ਡੇਂਗੂ ਤੋਂ ਬਚਾਅ ਲਈ ਜਾਗਰੁਕਤਾ ਕਰਨ ਹਿੱਤ ਡਿਪਟੀ ਕਮਿਸ਼ਨਰ ਨੇ ਡੇਂਗੂ ਚੇਤਨਾ ਰਿਕਸ਼ਾ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Sorry, this news is not available in your requested language. Please see here.

ਡੇਂਗੂ ਬੁਖਾਰ ਦੇ ਸ਼ੱਕ ਹੋਣ ਦੀ ਸੂਰਤ ਵਿੱਚ ਤੁਰੰਤ ਸਰਕਾਰੀ ਹਸਪਤਾਲ ਤੋਂ ਹੀ ਫਰੀ ਚੈਕਅੱਪ ਅਤੇ ਇਲਾਜ ਕਰਵਾਉਣ ਜ਼ਿਲ੍ਹਾ ਵਾਸੀ
ਤਰਨ ਤਾਰਨ, 14 ਅਕਤੂਬਰ :
ਆਮ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੁਕਤਾ ਕਰਨ ਹਿੱਤ ਅੱਜ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ ਵਲੋ ਡੇਂਗੂ ਚੇਤਨਾ ਰਿਕਸ਼ਾ ਰੈਲੀ ਨੂੰ ਹਰੀ ਝੰਡੀ ਦੇ ਕੇ ਸ਼ਹਿਰ ਅਤੇ ਬਲਾਕ ਦੇ ਵੱਖ-ਵੱਖ ਹਿੱਸਿਆ ਲਈ ਰਵਾਨਾ ਕੀਤਾ ਗਿਆ।
ਇਸ ਮੌਕੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਭ ਤੋਂ ਜ਼ਿਆਦਾ ਜ਼ਰੂਰੀ ਹੈ, ਕਿ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ, ਕਿਉਂਕੀ ਇਲਾਜ ਨਾਲ ਪਰਹੇਜ਼ ਜ਼ਿਆਦਾ ਜ਼ਰੂਰੀ ਹੈ।ਉਹਨਾਂ ਕਿਹਾ ਕਿ ਡੇਂਗੂ ਦਾ ਮੱਛਰ ਸਾਫ਼ ਪਾਣੀ ਵਿਚ ਪੈਦਾ ਹੰੁਦਾ ਹੈ।ਇਸ ਲਈ ਪਿੰਡਾਂ ਵਿਚੋਂ ਛੱਪੜਾਂ ਵਿਚ ਇਕੱਠੇ ਪਾਣੀ ਤੇ ਟਰੈਕਟਰਾਂ ਦੇ ਸੜੇ ਤੇਲ ਦਾ ਛਿੜਕਾਅ ਕੀਤਾ ਜਾ ਸਕਦਾ ਹੈ।ਇਸ ਦੇ ਨਾਲ ਹੀ ਦਿਨ ਵੇਲੇ ਪੁਰੀ ਬਾਹਵਾਂ ਤੇ ਕੱਪੜੇ ਪਹਿਨੇ ਜਾਣ ਅਤੇ ਮੱਛਰ ਭਜਾਉਣ ਵਾਲੀਆ ਕਰੀਮਾ ਆਦੀ ਦਾ ਇਸਤੇਮਾਲ ਵੀ ਸਾਨੂੰ ਡੇਂਗੂ ਤੋਂ ਬਚਾ ਸਕਦਾ ਹੈ।
ਇਸ ਮੌਕੇ ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਨੇ ਕਿਹਾ ਕਿ ਡੇਂਗੂ ਇੱਕ ਵਾਇਰਲ ਬੁਖਾਰ ਹੈ, ਜੋ ਕਿ ਮਾਦਾ ਏਡੀਜ਼ਇਜਪਟੀ ਮੱਛਰ ਦੇ ਕੱਟਣ ਨਾਲ ਫੇੈਲਦਾ ਹੈ।ਜਿਸਦੇ ਲੱਛਣ ਤੇਜ਼ ਸਿਰਦਰਦ ਅਤੇ ਤੇਜ਼ ਬੁਖਾਰ, ਮਾਸਪੇਸ਼ੀਆ ਅਤੇ ਜੋੜਾਂ ਦਾ ਦਰਦ, ਅੱਖਾਂ ਦੇ ਪਿਛਲੇ ਹਿੱਸੇ ਦਰਦ, ਉਲਟੀਆਂ, ਨੱਕ-ਮੂੰਹ ਅਤੇ ਮਸੂੜਿਆਂ ਵਿੱਚਂੋ ਖੁੂਨ ਵਗਣਾ ਆਦਿ ਹੈ।ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ਼ ਕੀਤੀ ਕਿ ਉਹ ਡੇਂਗੂ ਬੁਖਾਰ ਦੇ ਸ਼ੱਕ ਹੋਣ, ਦੀ ਸੂਰਤ ਵਿੱਚ ਤੂਰੰਤ ਸਰਕਾਰੀ ਹਸਪਤਾਲ ਤੋਂ ਹੀ ਫਰੀ ਚੈਕਅੱਪ ਅਤੇ ਇਲਾਜ ਕਰਵਾਉਣ ।
ਇਸ ਮੋਕੇ ‘ਤੇ ਜਿਲ੍ਹਾ ਐਪੀਡੀਮੋਲੋਜੀਸਟ ਡਾ. ਕਮਲ ਜਯੋਤੀ ਨੇ ਕਿਹਾ ਕਿ ਐਸ. ਡੀ. ਐਚ ਅਤੇ ਸਾਰੇ ਬਲਾਕਾਂ ਵਿਖੇ ਆਈਸੋਲੇਸ਼ਨ ਵਾਰਡਾਂ ਸਥਾਪਤ ਕੀਤੀਆ ਗਈਆ ਹਨ ਤਾਂ ਜੋ ਕਿ  ਡੇਗੂ ਦਾ ਇਲਾਜ ਵੱੱਖਰੇ ਤੌਰ ਤੇ ਕੀਤਾ ਜਾ ਸਕੇ।
ਇਸ ਮੋਕੇ ‘ਤੇ ਡਾ. ਸੁਨੀਤਾ ਡੀ. ਡੀ. ਐਚ. ਓ. ਮਾਸ ਮੀਡੀਆ ਅਫਸਰ ਸੁਖਦੇਵ ਸਿੰਘ, ਸੈਨਟਰੀ ਇੰਸਪੈਕਟਰ ਗੁਰਦੇਵ ਸਿੰਘ, ਮਨਜੀਤ ਸਿੰਘ, ਮੇਲ ਵਰਕਰ ਜਸਪਿੰਦਰ ਸਿੰਘ, ਮਨਰਾਜਬੀਰ, ਸ਼ੇਰ ਸਿੰਘ, ਭੁਪਿੰਦਰ ਸਿੰਘ, ਗੁਰਕਿਪਾਲ ਸਿੰਘ, ਮਜਿੰਦਰ ਸਿੰਘ ਅਤੇ ਹੋਰ ਸਟਾਫ਼ ਮੌਜੂਦ ਸੀ।