ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਸਰਦਾਰ ਵੱਲਭ ਭਾਈ ਪਟੇਲ ਨੂੰ ਕੀਤਾ ਯਾਦ

ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਸਰਦਾਰ ਵੱਲਭ ਭਾਈ ਪਟੇਲ ਨੂੰ ਕੀਤਾ ਯਾਦ

Sorry, this news is not available in your requested language. Please see here.

-ਰਾਸ਼ਟਰੀ ਏਕਤਾ ਦਿਵਸ ਮੌਕੇ ਦੇਸ਼ ਦੀ ਏਕਤਾ, ਅਖੰਡਤਾ ਤੇ ਸੁਰੱਖਿਆ ਕਾਇਮ ਰੱਖਣ ਦੀ ਚੁੱਕੀ ਸਹੁੰ
-ਸਰਦਾਰ ਵੱਲਭ ਭਾਈ ਪਟੇਲ ਆਧੁਨਿਕ ਭਾਰਤ ਦੇ ਨਿਰਮਾਤਾ- ਡਾ. ਇਸਮਤ ਵਿਜੈ ਸਿੰਘ
ਪਟਿਆਲਾ, 31 ਅਕਤੂਬਰ:
ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਦੀ ਅਗਵਾਈ ਹੇਠ ਅੱਜ ਰਾਸ਼ਟਰੀ ਏਕਤਾ ਦਿਵਸ ਮਨਾਉਂਦਿਆਂ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਨ ਮੌਕੇ ਉਨ੍ਹਾਂ ਦੀ ਮਹਾਨ ਦੇਸ਼ ਸੇਵਾ ਨੂੰ ਯਾਦ ਕੀਤਾ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੈ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਰੇ ਬਲਾਕਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਰਾਸ਼ਟਰੀ ਏਕਤਾ ਦਿਵਸ ਮੌਕੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਕਾਇਮ ਰੱਖਣ ਦੀ ਸਹੁੰ ਚੁਕਾਈ।
ਇਸ ਮੌਕੇ ਸਰਦਾਰ ਵੱਲਭ ਭਾਈ ਪਟੇਲ ਦੇ ਜੀਵਨ ਅਤੇ ਉਨ੍ਹਾਂ ਦੀ ਦੇਸ਼ ਸੇਵਾ ਤੋਂ ਜਾਣੂ ਕਰਵਾਉਂਦਿਆਂ ਡਾ. ਇਸਮਤ ਵਿਜੈ ਸਿੰਘ ਨੇ ਕਿਹਾ ਕਿ ਸ੍ਰੀ ਪਟੇਲ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਕਾਇਮ ਰੱਖਣ ਸਮੇਤ ਦੇਸ਼ ਦੀ ਸੁਰੱਖਿਆ ਲਈ ਰਾਸ਼ਟਰ ਨੂੰ ਆਪਣਾ ਆਪਾ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਪਟੇਲ ਏਕਤਾ ਦੇ ਪੁੰਜ ਅਤੇ ਆਧੁਨਿਕ ਭਾਰਤ ਦੇ ਨਿਰਮਾਤਾ ਸਨ ਅਤੇ ਸਾਨੂੰ ਸਭ ਨੂੰ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਕੇ ਦੇਸ਼ ਦੇ ਨਿਰਮਾਣ ਲਈ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਇਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀਆਂ ਸਾਰੀਆਂ ਬ੍ਰਾਂਚਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।