ਦਿਵਿਆਂਗਜਨਾਂ ਨੂੰ ਉਪਕਰਣ ਦੇਣ ਸਬੰਧੀ ਜ਼ਿਲ੍ਹੇ ਵਿੱਚ ਲਗਾਏ ਵਿਸ਼ੇਸ ਕੈਂਪਾਂ ਦੌਰਾਨ 969 ਲਾਭਪਾਤਰੀਆਂ ਦੀ ਕੀਤੀ ਗਈ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਲੋੜਵੰਦਾਂ ਨੂੰ ਮੁਹੱਈਆ ਕਰਵਾਏ ਜਾਣਗੇ ਲੱਗਭੱਗ 2347 ਉਪਕਰਣ
ਨੌਸ਼ਹਿਰਾ ਪੰਨੂਆਂ, (ਤਰਨ ਤਾਰਨ), 05 ਮਾਰਚ :
ਦਿਵਿਆਂਗਜਨਾਂ ਨੂੰ ਉਪਕਰਣ ਦੇਣ ਸਬੰਧੀ ਜ਼ਿਲ੍ਹੇ ਵਿੱਚ ਲਗਾਏ 04 ਵਿਸ਼ੇਸ ਕੈਂਪਾਂ ਦੌਰਾਨ 969 ਲਾਭਪਾਤਰੀਆਂ ਦੀ ਰਜਿਸਟਰੇਸ਼ਨ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਰਜਿਸਟਰਡ ਕੀਤੇ ਗਏ ਲਾਭਪਾਤਰੀਆਂ ਨੂੰ ਉਹਨਾਂ ਦੀ ਲੋੜ ਅਨੁਸਾਰ ਲੱਗਭੱਗ 2347 ਉਪਕਰਣ ਮੁਹੱਈਆ ਕਰਵਾਏ ਜਾਣਗੇ।
ਉਹਨਾਂ ਦੱਸਿਆ ਕਿ ਆਰਟੀਫੀਸ਼ੀਅਲ ਲਿੰਬਸ ਮੈਨੂੰਫਿਕਚਰਿੰਗ ਕਾਰਪੋਰੇਸ਼ਨ ਆੱਫ਼ ਇੰਡੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਜਿੰਨ੍ਹਾਂ ਲੋਕਾਂ ਦੇ ਅੰਗ ਕੱਟੇ ਗਏ ਹਨ ਜਾਂ ਜਿੰਨ੍ਹਾਂ ਨੂੰ ਚੱਲਣ ਫਿਰਨ ਵਿੱਚ ਕੋਈ ਮੁਸ਼ਕਿਲ ਹੈ, ਜਾਂ ਬੀਮਾਰੀ ਦੀ ਵਜ੍ਹਾ ਨਾਲ ਸੁਣਨ ਅਤੇ ਕੰਮ ਕਰਨ ਵਿਚ ਤੰਗੀ ਆਉਂਦੀ ਹੈ, ਉਹਨਾਂ ਨੂੰ ਬਨਾਉਟੀ ਅੰਗ ਮੁਫਤ ਦੇਣ ਵਿਸ਼ੇਸ ਕੈਂਪ ਲਗਾਏ ਗਏ ਹਨ।ਉਹਨਾਂ ਦੱਸਿਆ ਕਿ ਇਹਨਾਂ ਵਿਸ਼ੇਸ ਕੈਂਪਾਂ ਦੌਰਾਨ ਲੋੜਵੰਦਾਂ ਦੀ ਰਜਿਸਟਰੇਸ਼ਨ ਕੀਤੀ ਗਈ ਹੈ, ਜਿੰਨ੍ਹਾਂ ਨੂੰ ਬਾਅਦ ਵਿੱਚ ਲੋੜ ਅਨੁਸਾਰ ਉਪਕਰਣ ਮੁਹੱਈਆ ਕਰਵਾਏ ਜਾਣਗੇ।
ਉਹਨਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਪੰਨੂਆਂ ਵਿਖੇ ਲਗਾਏ ਗਏ ਕੈਂਪ ਦੌਰਾਨ ਅੱਜ 144 ਲੋੜਵੰਦ ਲਾਭਪਾਤਰੀਆਂ ਦੀ ਰਜਿਸਟਰੇਸ਼ਨ ਕੀਤੀ ਗਈ ਹੈ, ਜਿੰਨਾਂ ਨੂੰ ਲੋੜ ਅਨੁਸਾਰ ਲੱਗਭੱਗ 489 ਉਪਕਰਣ ਮੁਹੱਈਆ ਕਰਵਾਏ ਜਾਣਗੇ।
ਇਸ ਤੋਂ ਪਹਿਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਪੰਨੂਆਂ ਵਿਖੇ ਲਗਾਏ ਗਏ ਕੈਂਪ ਦੌਰਾਨ ਅੱਜ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ਼੍ਰੀਮਤੀ ਹਰਚਰਨਜੀਤ ਕੌਰ ਕੈਂਪ ਦਾ ਜਾਇਜ਼ਾ ਲੈਣ ਲਈ ਵਿਸ਼ੇਸ ਤੌਰ ‘ਤੇ ਪਹੁੰਚੇ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਸ਼੍ਰੀਮਤੀ ਕਿਰਤਪ੍ਰੀਤ ਕੌਰ ਅਤੇ ਸ੍ਰੀ ਅਨੁਜ ਚੌਧਰੀ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।