ਨਵੀਂਆਂ ਹਦਾਇਤਾਂ ਤਹਿਤ ਆਈਲੈਟਸ ਸੈਂਟਰ ਖੋਲ੍ਹਣ ਦੀ ਪ੍ਰਵਾਨਗੀ : ਜ਼ਿਲਾ ਮੈਜਿਸਟਰੇਟ

Sorry, this news is not available in your requested language. Please see here.

ਬਰਨਾਲਾ, 26 ਜੂਨ 2021
ਜ਼ਿਲਾ ਮੈਜਿਸਟ੍ਰੇਟ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਕੋਵਿਡ-19 ਦੀਆਂ ਪਾਬੰਦੀਆਂ ’ਚ ਛੋਟ ਦਿੰਦਿਆਂ ਆਈਲੈਟਸ ਕੋਚਿੰਗ ਸੈਂਟਰ ਖੋਲਣ ਦੀ ਆਗਿਆ ਇਸ ਸ਼ਰਤ ਤੇ ਹੋਵੇਗੀ ਕਿ ਇਨ੍ਹਾਂ ਕੋਚਿੰਗ ਸੈਂਟਰਾਂ ਵਿੱਚ ਕੰਮ ਕਰਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਘੱਟੋ-ਘੱਟ ਕੋਵਿਡ-19 ਵੈਕਸ਼ੀਨ ਦੀ ਪਹਿਲੀ ਡੋਜ਼ ਲੱਗੀ ਹੋਣੀ ਲਾਜ਼ਮੀ ਹੋਵੇ। ਬਾਕੀ ਦੀਆਂ ਸ਼ਰਤਾਂ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮ ਨੰਬਰ 301/ਐਮ.ਏ. ਮਿਤੀ 16-06-2021 ਤਹਿਤ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਜੋ ਕਿ 30-06-2021 ਤੱਕ ਲਾਗੂ ਕੀਤੀਆਂ ਗਈਆਂ ਹਨ, ਤਹਿਤ ਹੋਣਗੀਆਂ।
ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਦੀ ਸੂਰਤ ਵਿੱਚ ਇੰਡੀਅਨ ਪੈਨਲ ਕੋਡ ਦੀ ਧਾਰਾ 188 ਅਤੇ ਡਿਜਾਸਟਰ ਮੈਨੇਜਮੈਂਟ ਐਕਟ 2005 ਦੀ ਧਾਰਾ 51-60 ਅਧੀਨ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।