ਪਰਾਲੀ ਪ੍ਰਬੰਧਨ ਮਸ਼ੀਨਰੀ ਕਿਸਾਨਾਂ ਨੂੰ ਸੁਖਾਲੇ ਢੰਗ ਨਾਲ ਉਪਲਬਧ ਕਰਵਾਉਣ ਲਈ ਹੈਲਪਲਾਈਨ ਜਾਰੀ

Sorry, this news is not available in your requested language. Please see here.

— ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਪਰਾਲੀ ਸੰਭਾਲਣ ਲਈ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ

— ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਨੰਬਰ 0172-2219505 ਅਤੇ 0172-2219506 ’ਤੇ ਸੰਪਰਕ ਕਰਕੇ ਜਾਣੀ ਜਾ ਸਕਦੀ ਹੈ ਮਸ਼ੀਨਰੀ ਦੀ ਉਪਲਬਧਤਾ

ਐੱਸ ਏ ਐੱਸ ਨਗਰ, 7 ਅਕਤੂਬਰ, 2023:

ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਉਪਲਬਧ ਪਰਾਲੀ ਸੰਭਾਲ ਮਸ਼ੀਨਰੀ ਸੁਖਾਲੇ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਪੱਧਰ ’ਤੇ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ, ਜੋ ਵਾਢੀ ਸੇ ਸੀਜ਼ਨ ਦੌਰਾਨ ਸਮੇਂ ਦੌਰਾਨ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਕੰਮ ਕਰੇਗਾ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ’ਚ ਲੋੜੀਂਦੀ ਮਾਤਰਾ ’ਚ ਪਰਾਲੀ ਸੰਭਾਲ ਮਸ਼ੀਨਰੀ ਤਾਂ ਉਪਲਬਧ ਹੈ ਪਰ ਕਿਸਾਨਾਂ ਨੂੰ ਕੋਈ ‘ਡੈਡੀਕੇਟਿਡ’ ਹੈਲਪਲਾਈਨ ਨੰਬਰ ਨਾ ਹੋਣ ਕਾਰਨ ਇਸ ਦੀ ਪ੍ਰਾਪਤੀ ’ਚ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਮੁਸ਼ਕਿਲ ਨੂੰ ਹੱਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਕੰਟਰੋਲ ਰੂਮ ਨੰਬਰ ਜਾਰੀ ਕੀਤਾ ਗਿਆ ਹੈ।

ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਝੋਨੇ ਦੀ ਵਾਢੀ ਉਪਰੰਤ ਪਰਾਲੀ ਦੀ ਬਿਨਾਂ ਅੱਗ ਲਾਇਆਂ ਸੰਭਾਲ ਕਰਨ ਲਈ ਆਪਣੇ ਪਿੰਡ ਨੇੜੇ ਉਪਲਬਧ ਲੋੜੀਂਦੀ ਮਸ਼ੀਨਰੀ ਦੀ ਜਾਣਕਾਰੀ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਨੰਬਰ 0172-2219505 ਅਤੇ 0172-2219506 ’ਤੇ ਸੰਪਰਕ ਕਰਕੇ ਲਈ ਜਾ ਸਕਦੀ ਹੈ। ਇਹ ਕੰਟਰੋਲ ਰੂਮ ਵਾਢੀ ਜਾਰੀ ਰਹਿਣ ਤੱਕ ਸੂਚਨਾ ਮੁਹੱਈਆ ਕਰਵਾਏਗਾ।

ਉਨ੍ਹਾਂ ਕਿਹਾ ਜ਼ਿਲ੍ਹਾ ਪੱਧਰੀ ਕੰਟਰੋਲ ਨੰਬਰ ’ਤੇ ਜ਼ਿਲ੍ਹੇ ’ਚ ਉਪਲਬਧ ਪਰਾਲੀ ਸੰਭਾਲ ਮਸ਼ੀਨਰੀ ਦੀ ਸਮੁੱਚੀ ਸੂਚੀ ਸਮੇਤ ਫ਼ੋਨ ਨੰਬਰ ਅਤੇ ਪਿੰਡ ਮੌਜੂਦ ਹੈ, ਜਿਸ ਨਾਲ ਸਬੰਧਤ ਕਿਸਾਨ ਨੂੰ ਤੁਰੰਤ ਇਸ ਬਾਰੇ ਸੂਚਨਾ ਮਿਲ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਦੀ ਬਿਨਾਂ ਅੱਗ ਲਾਇਆਂ ਸੰਭਾਲ ਕਰਨ ’ਚ ਜ਼ਿਲ੍ਹਾ ਪ੍ਰਸ਼ਾਸਨ ਦੀ ਮੱਦਦ ਕਰਨ ਅਤੇ ਉਪਰ ਦੱਸੇ ਕੰਟਰੋਲ ਰੂਮ ਨੰਬਰਾਂ ’ਤੇ ਸੰਪਰਕ ਕਰਕੇ ਪਰਾਲੀ ਦੀ ਸੰਭਾਲ ਲਈ ਜ਼ਿਲ੍ਹੇ ’ਚ ਉਪਲਬਧ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਲੈਣ।