ਪਟਾਕਿਆਂ ਦੀ ਵਿਕਰੀ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਕੱਢੇ ਗਏ ਡਰਾਅ

Sorry, this news is not available in your requested language. Please see here.

ਪਠਾਨਕੋਟ, 3 ਨਵੰਬਰ:

ਅੱਜ ਸ. ਹਰਬੀਰ ਸਿੰੰਘ ਡਿਪਟੀ ਕਮਿਸਨਰ ਪਠਾਨਕੋਟ ਦੇ ਦਿਸਾ ਨਿਰਦੇਸਾਂ ਅਨੁਸਾਰ ਜਿਲ੍ਹਾ ਪਠਾਨਕੋਟ ਵਿੱਚ ਪਟਾਕਿਆਂ ਦੀ ਵਿਕਰੀ ਅਤੇ ਸਟੋਰ ਕਰਨ ਸਬੰਧੀ ਡਰਾਅ ਜਿਲ੍ਹਾ ਪ੍ਰਸਾਸਨ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਮੀਟਿੰਗ ਹਾਲ ਵਿਖੇ ਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ) ਪਠਾਨਕੋਟ ਦੀ ਪ੍ਰਧਾਨਗੀ ਵਿੱਚ ਕੱਢੇ ਗਏ।

ਉਨ੍ਹਾਂ ਦੱਸਿਆ ਕਿ ਦੀਵਾਲੀ ਨੂੰ ਧਿਆਨ ਵਿੱਚ ਰੱਖਦਿਆਂ ਜਿਲ੍ਹਾ ਪਠਾਨਕੋਟ ਵਿੱਚ ਪਟਾਕਿਆਂ ਦੀ ਵਿਕਰੀ ਲਈ ਆਰਜੀ 7 ਲਾਇਸੰਸ ਜਾਰੀ ਕੀਤੇ ਗਏ ਹਨ, ਜਿਸ ਅਧੀਨ ਪ੍ਰਾਪਤ ਹੋਈਆਂ ਅਰਜੀਆਂ ਦੇ ਡਰਾਅ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੱਢੇ ਗਏ ਹਨ। ਜਿਕਰਯੋਗ ਹੈ ਕਿ ਪਟਾਖਿਆਂ ਦੀ ਵਿਕਰੀ ਅਤੇ ਸਟੋਰ ਕਰਨ ਲਈ ਕੂਲ 208 ਲੋਕਾਂ ਵੱਲੋਂ ਅਪਲਾਈ ਕੀਤਾ ਗਿਆ ਸੀ। ਨਿਯਮਾਂ ਦੇ ਅਧਾਰ ਤੇ ਜਿਲ੍ਹਾ ਪ੍ਰਸਾਸਨ ਵੱਲੋਂ 7 ਡਰਾਅ ਕੱਢੇ ਗਏ।  ਜਿਨ੍ਹਾਂ ਵਿੱਚ ਧਰਮੇਸ ਚੰਦ ਸਪੁੱਤਰ ਮਾੜੂ ਰਾਮ, ਮੁਕੇਸ ਅਗਰਵਾਲ ਸਪੁੱਤਰ ਅਮੀਰ ਚੰਦ, ਮੁਨੀਸ ਕੁਮਾਰ ਸਪੁੱਤਰ ਚੰਦਰ ਪ੍ਰਕਾਸ, ਦੀਪਕ ਮਹਾਜਨ ਸਪੁੱਤਰ ਸੁਰਿੰਦਰ ਕੁਮਾਰ, ਤਾਨਿਆ ਸਪੁੱਤਰੀ ਰਜਿੰਦਰ ਪਾਲ, ਰਾਹੁਲ ਸਪੁੱਤਰ ਰਾਮੇਸ ਕੁਮਾਰ ਅਤੇ ਸੰਮੀ ਸਪੁੱਤਰ ਕੁੰਦਨ ਲਾਲ ਸਾਮਲ ਸਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਲੋਕਾਂ ਦੇ ਪਟਾਕਿਆਂ ਦੀ ਵਿਕਰੀ ਲਈ ਡਰਾਅ ਕੱਢੇ ਗਏ ਹਨ ਉਹ ਨਿਰਧਾਰਤ ਸਥਾਨਾਂ ਤੇ ਵੀ ਪਟਾਕਿਆਂ ਦੀ ਵਿਕਰੀ ਲਈ ਸਟਾਲ ਲਗਾ ਸਕਦਾ ਹੈ ।

ਉਨ੍ਹਾਂ ਕਿਹਾ ਕਿ ਜਿੱਥੇ ਪਟਾਕਿਆਂ ਦੀ ਵਿਕਰੀ ਕੀਤੀ ਜਾਵੇਗੀ ਉੱਥੇ ਫਲੈਕਸ ਲਗਾ ਕੇ ਆਮ ਜਨਤਾਂ ਨੂੰ ਪਟਾਕਿਆਂ ਦੇ ਦੁਸਪ੍ਰਭਾਵ ਬਾਰੇ ਜਾਗਰੂਕ ਜਰੂਰ ਕਰਵਾਇਆ ਜਾਵੇ। ਪਟਾਕੇ ਵਿਕਰੇਤਾ ਵੱਲੋਂ ਹਰੇਕ ਦੁਕਾਨ ਤੇ 5-5 ਕਿਲੋ ਵਾਲੇ ਦੋ ਅੱਗ ਬੁਝਾਓ ਯੰਤਰ , ਪਾਣੀ ਦੀਆਂ ਬਾਲਟੀਆਂ ਅਤੇ ਰੇਤਾਂ ਦੀਆਂ ਬਾਲਟੀਆਂ ਉਪਲੱਬਦ ਹੋਣ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਜਿਸ ਸਥਾਨ ਤੇ ਪਟਾਕਿਆਂ ਦੀ ਵਿਕਰੀ ਹੋਵੇਗੀ ਉਹ ਖੇਤਰ ਪੂਰੀ ਤਰ੍ਹਾਂ ਨਾਲ ਨੋ ਸਮੋਕਿੰਗ ਏਰੀਆਂ ਹੋਵੇਗਾ ਅਤੇ ਅਗਰ ਕੋਈ ਸਮੋਕਿੰਗ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦਾ ਚਲਾਨ ਕੱਟਿਆ ਜਾਵੇਗਾ।