ਜ਼ਿਲੇ ਦੇ 364 ਲਾਭਪਾਤਰੀਆਂ ਨੂੰ ਮਿਲੇਗਾ ਲਾਭ-ਚੇਅਰਮੈਨ ਸਤਵੀਰ ਸਿੰਘ ਪੱਲੀਝਿੱਕੀ
ਨਵਾਂਸ਼ਹਿਰ, 17 ਜੂਨ :
ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀਝਿੱਕੀ ਵਲੋਂ ਚਾਲੂ ਵਿੱਤੀ ਵਰੇ 2021-22 ਦੌਰਾਨ ਨੈਸ਼ਨਲ ਸੋਸ਼ਲ ਅਸਿਸਟੈਂਸ ਪ੍ਰੋਗਰਾਮ (ਏ. ਸੀ. ਏ) ਅਧੀਨ ਆਉਂਦੀਆਂ ਸਕੀਮਾਂ ਤਹਿਤ 7,96,800 ਰੁਪਏ ਦੇ ਫੰਡ ਜਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤਹਿਤ ਸ਼ਹੀਦ ਭਗਤ ਸਿੰਘ ਨਗਰ ਦੇ ਕੁੱਲ 364 ਲਾਭਪਾਤਰੀਆਂ ਨੂੰ ਲਾਭ ਮਿਲੇਗਾ, ਜਿਨਾਂ ਵਿਚ 125 ਜਨਰਲ ਅਤੇ 239 ਐਸ. ਸੀ. ਐਸ. ਪੀ ਲਾਭਪਾਤਰੀ ਸ਼ਾਮਲ ਹਨ, ਜਿਨਾਂ ਨੂੰ ਕ੍ਰਮਵਾਰ 3,66,000 ਰੁਪਏ ਅਤੇ 4,00,800 ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ। ਇਸ ਵਿਚ ਇੰਦਰਾ ਗਾਂਧੀ ਰਾਸ਼ਟਰੀ ਵਿਧਵਾ ਪੈਨਸ਼ਨ ਸਕੀਮ ਤਹਿਤ 1,66,800 ਅਤੇ ਰਾਸ਼ਟਰੀ ਪਰਿਵਾਰਕ ਲਾਭ ਸਕੀਮ ਤਹਿਤ 6,00,000 ਰੁਪਏ ਦੀ ਰਾਸ਼ੀ ਸ਼ਾਮਲ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਸਤਬੀਰ ਸਿੰਘ ਪੱਲੀਝਿੱਕੀ ਨੇ ਦੱਸਿਆ ਕਿ ਇੰਦਰਾ ਗਾਂਧੀ ਰਾਸ਼ਟਰੀ ਵਿਧਵਾ ਪੈਨਸ਼ਨ ਸਕੀਮ ਤਹਿਤ 300 ਰੁਪਏ ਪ੍ਰਤੀ ਮਹੀਨਾ ਦੀ ਅਦਾਇਗੀ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਰਾਸ਼ਟਰੀ ਪਰਿਵਾਰਕ ਲਾਭ ਸਕੀਮ ਤਹਿਤ ਜਿਸ ਪਰਿਵਾਰ ਦੇ ਕਮਾਊ ਮੈਂਬਰ ਦੀ ਮਿਤੀ 17-10-2012 ਤੋਂ ਪਹਿਲਾਂ ਅਚਾਨਕ ਮੌਤ ਹੋਈ ਹੋਵੇ, ਨੂੰ 10 ਹਜ਼ਾਰ ਰੁਪਏ ਅਤੇ ਮਿਤੀ 17-10-2012 ਤੋਂ ਬਾਅਦ ਦੀ ਮੌਤ ਦੇ ਪਰਿਵਾਰ ਨੂੰ 20 ਹਜਾਰ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ। ਉਨਾਂ ਦੱਸਿਆ ਕਿ ਇਹ ਲਾਭ ਕੇਵਲ ਗ਼ਰੀਬੀ ਰੇਖਾਂ ਤੋਂ ਹੇਠਲੇ ਪਰਿਵਾਰਾਂ ਨੂੰ ਹੀ ਦਿੱਤਾ ਜਾਂਦਾ ਹੈ।
ਫੋਟੋ :
-ਸਤਵੀਰ ਸਿੰਘ ਪੱਲੀਝਿੱਕੀ, ਚੇਅਰਮੈਨ ਜ਼ਿਲਾ ਯੋਜਨਾ ਕਮੇਟੀ।

हिंदी






