ਪਰਮਲ ਝੋਨੇ ਦੀ ਬੰਪਰ ਪੈਦਾਵਾਰ, ਫਸਲ ਦੀ ਖਰੀਦ ਦਾ ਆਂਕੜਾ 2 ਲੱਖ ਤੋਂ ਹੋਇਆ ਪਾਰ

Sorry, this news is not available in your requested language. Please see here.

ਖਰੀਦੀ ਫਸਲ ਦੀ 97 ਫੀਸਦੀ ਲਿਫਟਿੰਗ ਤੇ 98 ਫੀਸਦੀ ਕਿਸਾਨਾਂ ਨੂੰ ਅਦਾਇਗੀ ਹੋਈ

ਫਾਜ਼ਿਲਕਾ, 15 ਨਵੰਬਰ 2024 

ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਮੈਡਮ ਵੰਦਨਾ ਕੰਬੋਜ਼ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ ਪਰਮਲ ਝੋਨੇ ਦੀ ਬੰਪਰ ਪੈਦਾਵਾਰ ਹੋਈ ਹੈ ਤੇ ਝੋਨੇ ਦੀ ਫਸਲ ਦੀ ਖਰੀਦ ਦਾ ਆਂਕੜਾ 2 ਲੱਖ ਦੇ ਪਾਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਤੱਕ ਕੁੱਲ 201878 ਮੀਟ੍ਰਿਕ ਟਨ ਫਸਲ ਦੀ ਆਮਦ ਹੋਈ ਹੈ ਤੇ ਕੁੱਲ 201315 ਮੀਟ੍ਰਿਕ ਟਨ ਫਸਲ ਦੀ ਖਰੀਦ ਹੋ ਚੁੱਕੀ ਹੈ ਜ਼ੋ ਕਿ 99 ਫੀਸਦੀ ਤੋਂ ਵਧੇਰੇ ਬਣਦੀ ਹੈ।

ਉਨ੍ਹਾਂ ਕਿਹਾ ਕਿ ਫਸਲ ਦੀ 72 ਘੰਟਿਆਂ ਦੇ ਅੰਦਰ ਲਿਫਟਿੰਗ ਦੇ ਟੀਚੇ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ, ਹੁਣ ਤੱਕ 97 ਫੀਸਦੀ ਲਿਫਟਿੰਗ ਹੋ ਚੁੱਕੀ ਹੈ। ਇਸ ਤੋਂ ਇਲਾਵਾ ਫਸਲ ਦੀ ਅਦਾਇਗੀ ਦੇ 48 ਘੰਟਿਆਂ ਦੇ ਟੀਚੇ ਨੂੰ ਪੂਰਾ ਕਰਨ ਲਈ ਪੂਰਜੋਰ ਯਤਨ ਕੀਤੇ ਜਾ ਰਹੇ ਹਨ ਜਿਸ ਤਹਿਤ 98 ਫੀਸਦੀ ਫਸਲ ਦੀ ਕਿਸਾਨਾਂ ਨੁੰ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ 427 ਕਰੋੜ ਰੁਪਏ ਦੀ ਕਿਸਾਨਾਂ ਨੂੰ ਅਦਾਇਗੀ ਹੋ ਗਈ ਹੈ।