ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਤੇਜ਼ ਕਰਨ ਦੀ ਹਦਾਇਤ

Senu Duggal(3)
Senu Duggal(3)

Sorry, this news is not available in your requested language. Please see here.

ਫਾਜ਼ਿਲਕਾ 16 ਫਰਵਰੀ 2024

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਤੇਜ਼ ਕਰਨ ਦੀ ਹਦਾਇਤ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਨੂੰ ਮਤਦਾਨ ਦੇ ਹੱਕ ਸਬੰਧੀ ਜਾਗਰੂਕ ਕਰਨ ਲਈ ਇੱਕ ਪ੍ਰਚਾਰ ਵਾਹਨ ਜ਼ਿਲ੍ਹੇ ਵਿੱਚ ਲਗਾਇਆ ਗਿਆ ਹੈ ਜੋ ਕਿ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਲੋਕਾਂ ਨੂੰ ਵੋਟ ਦੇ ਮਹੱਤਵ ਬਾਰੇ ਜਾਗਰੂਕ ਕਰ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਵੀਪ ਗਤੀਵਿਧੀਆਂ ਸਬੰਧੀ ਸ਼ਡਿਊਲ ਤਿਆਰ ਕਰਕੇ ਉਸੇ ਅਨੁਸਾਰ ਪੂਰੇ ਜ਼ਿਲ੍ਹੇ ਵਿੱਚ ਗਤੀਵਿਧੀਆਂ ਕਰਵਾਈਆਂ ਜਾਣ ਤਾਂ ਜੋ ਲੋਕਾਂ ਨੂੰ ਨੈਤਿਕ ਮਤਦਾਨ ਬਾਰੇ ਜਾਗਰੂਕ ਕੀਤਾ ਜਾ ਸਕੇ ਅਤੇ ਲੋਕਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਤੋਂ ਜਾਣੂੰ ਕਰਵਾ ਕੇ ਉਨ੍ਹਾਂ ਨੂੰ ਮਤਦਾਨ ਲਈ ਪ੍ਰੇਰਿਤ ਕੀਤਾ ਜਾਵੇ। ਜਿਕਰਯੋਗ ਹੈ ਕਿ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਹੀ ਲੋਕ ਸਭਾ ਚੋਣਾਂ ਹੋਣ ਵਾਲੀਆਂ ਹਨ। ਇਸ ਸਬੰਧੀ ਮੁੱਖ ਚੋਣ ਅਫਸਰ ਪੰਜਾਬ ਵੱਲੋਂ ਅੱਜ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਵੀ ਕੀਤੀ ਗਈ ਸੀ। ਜਿਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਸਵੀਪ ਗਤੀਵਿਧੀਆਂ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਇਸ ਮੌਕੇ ਤਹਿਸੀਲਦਾਰ ਚੋਣਾਂ ਬਲਵਿੰਦਰ ਸਿੰਘ ਵੀ ਹਾਜ਼ਰ ਸਨ।