ਸ਼ਹੀਦ ਮੱਖਣ ਸਿੰਘ ਅਤੇ ਭੋਆ ਸਕੂਲਾਂ ‘ਚ ਵਿਦਿਆਰਥੀਆਂ ਦੀ ਗਿਣਤੀ ਇੱਕ ਹਜ਼ਾਰ ਤੋਂ ਵਧੀ
ਪਠਾਨਕੋਟ , 24 ਮਈ 2021 ( ): ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਕੱਤਰ ਸਕੂਲ ਸਿੱਖਿਆ ਕਿ੍ਰਸ਼ਨ ਕੁਮਾਰ ਦੀ ਅਗਵਾਈ ‘ਚ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਰਾਜ ਦੇ ਇੱਕ ਹਜ਼ਾਰ ਤੋਂ ਵੱਧ ਵਿਦਿਆਰਥੀਆਂ ਦੀ ਗਿਣਤੀ ਵਾਲੇ 140 ਸਰਕਾਰੀ ਸਕੂਲਾਂ ‘ਚ ਜਲਿ੍ਹਾ ਪਠਾਨਕੋਟ ਦੇ 2 ਸਕੂਲ ਜਗ੍ਹਾ ਬਣਾਉਣ ਵਿੱਚ ਕਾਮਯਾਬ ਹੋਏ ਹਨ। ਇਹ ਸਕੂਲ ਸ਼ਹੀਦ ਮੱਖਣ ਸਿੰਘ ਸਰਕਾਰੀ ਕੰ.ਸੀ. ਸੈ. ਸਕੂਲ ਪਠਾਨਕੋਟ ਅਤੇ ਸਰਕਾਰੀ ਸੀ. ਸੈ. ਸਕੂਲ ਭੋਆ ਹਨ । ਸ਼ਹੀਦ ਮੱਖਣ ਸਿੰਘ ਸਰਕਾਰੀ ਕੰ.ਸੀ. ਸੈ. ਸਕੂਲ ਪਠਾਨਕੋਟ ਵਿੱਚ ਹੁਣ ਤੱਕ 1829 ਵਿਦਿਆਰਥੀ ਦਾਖਲ ਹੋਏ ਹਨ ਅਤੇ ਸਰਕਾਰੀ ਸੀ. ਸੈ. ਸਕੂਲ, ਭੋਆ ਹੁਣ ਤੱਕ 1161 ਵਿਦਿਆਰਥੀ ਦਾਖਲ ਹੋਏ ਹਨ ।
ਪਿ੍ਰੰਸੀਪਲ ਮੀਨਮ ਸ਼ਿਖਾ ਚ ਸ਼ਹੀਦ ਮੱਖਣ ਸਿੰਘ ਸਰਕਾਰੀ ਕੰ.ਸੀ. ਸੈ. ਸਕੂਲ ਪਠਾਨਕੋਟ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਨੂੰ ਪ੍ਰਦਾਨ ਕੀਤੀਆਂ ਗਈਆਂ ਆਧੁਨਿਕ ਸਹੂਲਤਾਂ ਤੇ ਗੁਣਵੱਤਾ ਵਾਲੀ ਸਿੱਖਿਆ ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਉਨ੍ਹਾਂ ਦੇ ਸਕੂਲ ਦਾ ਦਾਖਲਾ ਇਸ ਬਾਰ 2000 ਪਾਰ ਹੋ ਜਾਵੇਗਾ।
ਪਿ੍ਰੰਸੀਪਲ ਭੁਪਿੰਦਰ ਕੌਰ ਸਰਕਾਰੀ ਸੀ. ਸੈ. ਸਕੂਲ ਭੋਆ ਦਾ ਕਹਿਣਾ ਹੈ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਵਿੱਦਿਅਕ ਪ੍ਰਣਾਲੀ ‘ਚ ਲਿਆਂਦੀ ਗੁਣਵੱਤਾ ਨੇ ਹਰੇਕ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਰਾਜ ਸਰਕਾਰ ਦੀ ਸਰਪ੍ਰਸਤੀ ‘ਚ ਸਰਕਾਰੀ ਸਕੂਲਾਂ ਦੇ ਮੁਖੀਆਂ ਤੇ ਅਧਿਆਪਕਾਂ ਦੀ ਮਿਹਨਤ ਸਦਕਾ ਸਕੂਲਾਂ ‘ਚ ਵਿਦਿਆਰਥੀਆਂ ਦੀ ਗਿਣਤੀ ‘ਚ ਵੱਡਾ ਵਾਧਾ ਹੋਇਆ ਹੈ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਉਨ੍ਹਾਂ ਦੇ ਸਕੂਲ ਵਿੱਚ ਇਸ ਸੈਸਨ ਵਿੱਚ 1300 ਦੇ ਕਰੀਬ ਵਿਦਿਆਰਥੀ ਦਾਖਲ ਹੋਣਗੇ। ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਜਸਵੰਤ ਸਿੰਘ ਸਲਾਰਿਆ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਰਾਜੇਸ਼ਵਰ ਸਲਾਰਿਆ ਨੇ ਜਿਲ੍ਹੇ ਦੇ ਸਕੂਲ ਮੁਖੀਆਂ ਤੇ ਅਧਿਆਪਕਾਂ ਵੱਲੋਂ ਰਾਜ ਪੱਧਰ ‘ਤੇ ਮਾਣ ਵਧਾਉਣ ‘ਤੇ ਵਧਾਈ ਦਿੱਤੀ ਹੈ।

हिंदी






