ਨਸ਼ੇ ਤੋਂ ਪੀੜਤ ਲੋਕਾਂ ਦੇ ਇਲਾਜ ਲਈ ਜਿ਼ਲ੍ਹੇ ਵਿਚ 2 ਨਸ਼ਾ ਮੁਕਤੀ ਕੇਂਤਰ ਤੇ 09 ਓਟ ਕਲੀਨਿਕ ਕਾਰਜਸ਼ੀਲ—ਡਾ: ਲਹਿੰਬਰ ਰਾਮ

Sorry, this news is not available in your requested language. Please see here.

—ਨਸ਼ੇ ਦੇ ਰੋਗ ਤੋਂ ਪੀੜਤਾਂ ਨੂੰ ਇਲਾਜ ਕਰਵਾਉਣ ਦੀ ਅਪੀਲ
—ਪੀੜਤ ਦਾ ਇਲਾਜ ਮੁਫ਼ਤ ਹੋਵੇਗਾ ਅਤੇ ਪਹਿਚਾਣ ਗੁਪਤ ਰੱਖੀ ਜਾਵੇਗੀ
ਫਾਜਿ਼ਲਕਾ, 18 ਜਨਵਰੀ 2024 
ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ੇ ਤੋਂ ਪੀੜਤ ਲੋਕਾਂ ਦਾ ਮੁਫ਼ਤ ਇਲਾਜ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲਈ ਅਜਿਹੇ ਲੋਕਾਂ ਦੇ ਇਲਾਜ ਲਈ ਜਿ਼ਲ੍ਹੇ ਵਿਚ 2 ਨਸ਼ਾ ਮੁਕਤੀ ਕੇਂਦਰ ਅਤੇ 09 ਓਟ ਕਲੀਨਿਕ ਚੱਲ ਰਹੇ ਹਨ। ਇਹ ਜਾਣਕਾਰੀ ਜਿ਼ਲ੍ਹੇ   ਦੇ  ਸਿਵਲ  ਸਰਜਨ ਡਾ.ਲਹਿੰਬਰ ਰਾਮ  ਨੇ ਦਿੰਦਿਆਂ ਜਿ਼ਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਰ ਕੋਈ ਨਸ਼ੇ ਤੋਂ ਪੀੜਤ ਹੈ ਤਾਂ ਉਹ ਸਰਕਾਰ ਦੀ ਇਸ ਸਹੂਲਤ ਦਾ ਲਾਭ ਲੈ ਕੇ ਆਪਣਾ ਮੁਫ਼ਤ ਇਲਾਜ ਕਰਵਾ ਸਕਦਾ ਹੈ।
ਉਨ੍ਹਾਂ ਨੇ ਦੱਸਿਆ ਕਿ ਫਾਜਿ਼ਲਕਾ ਅਤੇ ਅਬੋਹਰ ਵਿਖੇ ਦੋ ਨਸ਼ਾ ਮੁਕਤੀ ਕੇਂਦਰ ਚੱਲ ਰਹੇ ਹਨ ਜਿੱਥੇ ਗੰਭੀਰ ਤੌਰ ਤੇ ਪੀੜਤਾਂ ਦਾ ਭਰਤੀ ਕਰਕੇ ਇਲਾਜ ਕੀਤਾ ਜਾਂਦਾ ਹੈ। ਇਹ ਇਲਾਜ ਪੂਰੀ ਤਰਾਂ ਮੁਫ਼ਤ ਹੈ। ਇਸਤੋਂ ਬਿਨ੍ਹਾਂ 09 ਓਟ ਕਲੀਨਿਕ ਚਲ ਰਹੇ ਹਨ। ਇਹ ਓਟ ਕਲੀਨਿਕ ਮੁੜ ਵਸੇਬਾ ਕੇਂਦਰ ਜੱਟ ਵਾਲੀ (ਫਾਜਿ਼ਲਕਾ), ਸਿਵਲ ਹਸਪਤਾਲ ਅਬੋਹਰ ਅਤੇ ਜਲਾਲਾਬਾਦ, ਸੀਐਚਸੀ ਖੂਈਖੇੜਾ, ਡੱਬਵਾਲਾ ਕਲਾਂ  ਜੰਡਵਾਲਾ  ਭੀਮੇਸ਼ਾਹ ਅਤੇ ਸੀਤੋਗੁਨੋ ਵਿਖੇ ਚੱਲ ਰਹੇ ਹਨ।ਓਟ ਕਲੀਨਿਕ ਵਿਖੇ ਮਰੀਜ ਨੂੰ ਭਰਤੀ ਨਹੀਂ ਹੋਣਾ ਪੈਂਦਾ ਹੈ ਅਤੇ ਉਹ ਇੱਥੋਂ ਦਵਾਈ ਲਿਜਾ ਸਕਦਾ ਹੈ ਅਤੇ ਆਪਣੇ ਘਰ ਰਹਿ ਕੇ ਹੀ ਕੋਰਸ ਪੂਰਾ ਕਰ ਸਕਦਾ ਹੈ।
ਸਿਵਲ ਸਰਜਨ ਡਾ. ਲਹਿੰਬਰ ਰਾਮ  ਨੇ ਦੱਸਿਆ ਕਿ ਨਸ਼ਾ ਇਕ ਬਿਮਾਰੀ ਹੈ ਅਤੇ ਇਸਦਾ ਇਲਾਜ ਸੰਭਵ ਹੈ ਜਿਸਤੋਂ ਬਾਅਦ ਵਿਅਕਤੀ ਪੂਰੀ ਤਰਾਂ ਨਾਲ ਨਸ਼ਾ ਛੱਡ ਕੇ ਆਮ ਨਾਗਰਿਕ ਵਾਂਗ ਜੀਵਨ ਜੀਅ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਜ਼ੋ ਲੋਕ ਨਸ਼ੇ ਤੋਂ ਪੀੜਤ ਹਨ ਅਤੇ ਪਹਿਲਾਂ ਇਲਾਜ ਨਹੀਂ ਲੈ ਰਹੇ ਹਨ ਉਹ ਤੁਰੰਤ ਅਬੋਹਰ, ਫਾਜਿ਼ਲਕਾ ਅਤੇ ਜਲਾਲਾਬਾਦ ਦੇ ਸਰਕਾਰੀ ਹਸਪਤਾਲਾਂ ਵਿਚ ਮਨੋਰੋਗ ਮਾਹਿਰ ਨੂੰ ਮਿਲਣ। ਉਨ੍ਹਾਂ ਵੱਲੋਂ ਜਾਂਚ ਉਪਰੰਤ ਇਲਾਜ ਆਰੰਭ ਕੀਤਾ ਜਾਵੇਗਾ। ਜੇਕਰ ਭਰਤੀ ਕਰਨ ਦੀ ਜਰੂਰਤ ਹੋਈ ਤਾਂ ਭਰਤੀ ਕਰਕੇ ਇਲਾਜ ਸ਼ੁਰੂ ਕੀਤਾ ਜਾਵੇਗਾ ਅਤੇ 7 ਤੋਂ 10 ਦਿਨ ਦੇ ਹਸਪਤਾਲ ਵਿਚ ਰਹਿ ਕੇ ਇਲਾਜ ਕਰਵਾਉਣ ਨਾਲ ਮਰੀਜ ਠੀਕ ਹੋ ਜਾਵੇਗਾ ਅਤੇ ਜਾਂ ਫਿਰ ਉਨ੍ਹਾਂ ਨੂੰ ਘਰ ਰਹਿ ਕੇ ਹੀ ਇਲਾਜ ਕਰਵਾਉਣ ਲਈ ਨਿਯਮਤ ਤੌਰ ਤੇ ਦਵਾਈ ਦਿੱਤੀ ਜਾਵੇਗੀ।
ਮਨੋਰੋਗ ਮਾਹਿਰ ਡਾ: ਮਹੇਸ਼ ਕੁਮਾਰ  ਅਤੇ ਫਾਜ਼ਿਲਕਾ ਨਸ਼ਾ ਮੁਕਤੀ ਕੇਂਦਰ ਦੀ ਇਨਚਾਰਜ ਡਾਕਟਰ ਪ੍ਰਿਕਸ਼ੀ ਅਰੋੜਾ ਨੇ ਦੱਸਿਆ ਕਿ ਸੁਰੂਆਤੀ ਦੌਰ ਵਿਚ ਕੁਝ ਦਿਨ ਮਰੀਜ ਨੂੰ ਰੋਜਾਨਾ ਹਸਪਤਾਲ ਵਿਚ ਆ ਕੇ ਦਵਾਈ ਲੈਣੀ ਹੁੰਦੀ ਹੈ ਪਰ ਬਾਅਦ ਵਿਚ ਮਰੀਜ ਨੂੰ ਹਫਤੇ ਦੀ ਇੱਕਠੀ ਦਵਾਈ ਦਿੱਤੀ ਜਾ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ੇ ਦੀ ਲਤ ਦੇ ਇਲਾਜ ਤੋਂ ਬਾਅਦ ਮਰੀਜ ਆਮ ਵਾਂਗ ਹੋ ਸਕਦਾ ਹੈ। ਇਸ

 ਲਈ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਲੋਕ ਨਸ਼ੇ ਦੀ ਬਿਮਾਰੀ ਦਾ ਇਲਾਜ ਕਰਵਾਉਣ। ਉਨ੍ਹਾਂ ਨੇ ਕਿਹਾ ਕਿ ਇਲਾਜ ਕਰਵਾਉਣ ਵਾਲੇ ਦੀ ਪਹਿਚਾਣ ਪੂਰੀ ਤਰਾਂ ਨਾਲ ਗੁਪਤ ਰੱਖੀ ਜਾਂਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤਕ ਇਹਨਾ ਸੈਂਟਰਾਂ ਵਿਚ ਕੁੱਲ 4549  ਮਰੀਜ਼ ਲਾਭ ਲੈਣ ਲਈ ਜਾ ਰਹੇ ਹਨ ।