ਪਰਾਲੀ ਨੂੰ ਅੱਗ ਨਾ ਲਗਾਉਣ ਦੇ ਵਿਸ਼ੇ ਤੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਦੇ ਪੇਟਿੰਗ, ਲੇਖ ਅਤੇ ਕਵਿਤਾ ਮੁਕਾਬਲੇ ਕਰਵਾਏ 

Sorry, this news is not available in your requested language. Please see here.

ਪਰਾਲੀ ਨੂੰ ਅੱਗ ਨਾ ਲਗਾਉਣ ਦੇ ਵਿਸ਼ੇ ਤੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਦੇ ਪੇਟਿੰਗ, ਲੇਖ ਅਤੇ ਕਵਿਤਾ ਮੁਕਾਬਲੇ ਕਰਵਾਏ 
ਐਸਏਐਸ ਨਗਰ 24 ਸਤੰਬਰ :
ਮੁੱਖ ਖੇਤੀਬਾੜੀ ਅਫਸਰ ਐਸ.ਏ.ਐਸ.ਨਗਰ ਡਾ. ਗੁਰਬਚਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਬਲਾਕ ਖੇਤੀਬਾੜੀ ਅਫਸਰ ਖਰੜ ਡਾ. ਸੰਦੀਪ ਕੁਮਾਰ ਰਿਣਵਾ ਦੀ ਅਗਵਾਈ ਹੇਠ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਹਿੱਤ ਵੱਖ ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।
ਇਸੇ ਲੜੀ ਅਧੀਨ ਸਰਕਾਰੀ ਪ੍ਰਾਇਮਰੀ ਸਕੂਲ ਮਾਣਕ ਮਾਜਰਾ ਦੀ ਪ੍ਰਿੰਸੀਪਲ ਸ਼੍ਰੀਮਤੀ ਅੰਜਨਾ ਚੋਪੜਾ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੇ ਪੇਟਿੰਗ, ਲੇਖ ਅਤੇ ਕਵਿਤਾ ਮੁਕਾਬਲੇ ਕਰਵਾਏ ਗਏ। ਇਸ ਸਮੇਂ ਪੰਜਵੀਂ ਕਲਾਸ ਦੀਆਂ ਵਿਦਿਆਰਥਣਾਂ ਜਸਪ੍ਰੀਤ ਕੌਰ ਅਤੇ ਪਰਵਿੰਦਰ ਕੌਰ ਵੱਲੋਂ ਪਰਾਲੀ ਨੂੰ ਅੱਗ ਕਾਰਨ ਪੈਦਾ ਹੋਏ ਧੂੰਏਂ ਨਾਲ ਵਾਤਾਵਰਣ ਦੇ ਪ੍ਰਦੂਸ਼ਣ ਅਤੇ ਬੱਚਿਆ ਦੀ ਸਿਹਤ ਤੇ ਇਸ ਦੇ ਮਾੜੇ ਪ੍ਰਭਾਵ ਬਾਰੇ ਖੂਬਸੂਰਤ ਕਵਿਤਾਵਾਂ ਪੇਸ਼ ਕੀਤੀਆਂ। ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਪੇਂਟਿੰਗ ਮੁਕਾਬਲਿਆਂ ਵਿੱਚ ਵੀ ਬੜੇ ਉਤਸਾਹ ਨਾਲ ਭਾਗ ਲਿਆ ਗਿਆ ਅਤੇ ਚੌਥੀ ਜਮਾਤ ਦੇ ਵਿਦਿਆਰਥੀ ਸੰਨੀ ਵੱਲੋਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਵੱਲੋਂ ਸੁਪਨਿਆਂ ਦੇ ਦੇਸ ਦੇ ਵਾਤਾਵਰਣ ਨੂੰ ਗੰਧਲਾ ਨਾ ਕਰਨ ਲਈ ਸੁਨੇਹੇ ਬਾਰੇ ਪੇਂਟਿੰਗ ਲਈ ਪਹਿਲਾ ਸਥਾਨ ਅਤੇ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਰਾਜ ਕੁਮਾਰ ਤੇ ਰਾਜੂ ਨੂੰ ਪਰਾਲੀ ਪ੍ਰਬੰਧਨ ਸਬੰਧੀ ਪੇਂਟਿੰਗ ਮੁਕਾਬਲੇ ਵਿੱਚ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਦਵਤਰ ਬਲਾਕ ਖੇਤੀਬਾੜੀ ਅਫਸਰ ਖਰੜ ਦੇ ਖੇਤੀਬਾੜੀ ਵਿਕਾਸ ਅਫਸਰ ਡਾ. ਮਨਦੀਪ ਕੌਰ, ਖੇਤੀਬਾੜੀ ਵਿਸਥਾਰ ਅਫਸਰ ਡਾ. ਸੁੱਚਾ ਸਿੰਘ, ਸ੍ਰੀ ਹਰਚੰਦ ਸਿੰਘ ਏ.ਐਸ.ਆਈ. ਸ੍ਰੀ. ਜਗਦੀਪ ਸਿੰਘ ਬੀ.ਟੀ.ਐਮ, ਸ੍ਰੀ ਕੁਲਵਿੰਦਰ ਸਿੰਘ ਏ.ਟੀ.ਐਮ. ਅਤੇ ਸਕੂਲ ਦੇ ਹੋਰ ਅਧਿਆਪਕਾਵਾਂ ਤੋਂ ਇਲਾਵਾ 140 ਵਿਦਿਆਰਥੀ ਹਾਜਰ ਸਨ ।