ਪਠਾਨਕੋਟ, 25 ਜੂਨ 2021 ਡਾ: ਨਿਧੀ ਕੁਮੁਦ ਬਾਂਬਾ, ਪੀ.ਸੀ.ਐਸ, ਉਪ ਮੰਡਲ ਮੈਜਿਸਟ੍ਰੇਟ ਧਾਰਕਲਾਂ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਮਾਨਯੋਗ ਮੁੱਖ ਚੋਣ ਅਫ਼ਸਰ, ਪੰਜਾਬ ਜੀ ਦੀਆਂ ਹਦਾਇਤਾਂ ਅਨੁਸਾਰ ਮਿਤੀ 25 ਜੂਨ, 2021 ਤੋਂ ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ ਅੰਦਰ ਵੋਟ ਬਣਾਉਣ ਸਬੰਧੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕੈਂਪਾਂ ਦੌਰਾਨ ਯੋਗਤਾ ਮਿਤੀ 01 ਜਨਵਰੀ, 2021 ਦੇ ਅਧਾਰ ਤੇ ਨਵੀਂ ਵੋਟ ਬਣਾਉਣ, ਕਟਵਾਉਣ, ਸੋਧ ਕਰਵਾਉਣ ਸਬੰਧੀ ਆਨਲਾਈਨ/ਆਫ਼ਲਾਈਨ ਫਾਰਮ ਭਰੇ ਜਾਣਗੇ।
ਡਾ. ਨਿਧੀ ਕੁਮੁਦ ਬਾਂਬਾ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵਿਧਾਨ ਸਭਾ ਚੋਣ ਹਲਕਾ001-ਸੁਜਾਨਪੁਰ ਨੇ ਲਗਾਏ ਜਾਣ ਵਾਲੇ ਕੈਂਪ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ ਵਿਖੇ ਮਿਤੀ 25 ਜੂਨ ਨੂੰ ਸਿਟੀ ਏਰੀਆ ਸੁਜਾਨਪੁਰ (ਨੇੜੇ ਦਫ਼ਤਰ ਨਗਰ ਕੌਂਸਲ ਸੁਜਾਨਪੁਰ) ਵਿੱਖੇ ਵੋਟਰ ਜਾਗਰੂਕਤ ਕੈਂਪ ਲਗਾਇਆ ਗਿਆ ਅਤੇ ਇਸ ਤੋਂ ਇਲਾਵਾ ਮਿਤੀ 28 ਜੂਨ ਨੂੰ ਜੁਗਿਆਲ (ਨਜਦੀਕ ਸਟੇਟ ਬੈਂਕ ਆਫ਼ ਇੰਡੀਆ, ਜੁਗਿਆਲ), 29 ਜੂਨ ਨੂੰ ਮਾਮੂਨ ਚੌਂਕ, 30 ਜੂਨ ਨੂੰ ਮਨਵਾਲ ਚੌਂਕ, 01 ਜੁਲਾਈ ਨੂੰ ਬਧਾਨੀ (ਨੇੜੇ ਸਾਈ ਗਰੁੱਪ ਆਫ਼ ਕਾਲਜ), 02 ਜੁਲਾਈ ਨੂੰ ਧਾਰਕਲਾਂ ਅਤੇ 05 ਜੁਲਾਈ ਨੂੰ ਬੱਸ ਸਟੈਂਡ ਦੁਨੇਰਾ ਵਿਖੇ ਵੋਟ ਬਣਾਉਣ ਸਬੰਧੀ ਜਾਗਰੂਕਤਾ ਕੈਂਪ ਲਗਾਏ ਜਾਣਗੇ।
ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵਿਧਾਨ ਸਭਾ ਚੋਣ ਹਲਕਾ001-ਸੁਜਾਨਪੁਰ ਵੱਲੋਂ ਆਪਣੇ ਹਲਕਾ ਸੁਜਾਨਪੁਰ ਦੇ ਆਮ ਲੋਕਾਂ ਅਤੇ ਵਿਸ਼ੇਸ਼ ਤੌਰ ਤੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਕਤ ਮਿਤੀਆਂ ਨੂੰ ਲਗਾਏ ਜਾਣ ਵਾਲੇ ਕੈਂਪਾਂ ਵਿੱਚ ਨਵੀਂ ਵੋਟ ਬਣਾਉਣ, ਕਟਵਾਉਣ, ਸੋਧ ਕਰਵਾਉਣ ਅਤੇ ਇੱਕੋ ਵਿਧਾਨ ਸਭਾ ਚੋਣ ਹਲਕੇ ਅੰਦਰ ਦੀ ਵੋਟਰ ਸੂਚੀ ਵਿੱਚ ਵੇਰਵਿਆਂ ਦੀ ਅਦਲਾ ਬਦਲੀ ਲਈ ਜਰੂਰ ਪਹੁੰਚਣ ਅਤੇ ਇਸ ਤੋਂ ਇਲਾਵਾ ਕੈਂਪਾਂ ਵਿੱਚ ਪਹੁੰਚਣ ਸਮੇਂ ਕੋਵਿਡ-19 ਮਹਾਂਮਾਰੀ ਤੋਂ ਆਪਣਾ ਬਚਾਅ ਰੱਖਣ ਹਿੱਤ ਸਰਕਾਰ ਦੀਆਂ ਗਾਈਡਲਾਈਨਜ ਦੀ ਪਾਲਣਾ ਕਰਨ।

हिंदी






