’ਪਰਾਲੀ ਦੇ ਸੁਚੱਜੇ ਪ੍ਰਬੰਧਨ’ ਵਿਸ਼ੇ ‘ਤੇ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨਾਲ ਕੀਤੀ ਨੁੱਕੜ ਮੀਟਿੰਗ

Sorry, this news is not available in your requested language. Please see here.

ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਤੋਂ ਕਿਸਾਨਾਂ ਨੂੰ ਕਰਵਾਇਆ ਜਾਣੂ
ਪਟਿਆਲਾ, 15 ਅਕਤੂਬਰ:
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕਰਨ ਦੇ ਮਕਸਦ ਨਾਲ ‘ਪਰਾਲੀ ਦੇ ਸੁਚੱਜੇ ਪ੍ਰਬੰਧਨ’ ਵਿਸ਼ੇ ‘ਤੇ ਨਾਭਾ ਬਲਾਕ ਦੇ ਪਿੰਡ ਭੌੜੇ ਵਿਖੇ ਨੁੱਕੜ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਖੇਤੀਬਾੜੀ ਅਫ਼ਸਰ ਨਾਭਾ ਡਾ. ਕੁਲਦੀਪਇੰਦਰ ਸਿੰਘ ਢਿੱਲੋ ਨੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ ਖੂੰਹਦ ਤੇ ਝੋਨੇ ਦੇ ਪਰਾਲੀ ਨੂੰ ਸਾੜਨ ਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਅਤੇ ਖੇਤਾਂ ‘ਚ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ।
ਖੇਤੀਬਾੜੀ ਵਿਕਾਸ ਅਫ਼ਸਰ ਡਾ. ਸੁਖਵੀਰ ਸਿੰਘ ਨੇ ਕਿਸਾਨਾਂ ਨੂੰ ਆਧੁਨਿਕ ਮਸ਼ੀਨਰੀ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਕੰਬਾਇਨ ‘ਤੇ ਲੱਗੇ ਸੁਪਰ ਐਸ.ਐਮ.ਐਸ. ਪਰਾਲੀ ਦੇ ਨਿਪਟਾਰੇ ‘ਚ ਸਹਾਈ ਹੁੰਦੇ ਹਨ, ਉਥੇ ਹੀ ਸੁਪਰ ਸੀਡਰ ਅਤੇ ਹੈਪੀ ਸੀਡਰ ਨਾਲ ਕੀਤੀ ਜਾਂਦੀ ਕਣਕ ਦੀ ਬਿਜਾਈ ਖੇਤੀ ਖਰਚਿਆਂ ‘ਚ ਵੀ ਕਮੀ ਲਿਆਉਣ ‘ਚ ਸਹਾਈ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਆਧੁਨਿਕ ਮਸ਼ੀਨਰੀ ਸਬੰਧੀ  ਜਾਣਕਾਰੀ ਦੇਣ ਲਈ ਪਿੰਡ ਪੱਧਰ ‘ਤੇ ਕੈਂਪ ਲਗਾਏ ਜਾ ਰਹੇ ਹਨ ਪਰ ਜੇਕਰ ਕਿਸਾਨਾਂ ਨੂੰ ਮਸ਼ੀਨਰੀ ਸਬੰਧੀ ਕੋਈ ਵੀ ਹੋਰ ਤਕਨੀਕੀ ਜਾਣਕਾਰੀ ਲੈਣ ਦੀ ਜਰੂਰਤ ਹੈ ਤਾਂ ਉਹ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ।