਿਹਾ ਕਰਨ ਨਾਲ ਉਨ੍ਹਾਂ ਦੀ ਅਗਲੀ ਫਸਲ ਦਾ ਝਾੜ ਵੀ ਵਧੇਗਾ ਅਤੇ ਜ਼ਿਲ੍ਹੇ ਨੂੰ ਪ੍ਰਦੂਸਣ ਮੁਕਤ ਵੀ ਕੀਤਾ ਜਾ ਸਕਦਾ ਹੈ।

ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸੰਜੀਵ ਕੁਮਾਰ, ਐੱਸ.ਡੀ.ਓ ਪੰਚਾਇਤੀ ਰਾਜ ਮਨਪ੍ਰੀਤ ਸਿੰਘ, ਨਰੇਗਾ ਕੁਆਰਡੀਨੇਟਰ ਅਸੀਸ ਲੂਨਾ, ਕਮੇਟੀ ਮੈਂਬਰ ਦਿਨੇਸ਼ ਕੁਮਾਰ ਮੋਦੀ, ਨਰੇਸ ਕੁਮਾਰ, ਸੰਜੀਵ ਕੁਮਾਰ ਸਚਦੇਵਾ, ਸੋਨੂੰ ਕੁਮਾਰ, ਨਰੇਗਾ ਏ.ਪੀ.ਓ ਸੰਦੀਪ ਕੁਮਾਰ ਅਤੇ ਗ੍ਰਾਮ ਸੇਵਕ ਅਮਨਦੀਪ ਸਿੰਘ ਆਦਿ ਹਾਜ਼ਰ ਸਨ।