ਨੈਸ਼ਨਲ ਸੋਸ਼ਲ ਅਸਿਸਟੈਂਸ ਪ੍ਰੋਗਰਾਮ ਤਹਿਤ 23,96,100 ਰੁਪਏ ਦੇ ਫੰਡ ਜਾਰੀ ਕਰਨ ਨੂੰ ਪ੍ਰਵਾਨਗੀ

Satvir singh pallijhikki

Sorry, this news is not available in your requested language. Please see here.

*ਜ਼ਿਲੇ ਦੇ 3118 ਲਾਭਪਾਤਰੀਆਂ ਨੂੰ ਮਿਲੇਗਾ ਸਕੀਮ ਦਾ ਲਾਭ-ਚੇਅਰਮੈਨ ਸਤਵੀਰ ਸਿੰਘ ਪੱਲੀਝਿੱਕੀ
ਨਵਾਂਸ਼ਹਿਰ, 23 ਸਤੰਬਰ : 
ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਸਤਵੀਰ ਸਿੰਘ ਪੱਲੀਝਿੱਕੀ ਵਲੋਂ ਚਾਲੂ ਵਿੱਤੀ ਵਰੇ 2020-21 ਦੌਰਾਨ ਨੈਸ਼ਨਲ ਸੋਸ਼ਲ ਅਸਿਸਟੈਂਸ ਪ੍ਰੋਗਰਾਮ (ਏ. ਸੀ. ਏ) ਅਧੀਨ ਆਉਂਦੀਆਂ ਸਕੀਮਾਂ ਤਹਿਤ 23,96,100 ਰੁਪਏ ਦੇ ਫੰਡ ਜਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਸਕੀਮ ਤਹਿਤ ਸ਼ਹੀਦ ਭਗਤ ਸਿੰਘ ਨਗਰ ਦੇ ਕੁੱਲ 3118 ਲਾਭਪਾਤਰੀਆਂ ਨੂੰ ਲਾਭ ਮਿਲੇਗਾ, ਜਿਨਾਂ ਵਿਚ 1010 ਜਨਰਲ ਅਤੇ 2108 ਐਸ. ਸੀ. ਐਸ. ਪੀ ਲਾਭਪਾਤਰੀ ਸ਼ਾਮਲ ਹਨ, ਜਿਨਾਂ ਨੂੰ ਕ੍ਰਮਵਾਰ 910200 ਰੁਪਏ ਅਤੇ  1485900 ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਸ੍ਰੀ ਸਤਵੀਰ ਸਿੰਘ ਪੱਲੀਝਿੱਕੀ ਨੇ ਦੱਸਿਆ ਕਿ ਨੈਸ਼ਨਲ ਸੋਸ਼ਲ ਅਸਿਸਟੈਂਸ ਪ੍ਰੋਗਰਾਮ ਅਧੀਨ ਆਉਂਦੀਆਂ ਸਕੀਮਾਂ ਵਿਚ ਇੰਦਰਾ ਗਾਂਧੀ ਰਾਸ਼ਟਰੀ ਬੁਢਾਪਾ ਪੈਨਾਸ਼ਨ ਸਕੀਮ, ਇੰਦਰਾ ਗਾਂਧੀ ਰਾਸ਼ਟਰੀ ਵਿਧਵਾ ਪੈਨਸ਼ਨ, ਇੰਦਰਾ ਗਾਂਧੀ ਡਿਸਏਬਲ ਪੈਨਸ਼ਨ ਸਕੀਮ ਅਤੇ ਰਾਸ਼ਟਰੀ ਪਰਿਵਾਰਕ ਲਾਭ ਸਕੀਮ ਸ਼ਾਮਿਲ ਹੈ। ਉਨਾਂ ਦੱਸਿਆ ਕਿ ਇੰਦਰਾ ਗਾਂਧੀ ਰਾਸ਼ਟਰੀ ਬੁਢਾਪਾ ਪੈਨਸ਼ਨ ਸਕੀਮ ਦਾ ਲਾਭ ਉਨਾਂ ਨੂੰ ਦਿੱਤਾ ਜਾਂਦਾ ਹੈ ਜਿਨਾਂ ਦੀ ਉਮਰ 60-79 ਸਾਲ ਤੋਂ ਵੱਧ ਹੋਵੇ, ਗਰੀਬੀ ਰੇਖਾ ਤੋਂ ਹੇਠਾ ਰਹਿ ਰਹੇ ਹੋਣ ਜਾਂ ਸੰਤਾਨਹੀਣ ਹੋਣ। ਉਨਾਂ ਦੱਸਿਆ ਕਿ ਇਸ ਸਕੀਮ ਤਹਿਤ ਸਰਕਾਰ ਵਲੋਂ 200 ਰੁਪਏ ਪ੍ਰਤੀ ਮਹੀਨਾ ਦੀ ਸਹਾਇਤਾ ਦਿੱਤੀ ਜਾਂਦੀ ਹੈ ਅਤੇ 80 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ 500 ਰੁਪਏ ਪ੍ਰਤੀ ਮਹੀਨਾ ਦੀ ਅਦਾਇਗੀ ਕੀਤੀ ਜਾਂਦੀ ਹੈ। ਉਨਾਂ ਦੱਸਿਆ ਕਿ ਇੰਦਰਾ ਗਾਂਧੀ ਰਾਸ਼ਟਰੀ ਵਿਧਵਾ ਪੈਨਸ਼ਨ ਅਤੇ ਇੰਦਰਾ ਗਾਂਧੀ ਡਿਸਏਬਲ ਪੈਨਸ਼ਨ ਸਕੀਮ ਤਹਿਤ 300 ਰੁਪਏ ਪ੍ਰਤੀ ਮਹੀਨਾ ਦੀ ਅਦਾਇਗੀ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਰਾਸ਼ਟਰੀ ਪਰਿਵਾਰਕ ਲਾਭ ਸਕੀਮ ਦਾ ਲਾਭ ਉਸ ਪਰਿਵਾਰ ਨੂੰ ਦਿੱਤਾ ਜਾਂਦਾ ਹੈ, ਜਿਸ ਪਰਿਵਾਰ ਦੇ ਕਮਾਊ ਮੈਂਬਰ ਦੀ ਮਿਤੀ 17-10-2012 ਤੋਂ ਬਾਅਦ ਮੌਤ ਹੋਈ ਹੋਵੇ। ਉਨਾਂ ਦੱਸਿਆ ਕਿ ਇਸ ਸਕੀਮ ਤਹਿਤ ਪਰਿਵਾਰ ਨੂੰ 20 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ ਅਤੇ ਇਹ ਲਾਭ ਕੇਵਲ ਗ਼ਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਪਰਿਵਾਰਾਂ ਨੂੰ ਹੀ ਦਿੱਤਾ ਜਾਂਦਾ ਹੈ।