ਪਟਵਾਰੀਆਂ /ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਘਾਟ ਹੋਣ ਕਾਰਨ ਲੋਕ ਹਿੱਤਾਂ ਲਈ ਕੀਤੇ ਜਾਂਦੇ ਕੰਮਾਂ ਦੇ ਕੀਤੇ ਗਏ ਬਦਲਵੇਂ ਪ੍ਰਬੰਧ: ਡਿਪਟੀ ਕਮਿਸ਼ਨਰ

Sorry, this news is not available in your requested language. Please see here.

— ਆਮ ਲੋਕਾਂ ਨੂੰ ਕੰਮ ਕਰਵਾਉਣ ਲਈ ਨਹੀਂ ਆਵੇਗੀ ਕਿਸੇ ਵੀ ਤਰ੍ਹਾਂ ਪ੍ਰੇਸ਼ਾਨੀ

ਫਿਰੋਜ਼ਪੁਰ, 16 ਅਕਤੂਬਰ 2023:

ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਪਟਵਾਰੀਆਂ ਦੀ ਘਾਟ ਕਾਰਨ ਕਈ ਪਟਵਾਰ ਸਰਕਲ ਖਾਲੀ ਪਏ ਹਨ। ਜਿਸ ਕਾਰਨ ਲੋਕਾਂ ਨੂੰ ਕੰਮ ਕਰਵਾਉਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਸ ਲਈ ਪਟਵਾਰੀਆਂ ਵੱਲੋਂ ਕੀਤੇ ਜਾਂਦੇ ਕੰਮਾਂ ਦੇ ਬਦਲਵੇਂ ਪ੍ਰਬੰਧ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਨੂੰ ਪਟਵਾਰੀਆਂ ਦੀ ਘਾਟ ਕਾਰਨ ਕੰਮ ਕਰਵਾਉਣ ਵਿੱਚ ਕੋਈ ਦਿੱਕਤ ਨਾ ਆਵੇ ਇਸ ਲਈ ਹੋਰਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਰਾਹੀਂ ਕੰਮ ਕਰਵਾਉਣ ਲਈ ਬਦਲਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਸਰਟੀਫਿਕੇਟ ਤਸਦੀਕ ਕਰਵਾਉਣ ਲਈ ਹੁਣ ਨੰਬਰਦਾਰ, ਪੰਚਾਇਤ ਸੈਕਟਰੀ, ਸਰਕਾਰੀ ਸਕੂਲ ਦੇ ਪ੍ਰਿੰਸੀਪਲ, ਹੈੱਡ ਮਾਸਟਰ ਵਿਚੋਂ ਕਿਸੇ ਦੋ  ਦੀ ਤਸਦੀਕ ਮੰਨਣਯੋਗ ਹੋਵੇਗੀ। ਉਨ੍ਹਾਂ ਦੱਸਿਆ ਕਿ ਕੇਵਲ ਸਰਕਾਰੀ ਗਜਟਿਡ ਅਫ਼ਸਰ ਦੀ ਤਸਦੀਕ ਵੀ ਮੰਨਣਯੋਗ ਹੋਵੇਗੀ।

ਉਨ੍ਹਾਂ ਦੱਸਿਆ ਕਿ ਲੈਂਡ ਰਿਕਾਰਡ ਸਬੰਧੀ ਜ਼ਮੀਨ ਦੀ ਰਿਪੋਰਟ, ਭਾਰ ਮੁਕਤ ਸਰਟੀਫਿਕੇਟ ਆਦਿ ਤਹਿਸੀਲ ਵਿੱਚ ਮੌਜੂਦ ਏ.ਐਸ.ਐਮ. ਨਾਲ ਲਾਈਨ ਰਿਕਾਰਡ ਅਨੁਸਾਰ ਦਰਖਾਸਤਕਰਤਾ ਦੀ ਮਾਲਕੀ ਤਸਦੀਕ ਕਰੇਗਾ। ਕੁਲੈਕਟਰ ਰੇਟ ਦੀ ਰਿਪੋਰਟ ਸਬੰਧਤ ਰਜਿਸਟਰੀ ਕਲਰਕ ਕੁਲੈਕਟਰ ਰੇਟ ਅਨੁਸਾਰ ਮਾਲਕੀ ਦੀ ਕੀਮਤ ਤਸਦੀਕ ਕਰੇਗਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਅਦਾਲਤਾਂ ਵਲੋਂ ਮੰਗੀ ਜਾਂਦੀ ਜ਼ਮੀਨ ਦੀ ਕੀਮਤ, ਜ਼ਮਾਨਤ ਸਬੰਧੀ ਰਿਪੋਰਟ ਸਬੰਧਤ ਰਜਿਸਟਰੀ ਕਲਰਕ ਵੱਲੋਂ ਰਿਪੋਰਟ ਕੀਤੀ ਜਾਵੇਗੀ। ਵੱਖ-ਵੱਖ ਵਿਭਾਗਾਂ ਵੱਲੋਂ ਚੱਲ-ਅਚੱਲ ਜਾਇਦਾਦ ਸਬੰਧੀ ਮੰਗੀ ਜਾਂਦੀ ਰਿਪੋਰਟ ਸਬੰਧਤ ਏ.ਐਸ.ਐਮ. ਆਨ ਲਾਈਨ ਰਿਕਾਰਡ ਅਨੁਸਾਰ ਚੱਲ-ਅਚੱਲ ਜਾਇਦਾਦ ਦੀ ਰਿਪੋਰਟ ਕਰੇਗਾ। ਉਨ੍ਹਾਂ ਕਿਹਾ ਕਿ ਪਟਵਾਰੀਆਂ ਵੱਲੋਂ ਛੱਡੇ ਗਏ ਪਿੰਡਾਂ ਦੀ ਆੜ ਰਹਿਣ, ਸਟੇਅ ਆਦਿ ਸਬੰਧੀ ਤਹਿਸੀਲਦਾਰ/ਨਾਇਬ ਤਹਿਸੀਲਦਾਰ ਇੱਕ ਵੱਖਰਾ ਰਜਿਸਟਰ ਤਿਆਰ ਕਰਕੇ ਉਸ ਦਾ ਰਿਕਾਰਡ ਰੱਖਣਗੇ। ਇਸੇ ਤਰ੍ਹਾਂ ਮਾਲ ਰਿਕਾਰਡ ਦੇ ਆਨ ਲਾਈਨ ਪਿੰਡਾਂ ਦੀਆਂ ਪਿਛਲੀਆਂ ਜਮ੍ਹਾਂਬੰਦੀਆਂ ਜਾਰੀ ਕਰਨ ਲਈ ਸਬੰਧਤ ਏ.ਐਸ.ਐਮ. ਜੋ ਰਿਕਾਰਡ ਆਨਲਾਈਨ ਮੌਜੂਦ ਹੈ, ਦੀਆਂ ਫਰਦਾਂ ਜਾਰੀ ਕਰਨੀਆਂ ਯਕੀਨੀ ਬਣਾਉਣਗੇ।