ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾ ਨਿਰਦੇਸ਼ਾ ਤਹਿਤ 10 ਜੁਲਾਈ ਨੂੰ ਕੀਤਾ ਜਾਵੇਗਾ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ-ਜਿਲ੍ਹਾ ਅਤੇ ਸ਼ੈਸਨਜ਼ ਜੱਜ

Sorry, this news is not available in your requested language. Please see here.

ਜਿਲ੍ਹਾ ਕਚਹਿਰੀ ਤਰਨ ਤਾਰਨ, ਪੱਟੀ ਅਤੇ ਖਡੂਰ ਸਾਹਿਬ ਵਿਖੇ ਬਣਨਗੇ ਬੈਂਚ
ਤਰਨ ਤਾਰਨ, 04 ਜੁਲਾਈ 2021
ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾ ਨਿਰਦੇਸ਼ਾ ਤਹਿਤ 10 ਜੁਲਾਈ, 2021 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਿਲ੍ਹਾ ਅਤੇ ਸ਼ੈਸਨਜ਼ ਜੱਜ ਸਹਿਤ-ਚੇਅਰਪਰਸਨ-ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਸ਼੍ਰੀਮਤੀ ਪ੍ਰਿਆ ਸੂਦ ਨੇ ਸਾਰੇ ਜੱਜ ਸਾਹਿਬਾਨਾਂ, ਬੈਂਕਾਂ ਦੇ ਅਫਸਰਾਂ, ਮਿਉਂਸੀਪਲ ਕਮੇਟੀ, ਬਿਜਲੀ ਬੋਰਡ ਅਤੇ ਬੀ. ਐੱਸ. ਐੱਨ. ਐੱਲ. ਦੇ ਅਫਸਰਾਂ ਨਾਲ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਦੇਸ਼ ਦੀ ਹਰ ਤਹਿਸੀਲ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਲਗਾਈ ਜਾ ਰਹੀ ਹੈ। ਇਸ ਮੌਕੇ ਜਿਲ੍ਹਾ ਕਚਹਿਰੀ ਤਰਨ ਤਾਰਨ, ਪੱਟੀ ਅਤੇ ਖਡੂਰ ਸਾਹਿਬ ਵਿਖੇ ਬੈਂਚ ਬਣਨਗੇ। ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਜੇਕਰ ਲੋਕ ਅਦਾਲਤ ਵਿੱਚ ਕਿਸੇ ਕੇਸ ਦਾ ਫੈਸਲਾ ਹੋ ਜਾਂਦਾ ਹੈ ਤਾਂ ਇਸ ਕੇਸ ਵਿੱਚ ਲੱਗੀ ਕੋਰਟ ਫੀਸ ਵਾਪਸ ਹੋ ਜਾਂਦੀ ਹੈ। ਅਦਾਲਤਾਂ ਵਿੱਚ ਸਮੇਂ ਸਮੇਂ ਤੇ ਪ੍ਰੀ-ਲੋਕ ਅਦਾਲਤਾਂ ਦਾ ਵੀ ਆਯੋਜਨ ਕੀਤਾ ਗਿਆ ਹੈ। ਰਾਸ਼ਟਰੀ ਲੋਕ ਅਦਾਲਤ ਵਿੱਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ।
ਸ਼੍ਰੀ ਗੁਰਬੀਰ ਸਿੰਘ, ਸਿਵਲ ਜੱਜ (ਸੀਨੀਅਰ ਡਵੀਜਨ) ਕਮ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਨੇ ਦੱਸਿਆ ਕਿ ਰਾਸ਼ਟਰੀ ਲੀਗਲ ਸਰਵਿਸ ਅਥਾਰਟੀ, ਦਿੱਲੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਲੋਕ ਅਦਾਲਤ ਦਾ ਆਯੋਜਨ 10 ਜੁਲਾਈ, 2021 ਨੂੰ ਦੇਸ਼ ਭਰ ਦੀਆਂ ਸਾਰੀਆਂ ਅਦਾਲਤਾਂ ਵਿਚ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਰਾਸ਼ਟਰੀ ਲੋਕ ਅਦਾਲਤ ਦੌਰਾਨ ਪਰਿਵਾਰਿਕ ਝਗੜੇ, 138 ਐਨ. ਆਈ. ਐਕਟ, ਬੈਂਕ ਰਿਕਵਰੀ ਕੇਸ, ਲੇਬਰ ਕੇਸ, ਫੋਰਸਟ ਵਿਭਾਗ ਦੇ ਕੇਸ, ਬਿਜਲੀ, ਪਾਣੀ, ਅਤੇ ਕਮੇਟੀ ਘਰ ਦੇ ਹੋਰ ਦਾ ਵੀ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਆਕਤੀ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਇਸ ਰਾਸ਼ਟਰੀ ਲੋਕ ਅਦਾਲਤ ਜ਼ਰੀਏ ਹੱਲ ਕਰਨਾ ਚਾਹੰੁਦਾ ਹੈ ਤਾਂ ਉਹ ਆਪਣੀ ਅਰਜ਼ੀ ਆਪਣੇ ਸਬੰਧਤ ਕੋਰਟ ਵਿਚ ਜਾਂ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਵਿਖੇ ਦੇ ਸਕਦਾ ਹੈ। ਸ਼੍ਰੀ ਗੁਰਬੀਰ ਸਿੰਘ ਨੇ ਦੱਸਿਆ ਕਿ ਲੋਕ ਅਦਾਲਤ ਰਾਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ ਵਿੱਚ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤ ਰਾਹੀਂ ਹੱਲ ਕੀਤੇ ਗਏ ਮਾਮਲੇ ਦਾ ਫੈਸਲਾ ਅੰਤਿਮ ਹੰੁਦਾ ਹੈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਆਪਣੇ ਮੁਕੱਦਮੇ ਹੱਲ ਕਰਵਾਉਣ ਲਈ ਜਿਥੇ ਲੋਕਾਂ ਦੇ ਪੈਸੇ ਦੀ ਬੱਚਤ ਹੰੁਦੀ ਹੈ ਉਥੇ ਦੋਹਾਂ ਧਿਰਾਂ ਵਿੱਚ ਪ੍ਰੇਮ ਪਿਆਰ ਵੀ ਬਣਿਆ ਰਹਿੰਦਾ ਹੈ ਅਤੇ ਕੋਈ ਵੀ ਧਿਰ ਆਪਣੇ ਆਪ ਨੂੰ ਜਿੱਤੀ ਜਾ ਹਾਰੀ ਮਹਿਸੂਸ ਨਹੀਂ ਕਰਦੀ। ਉਹਨਾਂ ਕਿਹਾ ਕਿ ਜਿਆਦਾ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1968 ਅਤੇ ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਤਰਨ ਦੇ ਨੰਬਰ 01852-223291 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।