ਨਹਿਰੂ ਯੁਵਾ ਕੇਂਦਰ ਵਲੋਂ ਜ਼ਿਲ੍ਹਾ ਪੱਧਰੀ ਯੁਵਾ ਉਤਸਵ

Sorry, this news is not available in your requested language. Please see here.

ਬਰਨਾਲਾ, 22 ਜਨਵਰੀ 2025

ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਜ਼ਿਲ੍ਹਾ ਯੂਥ ਅਫ਼ਸਰ ਹਰਸ਼ਰਨ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਦਾ ਵਾਈ.ਐਸ ਕਾਲਜ ਹੰਡਿਆਇਆ ਵਿਖੇ ਕਰਵਾਇਆ ਗਿਆ।
ਇਸ ਮੌਕੇ ਉਦਘਾਟਨੀ ਸਮਾਰੋਹ ਵਿਚ ਮੁਖ ਮਹਿਮਾਨ ਵਜੋਂ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ ਸੰਦੀਪ ਕਾਂਸਲ ਅਤੇ ਵਿਸ਼ੇਸ਼ ਮਹਿਮਾਨ ਵਜੋਂ ਡਾ ਯਾਦਵਿੰਦਰਪਾਲ ਸ਼ਰਮਾ ਡਾਇਰੈਕਟਰ ਹੁਨਰ ਵਿਕਾਸ, ਸ਼੍ਰੀ ਵਰੁਣ ਭਾਰਤੀ ਡਾਇਰੈਕਟਰ ਵਾਈ.ਐਸ ਗਰੁੱਪ ਬਰਨਾਲਾ ਨੇ ਸ਼ਿਰਕਤ ਕੀਤੀ।

ਇਸ ਮੌਕੇ ਨਹਿਰੂ ਯੁਵਾ ਕੇਂਦਰ ਬਰਨਾਲਾ ਦੇ ਲੇਖਾ ਅਤੇ ਪ੍ਰੋਗਰਾਮ ਸਹਾਇਕ ਰਿਸ਼ਿਵ ਸਿੰਗਲਾ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਪ੍ਰੋਗਰਾਮ ਬਾਰੇ ਜਾਣਕਾਰੀ ਦਿਤੀ। ਉਹਨਾਂ ਕਿਹਾ ਕਿ ਇਸ ਯੁਵਾ ਉਤਸਵ ਵਿਚ ਨੌਜਵਾਨਾਂ ਦੀ ਪ੍ਰਤਿਭਾ ਨੂੰ ਉਭਾਰਨ ਲਈ ਭਾਰਤ ਸਰਕਾਰ ਵਲੋਂ 6 ਯੁਵਾ ਕੇਂਦਰਿਤ ਮੁਕਾਬਲੇ ਕਰਵਾਏ ਜਾਂਦੇ ਹਨ, ਜਿਨ੍ਹਾਂ ਵਿਚ ਮੋਬਾਈਲ ਫੋਟੋਗਰਾਫੀ ਮੁਕਾਬਲਾ, ਪੈਂਟਿੰਗ ਮੁਕਾਬਲਾ, ਕਵਿਤਾ ਲੇਖਣ ਮੁਕਾਬਲਾ, ਭਾਸ਼ਣ ਮੁਕਾਬਲਾ ਅਤੇ ਸਭਿਆਚਾਰਕ ਮੁਕਾਬਲਾ, ਸਾਇੰਸ ਮਾਡਲ ਮੁਕਾਬਲਾ ਸ਼ਾਮਿਲ ਹਨ। ਉਹਨਾਂ ਦਸਿਆ ਕਿ ਇਹਨਾਂ ਮੁਕਾਬਲਿਆਂ ਵਿਚ ਬਰਨਾਲਾ ਜ਼ਿਲ੍ਹੇ ਦੇ 15 ਤੋਂ 29 ਸਾਲਾਂ ਦੇ ਨੌਜਵਾਨਾਂ ਨੇ ਭਾਗ ਲਿਆ।

ਡਾ ਸੰਦੀਪ ਕਾਂਸਲ ਨੇ ਕਿਹਾ ਕਿ ਨੌਜਵਾਨਾਂ ਦੇ ਹੁਨਰ ਨੂੰ ਪਹਿਚਾਣ ਦੇਣ ਲਈ ਨਹਿਰੂ ਯੁਵਾ ਕੇਂਦਰ ਦਾ ਇਹ ਪ੍ਰੋਗਰਾਮ ਸ਼ਲਾਘਾਯੋਗ ਹੈ। ਇਹਨਾਂ ਪ੍ਰੋਗਰਾਮਾਂ ਸਦਕਾ ਨੌਜਵਾਨ ਪੜਾਈ ਦੇ ਨਾਲ ਨਾਲ ਆਪਣੇ ਹੁਨਰ ਨੂੰ ਵੀ ਨਿਖਾਰਨ ਦਾ ਮੌਕਾ ਮਿਲਦਾ ਹੈ। ਉਹਨਾਂ ਨੇ ਵੱਖ ਵੱਖ ਮੁਕਾਬਲਿਆਂ ਵਿਚ ਜਾ ਕੇ ਨੌਜਵਾਨਾਂ ਨਾਲ ਗੱਲ ਕੀਤੀ। ਪ੍ਰੋਗਰਾਮ ਦੇ ਸਮਾਪਤੀ ਸਮਾਰੋਹ ਵਿਚ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸ਼੍ਰੀ ਮਦਨ ਲਾਲ ਨੇ ਸ਼ਿਰਕਤ ਕੀਤੀ। ਉਹਨਾਂ ਨੇ ਵੱਖ ਵੱਖ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਨੌਜਵਾਨਾਂ ਨੂੰ ਵਧਾਈ ਦਿੱਤੀ ਅਤੇ ਜੇਤੂਆਂ ਨੂੰ ਇਨਾਮ ਵੰਡੇ।

ਅੰਤ ਵਿਚ ਲੇਖਾ ਅਤੇ ਪ੍ਰੋਗਰਾਮ ਸਹਾਇਕ ਰਿਸ਼ਿਵ ਸਿੰਗਲਾ ਵਲੋਂ ਪ੍ਰਿੰਸੀਪਲ ਗੁਰਪਾਲ ਸਿੰਘ ਰਾਣਾ ਦਾ ਧੰਨਵਾਦ ਕੀਤਾ ਜਿਹਨਾਂ ਨੇ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿਚ ਵਡਮੁੱਲਾ ਯੋਗਦਾਨ ਪਾਇਆ ਹੈ।

ਇਸ ਮੌਕੇ ਹਰਮਨਪ੍ਰੀਤ ਕੌਰ, ਜਸਦੀਪ ਕੌਰ, ਵਿਸ਼ਵਪ੍ਰੀਤ ਸਿੰਗਲਾ, ਦਿਪੇਸ਼ ਕੁਮਾਰ, ਇਕਬਾਲ ਸਿੰਘ, ਆਦਿ ਹਾਜ਼ਿਰ ਸਨ।