ਪਦਮਸ਼੍ਰੀ ਨਿਰਮਲ ਸਿੰਘ ਖਾਲਸਾ ਹਜ਼ੂਰੀ ਰਾਗੀ ਦੀਆਂ ਅਸਥੀਆਂ ਗੁਰੂਦੁਆਰਾ ਸ੍ਰੀ ਪਤਾਲਪੁਰੀ ਸਾਹਿਬ, ਗੋਇੰਦਵਾਲ ਸਾਹਿਬ ਵਿਖੇ ਉੁਹਨਾਂ ਦੇ ਪਰਿਵਾਰ ਵੱਲੋਂ ਜਲ ਪ੍ਰਵਾਹ

Sorry, this news is not available in your requested language. Please see here.

ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ, ਵਿਧਾਇਕ ਸ੍ਰ. ਰਮਨਜੀਤ ਸਿੰਘ ਸਿੱਕੀ ਅਤੇ ਐੱਸ. ਐੱਸ. ਪੀ. ਸ੍ਰੀ ਧਰੁਮਨ ਐੱਚ. ਨਿੰਬਾਲੇ ਨੇ ਕੀਤੀਆਂ ਫੁੱਲ਼ ਮਾਲਾਵਾਂ ਭੇਂਟ
ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਪਦਮਸ਼੍ਰੀ ਨਿਰਮਲ ਸਿੰਘ ਖਾਲਸਾ ਦੇ ਸਨਮਾਨ ਵਿੱਚ ਗਾਰਡ ਆੱਫ਼ ਆੱਨਰ ਦਿੰਦਿਆਂ ਭੇਂਟ ਕੀਤੀ ਗਈ ਸ਼ਰਧਾਂਜਲੀ
ਗੋਇੰਦਵਾਲ ਸਾਹਿਬ (ਤਰਨ ਤਾਰਨ), 03 ਅਪ੍ਰੈਲ :
ਪਦਮਸ਼੍ਰੀ ਨਿਰਮਲ ਸਿੰਘ ਖਾਲਸਾ ਹਜ਼ੂਰੀ ਰਾਗੀ, ਜੋ ਕਿ ਪਿਛਲੇ ਸਾਲ ਕਰੋਨਾ ਮਹਾਂਮਾਰੀ ਕਰਕੇ ਗੁਰੂ ਚਰਨਾਂ ਵਿੱਚ ਬਿਰਾਜ ਗਏ ਸਨ, ਅੱਜ ਇੱਕ ਸਾਲ ਮਗਰੋਂ ਉੁਹਨਾਂ ਦੀਆਂ ਅਸਥੀਆਂ ਗੁਰੂਦੁਆਰਾ ਸ੍ਰੀ ਪਤਾਲਪੁਰੀ ਸਾਹਿਬ, ਗੋਇੰਦਵਾਲ ਸਾਹਿਬ ਵਿਖੇ ਉੁਹਨਾਂ ਦੇ ਪਰਿਵਾਰ, ਜਿੰਨਾਂ ਵਿੱਚ ਉਹਨਾਂ ਦੀ ਧਰਮਪਤਨੀ ਸ਼੍ਰੀਮਤੀ ਸਰਬਜੀਤ ਕੌਰ, ਸਪੁੱਤਰ ਸ੍ਰੀ ਅੰਮਤੇਸ਼ਵਰ ਸਿੰਘ ਅਤੇ ਮਸਕੀਨ ਸਿੰਘ ਯੂ. ਐੱਸ. ਏ., ਨੂੰਹ ਨਰਿੰਦਰ ਕੌਰ ਯੂ. ਐੱਸ. ਏ., ਧੀਆਂ ਜਸਕੀਰਤ ਕੌਰ ਤੇ ਹਰਸਿਮਰਨ ਕੌਰ, ਭੈਣ ਨਰਿੰਦਰ ਕੌਰ ਅਤੇ ਹੋਰ ਰਿਸ਼ਤੇਦਾਰਾਂ ਵੱਲੋਂ ਬਿਆਸ ਦਰਿਆ ਵਿੱਚ ਜਲ ਪ੍ਰਵਾਹ ਕੀਤੀਆਂ ਗਈਆਂ।
ਇਸ ਤੋਂ ਪਹਿਲਾ ਪਦਮਸ਼੍ਰੀ ਨਿਰਮਲ ਸਿੰਘ ਖਾਲਸਾ ਜੀ ਦੀਆਂ ਅਸਥੀਆਂ ਨੂੰ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਇਸਨਾਨ ਕਰਵਾਇਆ ਗਿਆ।ਇਸ ਉਪਰੰਤ ਗੁਰੂਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਉੁਹਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਅਤੇ ਹੋਰ ਸੰਗਤਾਂ ਵੱਲੋਂ ਸ਼ਰਧਾ ਦੇ ਫੁੱਲ਼ ਭੇਂਟ ਕੀਤੇ ਗਏ ਅਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਉਹਨਾਂ ਦੇ ਸਨਮਾਨ ਵਿੱਚ ਗਾਰਡ ਆੱਫ਼ ਆੱਨਰ ਦਿੰਦਿਆਂ ਸ਼ਰਧਾਂਜਲੀ ਭੇਂਟ ਕੀਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵੱਲੋਂ ਗਵਰਨਰ ਆੱਫ਼ ਪੰਜਾਬ ਦੀ ਤਰਫੋਂ, ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰ. ਰਮਨਜੀਤ ਸਿੰਘ ਸਿੱਕੀ ਵੱਲੋਂ ਮੁੱਖ ਮੰਤਰੀ ਪੰਜਾਬ ਦੀ ਤਰਫੋਂ ਅਤੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਧਰੁਮਨ ਐੱਚ. ਨਿੰਬਾਲੇ ਵੱਲੋਂ ਡੀ. ਜੀ. ਪੀ. ਪੰਜਾਬ ਦੀ ਤਰਫੋਂ ਪਦਮਸ਼੍ਰੀ ਨਿਰਮਲ ਸਿੰਘ ਖਾਲਸਾ ਜੀ ਦੀਆਂ ਅਸਥੀਆਂ ਨੂੰ ਫੁੱਲ਼ ਮਾਲਾਵਾਂ ਭੇਂਟ ਕੀਤੀਆਂ ਗਈਆਂ।
ਇਸ ਮੌਕੇ ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰੋਹਿਤ ਗੁਪਤਾ ਅਤੇ ਗਲੋਬਲ ਸਿੱਖ ਕੌਸ਼ਲ ਦੇ ਪ੍ਰਧਾਨ ਸ੍ਰੀ ਗੁਰਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਵੀ ਹਾਜ਼ਰ ਸੀ।