ਨਗਰ ਕੌਂਸਲ ਟੀਮ ਵੱਲੋਂ 1 ਕੁਇੰਟਲ ਪਲਾਸਟਿਕ ਦੇ ਲਿਫਾਫੇ ਜ਼ਬਤ

barnala

Sorry, this news is not available in your requested language. Please see here.

ਪਲਾਸਟਿਕ ਲਿਫਾਫਿਆਂ ਦੀ ਜਗਾ ਜੂਟ/ਕੱਪੜੇ ਦੇ ਥੈਲੇ ਵਰਤਣ ਦੀ ਅਪੀਲ
ਬਰਨਾਲਾ, 19 ਅਗਸਤ
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਅਤੇ ਉਪ ਮੰਡਲ ਮੈਜਿਸਟਰੇਟ ਬਰਨਾਲਾ ਸ੍ਰੀ ਵਰਜੀਤ ਵਾਲੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਪਲਾਸਟਿਕ ਕੈਰੀ ਬੈਗਜ਼ ਕੰਟਰੋਲ ਐਕਟ 2005  ਤਹਿਤ ਨਗਰ ਕੌਂਸਲ ਬਰਨਾਲਾ ਵੱਲੋਂ ਕਾਰਜਸਾਧਕ ਅਫਸਰ ਸ੍ਰੀ ਮਨਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਪਲਾਸਟਿਕ ਵਿਰੁੱਧ ਮੁਹਿੰਮ ਤਹਿਤ ਚੈਕਿੰਗ ਕੀਤੀ ਗਈ।
ਇਸ ਮੁਹਿੰਮ ਦੌਰਾਨ ਸਿਵਲ ਹਸਪਤਾਲ ਬਰਨਾਲਾ ਦੇ ਨੇੜੇ ਚੈਕਿੰਗ ਦੌਰਾਨ ਕਰੀਬ 1 ਕੁਇੰੰਟਲ 5 ਕਿਲੋ ਪਲਾਸਟਿਕ ਦੇ ਪਾਬੰਦੀਸ਼ੁਦਾ ਲਿਫਾਫੇ ਸੁਪਰਡੈਂਟ ਹਰਪ੍ਰੀਤ ਸਿੰਘ ਅਤੇ ਕਲਰਕ ਗੁਰਮੀਤ ਸਿੰਘ ਦੀ ਟੀਮ ਵੱਲੋਂ ਫੜੇ ਗਏ। ਇਸ ਸਮੇਂ ਦਫਤਰ ਨਗਰ ਕੌਂਸਲ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਪੰਜਾਬ ਪਲਾਸਟਿਕ ਕੈਰੀ ਬੈਗਜ਼ ਕੰਟਰੋਲ ਐਕਟ 2005 ਨੂੰ ਮੁੱਖ ਰੱਖਦੇ ਹੋਏ ਪਲਾਸਟਿਕ ਕੈਰੀ ਬੈਗਜ਼ ਦੀ ਵਰਤੋਂ ਨਾ ਕੀਤੀ ਜਾਵੇ ਅਤੇ ਬਜਾਰ ਵਿੱਚੋਂ ਸਮਾਨ ਆਦਿ ਲਿਜਾਣ ਸਮੇਂ ਕੱਪੜੇ/ਜੂਟ ਦੇ ਬਣੇ ਥੈਲੇ ਅਤੇ ਕਾਗਜ ਦੇ ਬਣੇ ਲਿਫਾਫੇ ਵਰਤੇ ਜਾਣ।
ਉਨਾਂ ਵੱਲੋਂ ਸਮੂਹ ਦੁਕਾਨਦਾਰਾਂ ਨੂੰ ਅਪੀਲ ਕੀਤੀ ਗਈ ਕਿ ਪਲਾਸਟਿਕ ਦੇ ਲਿਫਾਫਿਆਂ ਦੀ ਵਿਕਰੀ ਨਾ ਕੀਤੀ ਜਾਵੇ। ਨਗਰ ਕੌਂਸਲ ਬਰਨਾਲਾ ਵੱਲੋਂ ਆਉਂਦੇ ਦਿਨਾਂ ਵਿੱਚ ਪਲਾਸਟਿਕ ਦੇ ਲਿਫਾਫਿਆਂ ਦੀ ਵਿਕਰੀ ਨੂੰ ਸਖਤੀ ਨਾਲ ਬੰਦ ਕਰਵਾਉਣ ਲਈ ਚੈਕਿੰਗ ਹੋਰ ਤੇਜ਼ ਕੀਤੀ ਜਾਵੇਗੀ।