ਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕੌਮੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਤਹਿਤ ਅਧਿਕਾਰੀਆਂ ਨਾਲ ਹੋਈ ਬੈਠਕ

Sorry, this news is not available in your requested language. Please see here.

ਸੜਕੀ ਹਾਦਸਿਆਂ ਨੂੰ ਠੱਲ ਪਾਉਣ ਲਈ ਨਿਯਮਾਂ ਪ੍ਰਤੀ ਜਾਗਰੂਕਤਾ ਤੇ ਪਾਲਣਾ ਹੀ ਸਭ ਤੋਂ ਵੱਡਾ ਹਥਿਆਰ-ਮਨਦੀਪ ਕੌਰ

ਜਨਹਿਤ ਨੂੰ ਕੌਮੀ ਸੜਕ ਸੁਰੱਖਿਆ ਮੁਹਿੰਮ ਬਾਰੇ ਕੀਤਾ ਜਾਵੇ ਵੱਧ ਤੋਂ ਵੱਧ ਜਾਗਰੂਕ

ਫਾਜ਼ਿਲਕਾ, 16 ਜਨਵਰੀ 2025

ਟ੍ਰੈਫਿਕ ਨਿਯਮਾਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਰੋਕਿਆ ਜਾ ਸਕੇ। ਇਸੇ ਤਹਿਤ ਕੌਮੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਨੂੰ ਸਫਲ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਡਾ. ਮਨਦੀਪ ਕੌਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਸੜਕੀ ਹਾਦਸਿਆਂ ਨੂੰ ਠਲ ਪਾਉਣ ਨਈ ਸੜਕੀ ਨਿਯਮਾਂ ਪ੍ਰਤੀ ਜਾਗਰੂਕਤਾ ਹੋਣੀ ਤੇ ਨਿਯਮਾਂ ਦੀ ਪਾਲਣਾ ਕਰਨੀ ਬਹੁਤ ਲਾਜਮੀ ਹੈ।

ਬੈਠਕ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ, ਲੋਕ ਨਿਰਮਾਣ ਵਿਭਾਗ, ਪੰਜਾਬ ਮੰਡੀ ਬੋਰਡ, ਸਿੱਖਿਆ ਵਿਭਾਗ, ਆਰ.ਟੀ.ਏ. ਵਿਭਾਗ, ਨੈਸ਼ਨਲ ਹਾਈਵੇਅ, ਨਗਰ ਕੌਂਸਲ ਆਦਿ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਵੱਧ ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਕਰਨ ਬਾਰੇ ਹਦਾਇਤਾਂ ਦਿੱਤੀਆਂ । ਉਨ੍ਹਾਂ ਕਿਹਾ ਕਿ ਸਕੂਲਾਂ, ਕਾਲਜਾਂ ਅਤੇ ਹੋਰ ਜਨਤਕ ਥਾਵਾਂ ਤੇ ਸੈਮੀਨਾਰ ਲਗਾ ਕੇ ਜ਼ਿਲ੍ਹਾ ਵਾਸੀਆਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਬਾਰੇ ਜਾਣਕਾਰੀ ਜਾਵੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਨਾਲ-ਨਾਲ ਵਿਸ਼ੇਸ਼ ਤੌਰ ਤੇ ਨੋਜਵਾਨ ਪੀੜ੍ਹੀ ਨੂੰ ਸੀਟ ਬੈਲਟ ਅਤੇ ਹੈਲਮੈਟ ਦੀ ਵਰਤੋਂ ਦੇ ਫਾਇਦਿਆਂ ਅਤੇ ਵਰਤੋਂ ਨਾ ਕਰਨ ਦੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਜਾਵੇ।

ਉਨ੍ਹਾਂ ਕਿਹਾ ਕਿ ਵਹੀਕਲ ਚਲਾਉਂਦੇ ਸਮੇਂ ਸੀਟ ਬੈਲਟ ਅਤੇ ਹੈਲਮਟ ਦੀ ਵਰਤੋਂ ਯਕੀਨੀ ਬਣਾਉਣ ਲਈ ਲੋਕਾਂ ਅੰਦਰ ਜਾਗਰੂਕਤਾ ਪੈਦਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੜਕ ਤੇ ਚਲਦੇ ਸਮੇਂ ਸਿਗਨਲ ਦਾ ਵੀ ਧਿਆਨ ਰਖਿਆ ਜਾਵੇ, ਕਦੇ ਵੀ ਲਾਲ ਬਤੀ ਨੂੰ ਕਰਾਸ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਮੂਹ ਵਿਭਾਗ ਵੱਖ-ਵੱਖ ਗਤੀਵਿਧੀਆਂ ਕਰਦੇ ਹੋਏ ਸੜਕੀ ਹਾਦਸਿਆਂ *ਤੇ ਠਲ ਪਾਉਣ ਲਈ ਪਹਿਲਕਦਮੀਆਂ ਕਰਨ ਤੇ ਇਸ ਮੁਹਿੰਮ ਵਿਚ ਵੱਧ ਚੜ ਕੇ ਗਤੀਵਿਧੀਆਂ ਉਲੀਕਣ।

ਇਸ ਦੌਰਾਨ ਆਰ.ਟੀ.ਓ ਸ. ਗੁਰਪਾਲ ਸਿੰਘ ਬਰਾੜ ਨੇ ਸੜਕ ਸੁਰੱਖਿਆ ਮਹੀਨਾ ਤਹਿਤ ਹੁਣ ਤੱਕ ਦੀਆਂ ਕੀਤੀਆਂ ਗਈਆਂ ਗਤੀਵਿਧੀਆਂ ਤੇ ਮੁਹਿੰਮ ਤਹਿਤ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਇਸ ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾਣ ਵਾਲੀਆਂ ਜਾਗਰੂਕਤਾ ਗਤੀਵਿਧੀਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ।

 ਇਸ ਮੌਕੇ ਪ੍ਰਦੀਪ ਗੱਖੜ, ਸੰਜੈ ਸ਼ਰਮਾ, ਨਰੇਸ਼ ਖੇੜਾ, ਟਰੈਫਿਕ ਇੰਚਾਰਜ ਪਰਮਜੀਤ ਸਿੰਘ, ਪੁਲਿਸ ਵਿਭਾਗ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਚਮਾਰੀ ਹਾਜ਼ਰ ਸਨ।